ਰੂਪਨਗਰ: ਭਾਰਤ 'ਚ 15 ਅਗਸਤ ਆਜ਼ਾਦੀ ਦਿਹਾੜਾ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰੂਪਨਗਰ ਦੇ ਨਹਿਰੂ ਸਟੇਡੀਅਮ 'ਚ ਵੀ ਤਿਰੰਗਾ ਲਹਿਰਾਇਆ ਜਾਵੇਗਾ। ਸਰੁੱਖਿਆ ਦੇ ਮੱਦੇਨਜ਼ਰ ਇਸ ਸਟੇਡੀਅਮ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਕੈਮਰਾ ਉਡਾਉਣ ਦੀ ਪਾਬੰਦੀ ਲਾਈ ਗਈ ਹੈ।
ਇਸ ਬਾਰੇ ਡਿਪਟੀ ਕਮਿਸ਼ਨਰ ਡਾ.ਸੁਮੀਤ ਕੁਮਾਰ ਜਾਰੰਗਲ ਨੇ ਦੱਸਿਆ ਕਿ 15 ਅਗਸਤ 2019 (ਸੁਤੰਤਰਤਾ ਦਿਵਸ) ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਥਾਂ ਨਹਿਰੂ ਸਟੇਡੀਅਮ ਤੇ ਇਸ ਦੇ ਆਲੇ ਦੁਆਲੇ ਦੇ ਏਰੀਏ ਵਿਚ 15 ਅਗਸਤ ਨੂੰ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਹ ਹੁਕਮ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਆਪਣੇ ਦਫ਼ਤਰ ਦੇ ਪੱਤਰ ਨੰ: 31754 ਮਿਤੀ 14-08-2019 ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ 15 ਅਗਸਤ 2019 ਆਜ਼ਾਦੀ ਦਿਵਸ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਮਨਾਇਆ ਜਾ ਰਿਹਾ ਹੈ।
ਇਹ ਵੀ ਪੜੋ:ਹਰਸਿਮਰਤ ਬਾਦਲ ਤੇ ਪਾਕਿ ਮੰਤਰੀ ਫ਼ਵਾਦ ਹੁਸੈਨ ਵਿਚਾਲੇ ਛਿੜੀ 'ਟਵਿੱਟਰ ਵਾਰ'
ਇਸ ਦਿਵਸ 'ਚ ਸਮਾਜ ਵਿਰੋਧੀ ਅਨਸਰ ਵਿਘਨ ਪਾਉਣ ਲਈ ਕਈ ਪ੍ਰਕਾਰ ਦੀਆਂ ਹਰਕਤਾਂ ਕਰ ਸਕਦੇ ਹਨ। ਸਮਾਜ ਵਿਰੋਧੀ ਅਨਸਰ ਡਰੋਨ ਨੂੰ ਮੇਨ ਸਮਾਗਮ ਵਾਲੀ ਜਗ੍ਹਾ ਵਿਚ ਉਤਾਰ ਕੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸਮਾਗਮ ਵਾਲੀ ਜਗ੍ਹਾ ਤੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਈ ਜਾਵੇ।
ਇਸ ਲਈ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵੱਲੋ ਮੋਜੂਦਾ ਹਾਲਾਤਾਂ ਦੇ ਮੱਦੇ ਨਜ਼ਰ 15 ਅਗਸਤ 2019 (ਸੁਤੰਤਰਤਾ ਦਿਵਸ) ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ ਮਿਤੀ 15-08-2019 ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।