ETV Bharat / city

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਲੰਧਰ ਵਿੱਚ ਕ੍ਰਾਈਮ ਰੀਵਿਊ ਮੀਟਿੰਗ ਦੀ ਕੀਤੀ ਪ੍ਰਧਾਨਗੀ - ਬਾਰਡਰ ਰੇਂਜ

ਡੀਜੀਪੀ, ਜੋ ਇੱਥੇ ਪੀਏਪੀ ਕੰਪਲੈਕਸ ਵਿਖੇ ਜਲੰਧਰ ਰੇਂਜ ਅਤੇ ਬਾਰਡਰ ਰੇਂਜ ਦੇ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭਿ੍ਰਸ਼ਟ ਗਤੀਵਿਧੀਆਂ ਵਿਰੁੱਧ ਜੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਆਈਜੀਪੀ ਜਲੰਧਰ ਰੇਂਜ ਗੁਰਿੰਦਰ ਸਿੰਘ ਢਿੱਲੋਂ, ਆਈਜੀਪੀ ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਸੀਪੀ ਅੰਮਿ੍ਰਤਸਰ ਸੁਖਚੈਨ ਸਿੰਘ ਗਿੱਲ ਵੀ ਹਾਜਰ ਰਹੇ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਲੰਧਰ ਵਿੱਚ ਕ੍ਰਾਈਮ ਰੀਵਿਊ ਮੀਟਿੰਗ ਦੀ ਕੀਤੀ ਪ੍ਰਧਾਨਗੀ

author img

By

Published : Nov 6, 2021, 10:55 PM IST

ਚੰਡੀਗੜ/ਜਲੰਧਰ: ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਸਾਰੇ ਸਰਹੱਦੀ ਜਿਲਿਆਂ ਦੇ ਐਸਐਸਪੀਜ ਨੂੰ ਸਰਹੱਦ ‘ਤੇ ਚੌਕਸੀ ਵਧਾਉਣ ਅਤੇ ਸੂਚੀਬੱਧ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਹਾਲ ਹੀ ਵਿੱਚ ਬਰਾਮਦ ਹੋਏ ਇੱਕ ਹੋਰ ਟਿਫਿਨ ਬੰਬ ਦਾ ਨੋਟਿਸ ਲੈਂਦਿਆਂ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸਰਹੱਦੀ ਅਧਿਕਾਰੀਆਂ ਨੂੰ ਹਥਿਆਰਾਂ, ਗੋਲਾ ਬਾਰੂਦ, ਵਿਸਫੋਟਕ ਅਤੇ ਨਸ਼ਾ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ‘ਤੇ ਤਿੱਖੀ ਨਜਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਜਿਲਾ ਮੁਖੀਆਂ ਨੂੰ ਸਾਰੇ ਪੁਲਿਸ ਥਾਣਿਆਂ ਅਤੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਵੀ ਦਿੱਤੇ।

ਗੈਂਗਸਟਰਾਂ ਵਿਰੁੱਧ ਕਾਰਵਾਈ ਸਬੰਧੀ ਬੋਲਦਿਆਂ ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਗੈਂਗਸਟਰਾਂ/ਸਮੱਗਲਰਾਂ ਅਤੇ ਉਨਾਂ ਦੇ ਸਾਥੀਆਂ ਦੇ ਡੋਜੀਅਰ ਤਿਆਰ ਕਰਨ ਅਤੇ ਉਨਾਂ ਵਿਰੁੱਧ ਪੀਐਮਐਲਏ ਤਹਿਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਕਿਹਾ।

ਮੀਟਿੰਗ ਦੌਰਾਨ ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰਾਂ/ਸਪਲਾਇਰਾਂ ਖਿਲਾਫ ਸਖਤ ਕਾਰਵਾਈ ਕਰਨ। ਉਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਵਿਸ਼ੇਸ਼ ਥਾਵਾਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਫੜਨ ਲਈ ਢੁਕਵੇਂ ਆਪ੍ਰੇਸ਼ਨ ਵਿੱਢਣ।

ਉਨਾਂ ਨੇ ਜਿਲਾ ਮੁਖੀਆਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ) ਅਤੇ ਬੇਲ ਜੰਪਰਾਂ ਨੂੰ ਜਲਦੀ ਤੋਂ ਜਲਦੀ ਫੜਨ ਦੇ ਆਦੇਸ਼ ਦਿੱਤੇ।

ਡੀਜੀਪੀ ਨੇ ਲੁਧਿਆਣਾ, ਜਲੰਧਰ, ਅੰਮਿ੍ਰਤਸਰ ਆਦਿ ਸਮੇਤ ਪ੍ਰਮੁੱਖ ਸ਼ਹਿਰਾਂ ਦੇ ਸੀਪੀਜ/ਐਸਐਸਪੀਜ ਨੂੰ ਵੀ ਹਦਾਇਤ ਕੀਤੀ ਕਿ ਉਹ ਯਾਤਰੀਆਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਆਪਣੀ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ।

ਇਸ ਦੌਰਾਨ, ਡੀਜੀਪੀ ਨੇ ਬਾਰਡਰ ਦੇ ਐਸਐਸਪੀਜ ਨੂੰ ਆਪਣੇ ਜਿਲਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਹਰ ਸੈਕਟਰ ਲਈ ਇੱਕ ਗਜਟਿਡ ਅਧਿਕਾਰੀ ਤਾਇਨਾਤ ਕਰਨ ਦੇ ਆਦੇਸ਼ ਦਿੱਤੇ, ਜੋ ਕਿ ਨਾਈਟ ਡੋਮੀਨੇਸ਼ਨ ‘ਤੇ ਨਿੱਜੀ ਤੌਰ ‘ਤੇ ਮੌਜੂਦ ਰਹਿਣਗੇ। ਉਨਾਂ ਨੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਸਰਹੱਦੀ ਜਿਲਿਆਂ ਜਿਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮਿ੍ਰਤਸਰ ਦਿਹਾਤੀ, ਤਰਨਤਾਰਨ, ਫਿਰੋਜਪੁਰ ਅਤੇ ਫਾਜਲਿਕਾ ਸ਼ਾਮਲ ਹਨ, ‘ਤੇ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਹੋਰ ਸਖਤੀ ਨਾ ਨਾਈਟ ਡੋਮੀਨੇਸ਼ਨ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ-ਪੰਜਾਬ ਦੀ ਸਿਆਸਤ 'ਚੋਂ ਅਮਿਤ ਸ਼ਾਹ ਤੇ ਮੋਦੀ ਗਾਇਬ!

ETV Bharat Logo

Copyright © 2024 Ushodaya Enterprises Pvt. Ltd., All Rights Reserved.