ਚੰਡੀਗੜ੍ਹ: ਡਾ. ਨਵਜੋਤ ਢਾਈਆ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਨਵੇਂ ਬਣੇ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ (ਪੀ.ਐਸ.ਸੀ.ਜੀ.ਸੀ.) (General category commission starts working)ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ(Dr. Navjot Dhaiya takes charge of Chairman general category commission)।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਮਿਸ਼ਨ ਗੈਰ ਰਾਖਵੇਂ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਗੈਰ ਰਾਖਵੇਂ ਵਰਗਾਂ ਦੇ ਗਰੀਬਾਂ ਦੇ ਲਾਭ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਕਾਫੀ ਅੱਗੇ ਵਧੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੀ ਹਾਜ਼ਰ ਸਨ। ਗੌਰਤਲਬ ਹੈ ਕਿ ਡਾ. ਨਵਜੋਤ ਢਾਈਆ ਜਲੰਧਰ ਦੇ ਮਸ਼ਹੂਰ ਸਲਾਹਕਾਰ ਆਰਥੋਪੈਡਿਕ ਅਤੇ ਜੁਆਇੰਟ ਰਿਪਲੇਸਮੈਂਟ ਸਰਜਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਰਾਸ਼ਟਰੀ ਉਪ-ਪ੍ਰਧਾਨ ਹੋਣ ਦੇ ਨਾਲ-ਨਾਲ IMA, ਪੰਜਾਬ ਦੇ ਪ੍ਰਧਾਨ ਵੀ ਰਹੇ ਹਨ।
ਗੌਰਤਲਬ ਹੈ ਕਿ ਪੰਜਾਬ ਰਾਜ ਕਮਿਸ਼ਨ ਜਨਰਲ ਕੈਟਾਗਰੀ ਦੇ ਗਠਨ ਲਈ 23 ਦਸੰਬਰ, 2021 ਨੂੰ ਕੈਬਨਿਟ ਦੇ ਫੈਸਲੇ ਅਨੁਸਾਰ ਡਾ: ਨਵਜੋਤ ਢਾਈਆ ਨੂੰ 29 ਦਸੰਬਰ ਨੂੰ ਪੀਐਸਸੀਜੀਸੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਹ ਫੈਸਲਾ ਜਨਰਲ ਕੈਟਾਗਰੀਆਂ (ਅਣਰਾਖਵਾਂ ਵਰਗ) ਨਾਲ ਸਬੰਧਤ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਨ ਤੋਂ ਬਾਅਦ ਲਿਆ ਗਿਆ ਹੈ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਨੂੰ ਕਮਿਸ਼ਨ ਗਠਿਤ ਕਰਨ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ: ਸਤਲੁਜ 'ਚ ਕਿਸ਼ਤੀ: ਜਿੱਥੇ ਮੋਦੀ ਦਾ ਕਾਫ਼ਲਾ ਫ਼ਸਿਆ, ਓਥੋਂ 50 ਕਿੱਲੋਮੀਟਰ ਦੂਰੀ ਮਿਲੀ