ETV Bharat / city

ਬੇਅਦਬੀ ਦੀਆਂ ਘਟਨਾਵਾਂ ’ਤੇ DGP ਚਟੋਪਾਧਿਆ ਦਾ ਐਕਸ਼ਨ !

ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹਰ ਕੀਮਤ ’ਤੇ ਕਾਇਮ ਰੱਖੇਗੀ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ
DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ
author img

By

Published : Dec 20, 2021, 2:24 PM IST

ਚੰਡੀਗੜ੍ਹ: ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ (incidents of indecency) ਦਾ ਪੰਜਾਬ ਦੇ ਨਵੇਂ ਕਾਰਜਕਾਰੀ ਡੀ. ਜੀ. ਪੀ. ਐੱਸ. ਚਟੋਪਾਧਿਆਏ ਨੇ ਗੰਭੀਰ ਨੋਟਿਸ ਲਿਆ ਗਿਆ ਹੈ। ਬੀਤੇ ਦਿਨੀਂ ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਦਕਿ ਅਗਲੇ ਦਿਨ ਐਤਵਾਰ ਨੂੰ ਕਪੂਰਥਲਾ ’ਚ ਵੀ ਅਜਿਹੀ ਹੀ ਕੋਸ਼ਿਸ਼ ਕੀਤੀ ਗਈ। ਇੰਨ੍ਹਾਂ ਘਟਨਾਵਾਂ ਤੋਂ ਬਾਅਦ ਪੰਜਾਬ ਅਤੇ ਪੰਜਾਬ ਤੋਂ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ
DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ

ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਕਾਰਜਕਾਰੀ ਡੀ. ਜੀ. ਪੀ. ਚਟੋਪਾਧਿਆਏ ਵੱਲੋਂ ਸੂਬੇ ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਸੂਬੇ ਵਿੱਚ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਹਰ ਕੀਮਤ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ
DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ

ਇਸਦੇ ਨਾਲ ਹੀ ਚਟੋਪਾਧਿਆਏ ਨੇ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਅਤੇ ਫਿਰ ਕਪੂਰਥਲਾ ਦੇ ਉੱਚ ਪੁਲਿਸ ਅਧਿਕਾਰੀਆਂ ਤੋਂ ਘਟਨਾਵਾਂ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਦੋਵਾਂ ਜ਼ਿਲਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਘਟਨਾਵਾਂ ਪਿੱਛੇ ਚੱਲ ਰਹੀਆਂ ਸਾਜ਼ਿਸ਼ਾਂ ਨੂੰ ਜਲਦੀ ਤੋਂ ਜਲਦੀ ਬੇਨਕਾਬ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਕਪੂਰਥਲਾ 'ਚ ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਚ 295 A ਤਹਿਤ ਮਾਮਲਾ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.