ETV Bharat / city

ਮਿਊਕਰਮਾਈਕੋਸਿਸ ਦੇ ਮਾਮਲਿਆਂ ਵਿੱਚ ਸ਼ੂਗਰ ਰੋਗ ਜੋਖਮ ਦਾ ਇੱਕ ਵੱਡਾ ਕਾਰਕ: ਬਲਬੀਰ ਸਿੱਧੂ - ਸ਼ੂਗਰ ਰੋਗ

ਸਿਹਤ ਮੰਤਰੀ ਬਲਬੀਰ ਸਿੰਘ ਸਿਧੂ ਨੇ ਕਿਹਾ ਕਿ ਸਿਹਤ ਮਾਹਿਰਾਂ ਦੇ ਵਿਸ਼ਲੇਸ਼ਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਮਿਊਕਰਮਾਈਕੋਸਿਸ (ਬਲੈਕ ਫੰਗਸ) ਦੇ ਕੇਸਾਂ ਵਿਚ ਸ਼ੂਗਰ ਰੋਗ ਜੋਖਮ ਦਾ ਇੱਕ ਵੱਡਾ ਕਾਰਕ ਹੈ। ਮਰੀਜ਼ਾਂ ਨੂੰ ਅਪੀਲ ਕੀਤੀ ਜਿਨ੍ਹਾਂ ਦਾ ਟੈਸਟ ਕੋਵਿਡ ਪਾਜ਼ੇਟਿਵ ਆਇਆ ਹੈ ਜਾਂ ਜਿਹੜੇ ਹਾਲ ਹੀ ਵਿੱਚ ਕੋਵਿਡ ਤੋਂ ਪੀੜਤ ਰਹੇ ਹਨ ਅਤੇ ਜਿਨ੍ਹਾਂ ਨੂੰ ਸ਼ੂਗਰ ਵੀ ਹੈ, ਉਨ੍ਹਾਂ ਨੂੰ ਸਟਿਰੌਆਇਡ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਡਾਕਟਰਾਂ ਨਾਲ ਸਲਾਹ ਕਰਨੀ ਚਾਹੀਦੀ ਹੈ।

