ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੰਜਾਬ ਦੀ ਚਰਨਜੀਤ ਸਿੰਘ ਚੰਨੀ (Charanjit Singh Channi) ਸਰਕਾਰ 'ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਇਲਜ਼ਾਮ ਲਾਇਆ ਹੈ। ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਸਨ। ਇਸ ਲਈ ਬੇਅਦਬੀ ਮਾਮਲਿਆਂ ਵਿੱਚ ਵੀ ਜਲਦੀ ਨਿਆਂ ਦੀ ਗੱਲ ਕਰਦੇ ਸਨ, ਪਰ ਜਿਸ ਤਰ੍ਹਾਂ ਨਾਲ ਸਰਕਾਰ ਕੰਮ ਕਰ ਰਹੀ ਹੈ। ਸਰਕਾਰ ਦੀ ਕਰਨੀ ਅਤੇ ਕਹਿਣੀ ਵਿਚ ਬਹੁਤ ਫਰਕ ਹੈ। ਸਰਕਾਰ ਦੀ ਨੀਅਤ ਦੋਸ਼ੀਆਂ ਨੂੰ ਬਚਾਉਣ ਦੀ ਜਾਪਦੀ ਹੈ।
ਇਹ ਵੀ ਪੜੋ: ਪੰਜਾਬ ਕਾਂਗਰਸ ਵਿਚਾਲੇ ਕਾਟੋ ਕਲੇਸ਼ ਜਾਰੀ, ਹੁਣ ਕਾਂਗਰਸੀ ਆਗੂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਦੱਸਿਆ ਸੱਪ
ਬਹਿਬਲ ਕਲਾਂ ਬੇਅਦਬੀ ਮਾਮਲੇ 'ਚ ਹਾਈਕੋਰਟ ਦੀ ਕਾਰਵਾਈ ਦੀ ਵੀਡੀਓ ਜਾਰੀ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਦਾਅਵਾ ਕੀਤਾ ਕਿ ਹਾਈਕੋਰਟ 'ਚ ਸਰਕਾਰ ਦੇ ਵਿਸ਼ੇਸ਼ ਵਕੀਲ ਨੇ ਦੋਸ਼ੀ ਸਾਬਕਾ ਡੀਜੀਪੀ ਸੁਮੇਧ ਸੈਣੀ (Former DGP Sumedh Saini) ਦਾ ਬਚਾਅ ਕੀਤਾ ਹੈ।
ਪਰਮਿੰਦਰ ਸਿੰਘ (Parminder Singh Dhindsa) ਨੇ ਕਿਹਾ ਕਿ ਚੰਨੀ ਸਰਕਾਰ ਨੇ ਜਾਣਬੁੱਝ ਕੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਐਸਐਲਪੀ ਫਾਈਲ ਨਹੀਂ ਹੋਣ ਦਿੱਤੀ। ਅਜਿਹੇ 'ਚ ਜਦੋਂ ਸਰਕਾਰ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ ਹੋਈ ਹੈ ਤਾਂ ਇਨਸਾਫ ਕਿਵੇਂ ਮਿਲੇਗਾ।
ਇਹ ਵੀ ਪੜੋ: ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ, ਜਾਣੋ ਅੱਜ ਕੀ ਰਹੇਗਾ ਖ਼ਾਸ...
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਕੋਈ ਢਿੱਲ ਵਰਤੀ ਗਈ। ਇਸ ਲਈ ਪੂਰੇ ਪੰਜਾਬ ਵਿੱਚ ਇਸ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜੋ: ਪੰਜਾਬ ਕੈਬਨਿਟ ਦੇ ਵੱਡੇ ਐਲਾਨ, ਇੰਨ੍ਹਾਂ ਮੁੱਦਿਆਂ ਨੂੰ ਮਿਲੀ ਪ੍ਰਵਾਨਗੀ