ETV Bharat / city

ਸਿੱਧੀ ਅਦਾਇਗੀ ਦਾ ਮੁੱਦਾ: ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਵੀ ਸੰਤੁਸ਼ਟ ਨਹੀਂ ਆੜ੍ਹਤੀਏ, ਹੜਤਾਲ ਦੀ ਚੇਤਾਵਨੀ - ਸਿੱਧੀ ਅਦਾਇਗੀ ਦਾ ਮੁੱਦਾ

ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਦਾ ਮੁੱਦਾ ਉਲਝਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਜਿਥੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਸਿੱਧੀ ਕਰਨ ਵਾਸਤੇ ਕਿਹਾ ਹੈ, ਉਥੇ ਹੀ ਆੜ੍ਹਤੀਆਂ ਨੇ ਵੀ ਇਸ ਮੁੱਦੇ 'ਤੇ ਪੰਜਾਬ ਦੇ ਸੀਐਮ ਨੂੰ ਚਿਤਾਵਨੀ ਦੇ ਦਿੱਤੀ ਹੈ।

ਸਿੱਧੀ ਅਦਾਇਗੀ ਦਾ ਮੁੱਦਾ: ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਵੀ ਸੰਤੁਸ਼ਟ ਨਹੀਂ ਆੜ੍ਹਤੀਏ, ਹੜਤਾਲ ਦੀ ਚੇਤਾਵਨੀ

author img

By

Published : Apr 1, 2021, 9:20 PM IST

ਚੰਡੀਗੜ੍ਹ: ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਦਾ ਮੁੱਦਾ ਉਲਝਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਜਿਥੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਸਿੱਧੀ ਕਰਨ ਵਾਸਤੇ ਕਿਹਾ ਹੈ, ਉਥੇ ਹੀ ਆੜ੍ਹਤੀਆਂ ਨੇ ਵੀ ਇਸ ਮੁੱਦੇ 'ਤੇ ਪੰਜਾਬ ਦੇ ਸੀਐਮ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਚਿਤਾਵਨੀ ਦੇ ਦਿੱਤੀ ਹੈ।

ਸਿੱਧੀ ਅਦਾਇਗੀ ਦਾ ਮੁੱਦਾ: ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਵੀ ਸੰਤੁਸ਼ਟ ਨਹੀਂ ਆੜ੍ਹਤੀਏ, ਹੜਤਾਲ ਦੀ ਚੇਤਾਵਨੀ

5 ਅਪ੍ਰੈਲ ਨੂੰ ਹੋਵੇਗੀ ਮਹਾਂਪੰਚਾਇਤ ?

ਚੰਡੀਗੜ੍ਹ ਵਿਖੇ ਆੜ੍ਹਤੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿੱਚ ਇਸ ਮੁੱਦੇ ਨੂੰ ਲੈ ਕੇ ਬੈਠਕ ਹੋਈ, ਬੈਠਕ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਜੇਇੰਦਰ ਸਿੰਗਲਾ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਆੜ੍ਹਤੀਆਂ ਨੇ ਸੀਐਮ ਨੂੰ ਸਾਫ ਕਰ ਦਿੱਤਾ ਕਿ ਉਹ 5 ਅਪ੍ਰੈਲ ਨੂੰ ਬਾਘਾ ਪੁਰਾਣਾ ਵਿਖੇ ਮਹਾਂਪੰਚਾਇਤ ਕਰਨ ਜਾ ਰਹੇ ਹਨ ਅਤੇ ਜੇ ਉਦੋਂ ਤੱਕ ਉਨ੍ਹਾਂ ਦੇ ਮੁੱਦੇ ਹੱਲ ਨਾ ਹੋਏ ਤਾਂ ਉਹ ਅਨਿਸ਼ਚਿਤਕਾਲ ਹੜਤਾਲ 'ਤੇ ਚਲੇ ਜਾਣਗੇ।

