ਚੰਡੀਗੜ੍ਹ: ਡੇਰਾ ਸੱਚਾ ਸੌਦਾ ਤੋਂ ਵੱਖ ਕੀਤੇ ਗਏ ਡੇਰਾ ਪ੍ਰੇਮੀਆਂ ਨੇ ਅੱਜ ਡੇਰਾ ਪ੍ਰਬੰਧਕਾਂ ਖ਼ਿਲਾਫ਼ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਬਰਗਾੜੀ ਮਾਮਲੇ ਦੇ ਜੋ ਦੋਸ਼ੀ ਹਨ ਉਹਨਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਉਹਨਾਂ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਗਲਤ ਇਲਜ਼ਾਮ ਲਗਾਏ ਗਏ ਹਨ ਤਾਂ ਜੋ ਉਹਨਾਂ ਨੂੰ ਬਦਨਾਮ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਬਰਗਾੜੀ ਮਾਮਲੇ ’ਚ ਜਿਸ ਤਰ੍ਹਾਂ ਪ੍ਰਚਾਰ ਕੀਤੇ ਗਿਆ ਉਹ ਗਲਤ ਹੈ।
ਇਹ ਵੀ ਪੜੋ: ਨਾਸਿਕ 'ਚ ਆਕਸੀਜਨ ਲੀਕ ਹੋਣ ਕਾਰਨ 22 ਲੋਕਾਂ ਦੀ ਮੌਤ
ਉਹਨਾਂ ਨੇ ਕਿਹਾ ਕਿ ਡੇਰੇ ਦਾ ਮੁਖੀ ਤੇ ਡੇਰਾ ਪ੍ਰੇਮੀ ਕਦੇ ਨਹੀਂ ਚਾਹੁੰਦੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਵੇ, ਪਰ ਡੇਰਾ ਪ੍ਰਬੰਧਕਾਂ ਨੇ ਜਾਣਬੁੱਝ ਕੇ ਮਾਮਲੇ ਦੀ ਜਾਂਚ ਨੂੰ ਅੱਗੇ ਨਹੀਂ ਵਧਣ ਦਿੱਤਾ। ਉਹਨਾਂ ਨੇ ਕਿਹਾ ਕਿ ਡੇਰਾ ਪ੍ਰਬੰਧਕ ਚਾਹੁੰਦੇ ਹਨ ਕਿ ਇਸ ਵਿੱਚ ਡੇਰਾ ਮੁਖੀ ਨੂੰ ਬਦਨਾਮ ਕੀਤਾ ਜਾਵੇ ਅਤੇ ਇਹ ਉਹੀ ਲੋਕ ਹਨ ਜੋ ਅੱਜ ਡੇਰਾ ਮੁਖੀ ਨੂੰ ਬਾਹਰ ਨਹੀਂ ਆਉਣ ਦੇਣਾ ਚਾਹੁੰਦੇ। ਉਹ ਇਸ ਮਾਮਲੇ ਨੂੰ ਹਾਈਕੋਰਟ ’ਚ ਗੰਭੀਰਤਾ ਨਾਲ ਨਹੀਂ ਲੈ ਕੇ ਜਾ ਰਹੇ ਹਨ। ਕਿਉਂਕਿ ਉਨ੍ਹਾਂ ਨੂੰ ਲਾਲਚ ਹੈ ਕਿ ਅੱਜ ਜੋ ਪੈਸਾ ਸਤਸੰਗ ਲਈ ਇਕੱਤਰ ਕੀਤਾ ਜਾ ਰਿਹਾ ਹੈ, ਉਹ ਇਸ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹਨ।
ਡੇਰਾ ਪ੍ਰੇਮੀਆਂ ਨੇ ਕਿਹਾ ਕਿ ਅੱਜ ਉਹ ਜੋ ਫੋਟੋ ਜਾਰੀ ਕਰ ਰਹੇ ਹਨ, ਉਨ੍ਹਾਂ ਦੀਆਂ ਫੋਟੋਆਂ ਹਨ ਜੋ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਦੇ ਦੋਸ਼ੀ ਮੰਨੇ ਗਏ ਸਨ। ਉਹਨਾਂ ਨੇ ਕਿਹਾ ਕਿ ਪੁਲਿਸ ਨੇ ਅਜੇ ਇਹ ਤਸਵੀਰਾਂ ਜਾਰੀ ਨਹੀਂ ਕੀਤੀਆਂ ਹਨ ਜੋ ਕਿ ਪੁਲਿਸ ਕੋਲ ਹੀ ਹਨ। ਉਹਨਾਂ ਨੇ ਕਿਹਾ ਕਿ ਇਹ ਤਸਵੀਰਾਂ ਡੇਰਾ ਪ੍ਰਬੰਧਕਾਂ ਨੇ ਵੀ ਜਾਰੀ ਨਹੀਂ ਕੀਤੀਆਂ ਜੋ ਡੇਰੇ ਉੱਪਰ ਕਬਜ਼ਾ ਕਰਨਾ ਚਾਹੁੰਦੇ ਹਨ।
ਇਹ ਵੀ ਪੜੋ: ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚੇਤਾਵਨੀ, ਕਿਹਾ- ਅਸੀਂ ਅੰਦੋਲਨ ‘ਤੇ ਬੈਠੇ ਕਿਸਾਨਾਂ ਦਾ ਨਹੀਂ ਹੋਣ ਦੇਵਾਂਗੇ ਕੋਰੋਨ ਟੈਸਟ