ਚੰਡੀਗੜ੍ਹ: ਸ਼ਹਿਰ ਦੇ ਵਿੱਚ ਕਰਫਿਊ ਲੱਗਣ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਇਸ ਗੱਲ ਦਾ ਵਾਅਦਾ ਕੀਤਾ ਗਿਆ ਸੀ ਕਿ ਕਰੋਨਾ ਵਾਇਰਸ ਦੇ ਚੱਲਦੇ ਲੋਕਾਂ ਨੂੰ ਘਰ-ਘਰ ਸਬਜ਼ੀਆਂ ਤੇ ਫਲ ਮੁਹੱਈਆ ਕਰਵਾਏ ਜਾਣਗੇ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਹ ਵਾਅਦਾ ਨਿਭਾਇਆ ਜਾ ਰਿਹਾ ਹੈ। ਲੋਕਾਂ ਦੇ ਘਰਾਂ ਤੱਕ ਲੋੜੀਂਦੀਆਂ ਵਸਤੂਆਂ ਪਹੁੰਚ ਰਹੀਆਂ ਹਨ ਪਰ ਵਿਕਰੇਤਾ ਰੇਟ ਮਨਚਾਹੇ ਲਗਾ ਰਹੇ ਹਨ।
ਪ੍ਰਸ਼ਾਸਨ ਵੱਲੋਂ ਸਬਜ਼ੀਆਂ ਤੇ ਫਲਾਂ ਦੇ ਰੇਟ ਵੀ ਤੈਅ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਵਿਕਰੇਤਾ ਆਪਣੀ ਮਨ ਮਰਜ਼ੀ ਦੇ ਰੇਟ ਲਗਾ ਰਹੇ ਹਨ। 20-30 ਰੁਪਏ ਕਿਲੋ ਵਾਲਾ ਆਲੂ 50 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਨਾਲ-ਨਾਲ ਪੂਰੇ ਦੇਸ਼ ਤੇ ਦੁਨੀਆ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਕੱਲੇ ਚੰਡੀਗੜ੍ਹ 'ਚ ਹੀ ਅੱਠ ਮਾਮਲੇ ਸਾਹਮਣੇ ਆ ਚੁੱਕੇ ਹਨ।