ETV Bharat / city

ਡੀਜੀਪੀ ਗੁਪਤਾ ਦੀ ਚਿਤਾਵਨੀ, 'ਹੁਣ ਵੀ ਨਾ ਸੁਧਰੇ ਤਾਂ ਕਰਾਂਗੇ ਹੋਰ ਸਖਤ ਕਾਰਵਾਈ'

author img

By

Published : May 6, 2021, 12:05 PM IST

ਕੋਰੋਨਾ ਵਾਇਰਸ ਦੇ ਕਾਰਨ ਜਾਰੀ ਨਿਯਮਾਂ ਦੀ ਪਾਲਣਾ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਕਰਵਾਈ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ 2 ਮਈ ਤੋਂ 4 ਮਈ, 2021 ਤੱਕ ਪੰਜਾਬ ਪੁਲਿਸ ਨੇ ਕੋਵਿਡ-੍19 ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿ਼ਲਾਫ਼ 560 ਦੇ ਕਰੀਬ ਮਾਮਲੇ ਦਰਜ ਕੀਤੇ ਹਨ।

ਡੀਜੀਪੀ ਗੁਪਤਾ ਦੀ ਚਿਤਾਵਨੀ ਹੁਣ ਵੀ ਨਾ ਸੁਧਰੇ ਤਾਂ ਕਰਾਂਗੇ ਹੋਰ ਸਖਤ ਕਾਰਵਾਈ

ਚੰਡੀਗੜ੍ਹ: ਕੋਵਿਡ-19 ਦੇ ਲਗਾਤਾਰ ਵਧਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਪੰਜਾਬ ਪੁਲਿਸ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸਦੇ ਚੱਲਦੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਰਵੱਈਆ ਅਪਣਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਚਾਲਾਨ ਵੀ ਕੱਟਿਆ ਜਾ ਰਿਹਾ ਹੈ ਅਤੇ ਗ੍ਰਿਫਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧ ’ਚ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ 6531 ਚਲਾਨ ਕੱਟਿਆ ਹੈ ਅਤੇ 629 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਡੀਜੀਪੀ ਨੇ 2 ਮਈ ਤੋਂ 4 ਮਈ, 2021 ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਨੇ ਕੋਵਿਡ-੍19 ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿ਼ਲਾਫ਼ 560 ਦੇ ਕਰੀਬ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆਂ ’ਚ ਹੋਟਲ, ਮੈਰਿਜ ਪੈਲੇਸ, ਰੈਸਟੋਰੈਂਟ, ਦੁਕਾਨਾਂ ਆਦਿ ਦੇ ਮਾਲਕ ਸ਼ਾਮਲ ਹਨ।

ਇਸ ਤੋਂ ਇਲਾਵਾ ਕੋਵਿਡ-19 ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 66000 ਤੋਂ ਵੱਧ ਵਿਅਕਤੀਆਂ ਦਾ ਆਰਟੀਪੀਸੀਆਰ ਟੈਸਟ ਵੀ ਕਰਵਾਇਆ ਗਿਆ ਹੈ। 19 ਮਾਰਚ 2021 ਤੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਪੰਜਾਬ ਪੁਲਿਸ ਨੇ 6.9 ਲੱਖ ਤੋਂ ਵੱਧ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਤੋਂ ਇਲਾਵਾ ਸੂਬੇ ਭਰ ਦੇ 1 ਲੱਖ ਲੋਕਾਂ ਨੂੰ ਫੇਸ ਮਾਸਕ ਨਾ ਪਾਉਣ ਲਈ ਜੁਰਮਾਨਾ ਕੀਤਾ।

ਪ੍ਰਮੁੱਖ ਅਦਾਰਿਆਂ ਖਿ਼ਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੇ ਰੈਸਟੋਰੈਂਟ ਅਰੇਬੀਅਨ ਕਬਾਬ ਅਤੇ ਮਾਸਟਰ ਬਰਗਰ ਨੇੇ ਰਾਤ ਦੇ ਕਰਫਿਊ ਦੌਰਾਨ ਸਮੇਂ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ । ਇਸ ਤੋਂ ਇਲਵਾ ਪੈਟ੍ਰੋਲ ਪੰਪ ਮਾਲਕਾਂ ਖਿ਼ਲਾਫ਼ ਵੀ ਕੇਸ ਦਰਜ ਕੀਤਾ ਹੈ ਜਿੱਥੇ ਜਿ਼ਆਦਾਤਰ ਕਰਮਚਾਰੀ ਬਿਨਾਂ ਮਾਸਕ ਦੇ ਅਤੇ ਸਮਾਜਕ ਦੂਰੀ ਦੇ ਨਿਯਮ ਦੀ ਪਾਲਣਾ ਨਹੀਂ ਕਰਦੇ ਪਾਏ ਗਏ ਸਨ।

ਪੁਲਿਸ ਦੀ ਟੀਮਾਂ ਨੇ ਵੱਖ ਵੱਖ ਜ਼ਿਲ੍ਹਿਆਂ ਚ ਕੀਤੀ ਕਾਰਵਾਈ

ਡੀਜੀਪੀ ਨੇ ਇਹ ਵੀ ਦੱਸਿਆ ਕਿ ਬਰਨਾਲਾ ਪੁਲਿਸ ਨੇ ਰਾਇਲ ਗ੍ਰੀਨ ਰਿਜ਼ਾਰਟਜ਼ ਦੇ ਮਾਲਕ ਖਿਲਾਫ ਕੋਵਿਡ -19 ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ, ਜਦਕਿ ਹੁਸਿ਼ਆਰਪੁਰ ਪੁਲਿਸ ਨੇ ਰਾਤ ਦੇ ਕਰਫਿਊ ਦੇ ਸਮੇਂ ਦੌਰਾਨ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਸ਼ਰਾਬ ਪੀਂਦੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਹਾਲ ਹੀ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਰਮਾਡਾ ਹੋਟਲ ਅਤੇ ਗੁਲਸ਼ਨ ਪੈਲੇਸ ਦੇ ਮਾਲਕਾਂ ਉੱਤੇ 20 ਤੋਂ ਵੱਧ ਮਹਿਮਾਨਾਂ ਵਾਲੀ ਪਾਰਟੀ ਦਾ ਆਯੋਜਨ ਕਰਨ ਲਈ ਵੀ ਕੇਸ ਦਰਜ ਕੀਤਾ ਸੀ, ਜਦਕਿ ਤਾਜ ਰੈਸਟੋਰੈਂਟ ਅਤੇ ਯੰਮੀ ਫਾਸਟ ਫੂਡ ਦੇ ਮਾਲਕਾਂ ਉੱਤੇ ਰਾਤ ਦੇ ਕਰਫਿਊ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ।

ਡੀਜੀਪੀ ਨੇ ਦਿੱਤੀ ਲੋਕਾਂ ਨੂੰ ਚਿਤਾਵਨੀ

ਡੀਜੀਪੀ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੋ ਵੀ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਉਨ੍ਹਾਂ ਦੀ ਗ੍ਰਿਫਤਾਰੀਆਂ ਅਤੇ ਵਾਹਨਾਂ ਨੂੰ ਜ਼ਬਤ ਕਰਨ ਸਮੇਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.