ਮਿਊਕਰਮਾਈਕੋਸਿਸ ਦੇ ਮਾਮਲਿਆਂ ਵਿੱਚ ਸ਼ੂਗਰ ਰੋਗ ਜੋਖਮ ਦਾ ਇੱਕ ਵੱਡਾ ਕਾਰਕ: ਬਲਬੀਰ ਸਿੱਧੂ

author img

By

Published : Jun 3, 2021, 8:40 AM IST

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਜਿੱਥੇ ਕੋਰੋਨਾ ਕਹਿਰ ਢਾਹ ਰਿਹਾ ਹੈ ਉੱਥੇ ਹੀ ਸੂਬੇ ਵਿੱਚ ਹੋਰ ਬਿਮਾਰੀਆਂ ਦੇ ਕੇਸ ਵੀ ਨਜ਼ਰ ਆਉਣੇ ਸ਼ੁਰੂ ਹੋ ਗਏ ਹਨ। ਇਸ ਬਾਰੇ ਦੇ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਊਕਰਮਾਈਕੋਸਿਸ (ਬਲੈਕ ਫੰਗਸ) ਤੋਂ ਪੀੜਤ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਉਸੇ ਭਾਵਨਾ ਨਾਲ ਵਚਨਬੱਧ ਹੈ ਜਿਸ ਤਰ੍ਹਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਲੜਾਈ ਲੜੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਿਹਤ ਮਾਹਿਰਾਂ ਦੇ ਵਿਸ਼ਲੇਸ਼ਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਮਿਊਕਰਮਾਈਕੋਸਿਸ (ਬਲੈਕ ਫੰਗਸ) ਦੇ ਕੇਸਾਂ ਵਿਚ ਸ਼ੂਗਰ ਰੋਗ ਜੋਖਮ ਦਾ ਇੱਕ ਵੱਡਾ ਕਾਰਕ ਹੈ। ਉਨ੍ਹਾਂ ਨੇ ਦੱਸਿਆ ਕਿ ਰਾਜ ਵਿੱਚ ਹੁਣ ਤੱਕ ਮਿਊਕਰਮਾਈਕੋਸਿਸ ਦੇ 300 ਕੇਸ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿੱਚੋਂ 259 ਕੇਸ ਪੰਜਾਬ ਅਤੇ 41 ਕੇਸ ਦੂਜੇ ਰਾਜਾਂ ਨਾਲ ਸਬੰਧਤ ਹਨ। ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ 23 ਮਰੀਜ਼ ਠੀਕ ਹੋ ਗਏ ਹਨ ਅਤੇ 234 ਮਰੀਜ਼ ਇਲਾਜ ਅਧੀਨ ਹਨ, ਹਾਲਾਂਕਿ ਬਿਮਾਰੀ ਦੇ ਦੌਰਾਨ ਮਿਊਕਰਮਾਈਕੋਸਿਸ ਦੇ 43 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮਿਊਕਰਮਾਈਕੋਸਿਸ (ਬਲੈਕ ਫੰਗਸ) ਦੇ 25 ਫੀਸਦੀ ਕੇਸ 18-45 ਉਮਰ ਵਰਗ, 38 ਫੀਸਦੀ ਕੇਸ 45-60 ਉਮਰ ਵਰਗ ਅਤੇ 36 ਫੀਸਦੀ ਕੇਸ 60 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਵਿਅਕਤੀਆਂ ਵਿੱਚ ਵੇਖਣ ਨੂੰ ਮਿਲੇ ਹਨ। 80 ਫੀਸਦੀ ਕੇਸ ਕੋਵਿਡ ਦੇ ਹਨ ਅਤੇ 87 ਫੀਸਦੀ ਕੇਸਾਂ ਵਿੱਚ ਸ਼ੂਗਰ ਦੀ ਬਿਮਾਰੀ ਜੋਖਮ ਦੇ ਵੱਡੇ ਕਾਰਕ ਵਜੋਂ ਸਾਹਮਣੇ ਆਈ ਹੈ। ਮਰੀਜ਼ਾਂ ਨੂੰ ਅਪੀਲ ਕੀਤੀ ਜਿਨ੍ਹਾਂ ਦਾ ਟੈਸਟ ਕੋਵਿਡ ਪਾਜ਼ੇਟਿਵ ਆਇਆ ਹੈ ਜਾਂ ਜਿਹੜੇ ਹਾਲ ਹੀ ਵਿੱਚ ਕੋਵਿਡ ਤੋਂ ਪੀੜਤ ਰਹੇ ਹਨ ਅਤੇ ਜਿਨ੍ਹਾਂ ਨੂੰ ਸ਼ੂਗਰ ਵੀ ਹੈ, ਉਨ੍ਹਾਂ ਨੂੰ ਸਟਿਰੌਆਇਡ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਡਾਕਟਰਾਂ ਨਾਲ ਸਲਾਹ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ :ਪੰਜਾਬ ਕਾਂਗਰਸ ਕਲੇਸ਼ Live Updates: ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ

ਉਨ੍ਹਾਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਉਠਾਈ ਮੰਗ ਦੇ ਵਿਰੁੱਧ ਇੰਜੈਕਸ਼ਨ ਐਮਫੋਟੇਟਰਿਸਨ ਦੀ ਬਹੁਤ ਘੱਟ ਮਾਤਰਾ ਵਿੱਚ ਸਪਲਾਈ ਕੀਤੀ ਹੈ। ਮਾਹਰ ਕਮੇਟੀ ਨੇ ਵਿਕਲਪਕ ਦਵਾਈਆਂ ਪੋਸਾਕੋਨਾਜ਼ੋਲ ਅਤੇ ਇਟਰਾਕੋਨਜ਼ੋਲ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ ਜੋ ਸੂਬਾ ਸਰਕਾਰ ਵੱਲੋਂ ਖਰੀਦ ਕੇ ਮਿਊਕੋਰਮਾਇਕੋਸਿਸ ਕੇਸਾਂ ਦੇ ਪ੍ਰਬੰਧਨ ਲਈ ਹਸਪਤਾਲਾਂ ਨੂੰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਂਮਾਰੀ ਰੋਗ ਐਕਟ ਤਹਿਤ ਮਿਊਕਰਮਾਈਕੋਸਿਸ ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.