ETV Bharat / city

DEVELOPMENT PROJECT:ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ ਜਾਵੇ: ਵਿੰਨੀ ਮਹਾਜਨ - ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ

ਸਬੰਧਿਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਜਨਤਕ ਨਿਵੇਸ਼ ਪ੍ਰਬੰਧਨ ਕਮੇਟੀ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਤ ਸਾਰੇ ਲੋਕ ਪੱਖੀ ਪ੍ਰੋਜੈਕਟ ਪੰਜਾਬ ਵਾਸੀਆਂ ਲਈ ਸ਼ੁਰੂ ਕੀਤੇ ਗਏ ਹਨ[

ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ ਜਾਵੇ: ਵਿੰਨੀ ਮਹਾਜਨ

author img

By

Published : May 31, 2021, 9:51 PM IST

ਚੰਡੀਗੜ੍ਹ: ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੂਬੇ 'ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ 'ਚ ਜੰਗੀ ਪੱਧਰ `ਤੇ ਪੂਰਾ ਕਰਕੇ ਲੋਕ ਅਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਮਹੱਤਤਾ ਵਾਲੇ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਵਾਸੀ ਜ਼ਰੂਰੀ ਸਹੂਲਤਾਂ ਦਾ ਲਾਭ ਲੈ ਸਕਣ। ਇੱਥੇ ਸਬੰਧਿਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਜਨਤਕ ਨਿਵੇਸ਼ ਪ੍ਰਬੰਧਨ ਕਮੇਟੀ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਤ ਸਾਰੇ ਲੋਕ ਪੱਖੀ ਪ੍ਰੋਜੈਕਟ ਪੰਜਾਬ ਵਾਸੀਆਂ ਲਈ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਅਰਪਣ ਕਰਨਾ ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ, ਜਿਸ ਵਿਭਾਗ ਨਾਲ ਇਹ ਪ੍ਰੋਜੈਕਟ ਸਬੰਧਿਤ ਹਨ।

ਮੁੱਖ ਸਕੱਤਰ ਨੇ ਹਲਵਾਰਾ ਏਅਰਪੋਰਟ ਨੂੰ ਸ਼ੁਰੂ ਕਰਨ ਸਬੰਧੀ ਵਿਸਥਾਰ 'ਚ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਫਾਜ਼ਿਲਕਾ ਵਿਖੇ 100 ਬੈੱਡਾਂ ਵਾਲੇ ਹਸਪਤਾਲ ਅਤੇ ਕੈਂਸਰ ਕੇਅਰ ਸੈਂਟਰ, ਮੋਹਾਲੀ ਵਿਖੇ ਬਣ ਰਹੇ ਨਵੇਂ ਮੈਡੀਕਲ ਕਾਲਜ, ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ, ਵੱਖ-ਵੱਖ ਸ਼ਹਿਰਾਂ 'ਚ ਬਣਨ ਵਾਲੇ ਸਰਕਾਰੀ ਕਾਲਜਾਂ, ਸਟੇਟ ਕੈਂਸਰ ਸੈਂਟਰ ਅੰਮ੍ਰਿਤਸਰ, ਗੋਇੰਦਵਾਲ ਸਾਹਿਬ ਵਿਖੇ ਬਣਨ ਵਾਲੀ ਨਵੀਂ ਜੇਲ੍ਹ, ਬੱਸੀ ਪਠਾਣਾਂ ਦੇ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ, ਪਲਾਈਵੁੱਡ ਪਾਰਕ ਹੁਸ਼ਿਆਰਪੁਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਪ੍ਰੋਜੈਕਟ, ਜਿਨ੍ਹਾਂ 'ਚ ਵੱਖ-ਵੱਖ ਸ਼ਹਿਰਾਂ ਦੇ ਸਨਅਤੀ ਫੋਕਲ ਪੁਆਇੰਟਾਂ ਵੀ ਸ਼ਾਮਲ ਹਨ, ਬਾਬਤ ਮੁੱਖ ਸਕੱਤਰ ਨੇ ਜਾਣਕਾਰੀ ਹਾਸਲ ਕੀਤੀ।

ਵੱਖ-ਵੱਖ ਸ਼ਹਿਰਾਂ ਦੇ ਸਨਅਤੀ ਫੋਕਲ ਪੁਆਇੰਟਾਂ ਬਾਬਤ ਮੁੱਖ ਸਕੱਤਰ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਨਅਤਾਂ ਦੀ ਮਜ਼ਬੂਤੀ ਲਈ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆਂ ਕਰਵਾਉਣ ਲਈ ਉਦਯੋਗ ਵਿਭਾਗ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਅਰਪਿਤ ਕਰੇ। ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਪ੍ਰੋਜੈਕਟਾਂ ਲਈ ਫੰਡ ਸਮੇਂ ਸਿਰ ਮੁਹੱਈਆਂ ਕਰਵਾਏ ਜਾਣੇ ਨਿਸ਼ਚਿਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋਕ ਮਹੱਤਤਾ ਵਾਲੇ ਹਨ ਇਸ ਲਈ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ।

ਇਹ ਵੀ ਪੜ੍ਹੋ:ਪੰਜਾਬ 'ਚ ਡਫ਼ਲੀ ਵਜਾਉਣ ਵਾਲਿਆਂ ਦੀ ਦਿੱਲੀ ਜਾ ਕੇ ਤੂਤੀ ਹੋਈ ਬੰਦ !

ETV Bharat Logo

Copyright © 2025 Ushodaya Enterprises Pvt. Ltd., All Rights Reserved.