ਪਹਿਲਾਂ ਵਾਂਗ ਆੜ੍ਹਤੀਆ ਜ਼ਰੀਏ ਹੀ ਹੋਵੇਗੀ ਅਦਾਇਗੀ: ਆਸ਼ੂ

ਉੱਥੇ ਇਸ ਮੁੱਦੇ 'ਤੇ ਪੰਜਾਬ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਵਿਸ਼ਵਾਸ ਦਿੱਤਾ ਹੈ ਕਿ ਪੰਜਾਬ ਵਿਚ ਜਿਸ ਤਰੀਕੇ ਨਾਲ ਅਦਾਇਗੀ ਪਹਿਲਾਂ ਆੜ੍ਹਤੀਆਂ ਦੇ ਜ਼ਰੀਏ ਚੱਲ ਰਹੀ ਹੈ ਉਸੇ ਤਰ੍ਹਾਂ ਚੱਲਦੀ ਰਹੇਗੀ ਅਤੇ ਅਸੀਂ ਹਰ ਪੱਖੋਂ ਆੜ੍ਹਤੀਆਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਲਦ ਹੀ ਪ੍ਰਧਾਨ ਮੰਤਰੀ ਅਤੇ ਪਿਊਸ਼ ਗੋਇਲ ਨੂੰ ਚਿੱਠੀ ਵੀ ਲਿਖੀ ਜਾ ਰਹੀ ਹੈ ਅਤੇ ਹੋਮ ਮਨਿਸਟਰ ਨਾਲ ਵੀ ਮੁਲਾਕਾਤ ਵਾਸਤੇ ਸਮਾਂ ਮੰਗਿਆ ਜਾ ਰਿਹਾ ਹੈ ਅਤੇ ਜਲਦ ਹੀ ਆੜ੍ਹਤੀਆਂ ਦੇ ਮੁੱਦੇ ਹੱਲ ਕਰ ਦਿੱਤੇ ਜਾਣਗੇ।

ਕੀ ਹਨ ਆੜ੍ਹਤੀਆਂ ਦੇ ਮੁੱਦੇ

ਆੜਤੀਆਂ ਵੱਲੋਂ ਅਦਾਇਗੀ ਬਾਰੇ ਮੌਜੂਦਾ ਵਿਵਸਥਾ ਕਾਇਮ ਰੱਖਣ ਦੇ ਨਾਲ-ਨਾਲ ਭਾਰਤੀ ਖੁਰਾਕ ਨਿਗਮ ਪਾਸੋਂ ਸਾਰੇ ਬਕਾਏ ਦੇ ਨਿਪਟਾਰੇ ਦੀ ਮੰਗ ਕੀਤੀ ਜਾ ਰਹੀ ਹੈ। ਉਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਜਾਣ ਵਾਲੀ ਕਿਸਾਨਾਂ ਦੀ ਉਪਜ ਨੂੰ ਜਮੀਨੀ ਰਿਕਾਰਡ ਨਾਲ ਜੋੜਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਫੈਡਰੇਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਵਿਚ ਆੜਤੀਆਂ ਨੇ ਕਿਹਾ ਕਿ ਮੌਜੂਦਾ ਏ.ਪੀ.ਐਮ.ਸੀ. ਐਕਟ ਜਾਂ ਨਿਯਮਾਂ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਜੋ ਇਸ ਨੂੰ ਜ਼ਮੀਨੀ ਰਿਕਾਰਡ ਨਾਲ ਜੋੜਨ ਜਾਂ ਕਿਸਾਨਾਂ ਪਾਸੋਂ ਅਜਿਹਾ ਡਾਟਾ ਮੰਗਦੀ ਹੋਵੇ। ਜੇਕਰ ਇਸ ਨੂੰ ਲਾਗੂ ਵੀ ਕੀਤਾ ਜਾਣਾ ਹੈ ਤਾਂ ਇਸ ਸੂਰਤ ਵਿਚ ਵੀ ਏ.ਪੀ.ਐਮ.ਸੀ. ਦੇ ਨਿਯਮਾਂ ਵਿਚ ਸੋਧ ਕਰਨੀ ਹੋਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲ ਬਕਾਇਆ ਪਏ ਕਰੋੜਾਂ ਰੁਪਏ ਜਲਦ ਆੜ੍ਹਤੀਆਂ ਨੂੰ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.