ETV Bharat / city

ਡਰੱਗ ਮਾਮਲੇ ’ਚ ਘਿਰੇ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ - ਡਰੱਗ ਮਾਮਲੇ ’ਚ ਘਿਰੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੇ ਖਿਲਾਫ ਐਫਆਈਆਰ ਨੂੰ ਰੱਦ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ
ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ
author img

By

Published : May 10, 2022, 2:52 PM IST

ਚੰਡੀਗੜ੍ਹ: ਡਰੱਗ ਮਾਮਲੇ ’ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਚੁੱਕੀਆਂ ਹਨ। ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅਦਾਲਤ ’ਚ ਉਨ੍ਹਾਂ ਦੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਮਜੀਠੀਆ ਨੇ ਕੀਤਾ ਸੀ ਸਰੰਡਰ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ।

ਕੀ ਹੈ 2017 ਦੀ STF ਡਰੱਗ ਰਿਪੋਰਟ: ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।

ਵਿਧਾਨ ਸਭਾ 'ਚ ਵੀ ਕਈ ਵਾਰ ਸਮੱਗਲਰਾਂ (ਨਸ਼ਾ ਵੇਚਣ ਵਾਲੇ) ਨੂੰ ਕਿਹਾ ਗਿਆ ਹੈ, ਸਿੱਧੂ, ਸੁਖਜਿੰਦਰ ਰੰਧਾਵਾ, ਕੁਲਬੀਰ ਜੀਰਾ, ਰਾਜਕੁਮਾਰ ਵੇਰਕਾ, ਰਾਜਾ ਵੜਿੰਗ ਖੁੱਲ੍ਹੇਆਮ ਬਿਕਰਮ ਮਜੀਠੀਆ ਨੂੰ ਪੰਜਾਬ 'ਚ ਨਸ਼ਿਆਂ ਲਈ ਜ਼ਿੰਮੇਵਾਰ ਦੱਸਦੇ ਆਏ ਹਨ। ਪਰ ਕਿਹਾ ਜਾਂਦਾ ਹੈ ਕਿ ਐਸਟੀਐਫ ਦੀ ਰਿਪੋਰਟ ਵਿੱਚ 6000 ਕਰੋੜ ਰੁਪਏ ਦੀ ਜਾਣਕਾਰੀ ਦਿੱਤੀ ਗਈ ਹੈ, ਹਾਲਾਂਕਿ ਇਸ ਵਿੱਚ ਵੱਡੇ ਨਾਂ ਜ਼ਰੂਰ ਸ਼ਾਮਲ ਹਨ, ਪਰ ਮਜੀਠੀਆ ਦਾ ਨਾਂ ਇਸ ਰਿਪੋਰਟ ਵਿੱਚ ਸ਼ਾਮਲ ਨਹੀਂ ਹੈ, ਜਦੋਂ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਅਰਜ਼ੀ ਹਾਈਕੋਰਟ ਵਿੱਚ ਪਾਈ ਗਈ ਸੀ।

ਇਹ ਵੀ ਪੜੋ: ਹੁਣ ਵਿਦੇਸ਼ਾਂ ਤੋਂ ਸਿਖਲਾਈ ਲੈਣਗੇ ਪੰਜਾਬ ਦੇ ਅਧਿਆਪਕ

ETV Bharat Logo

Copyright © 2025 Ushodaya Enterprises Pvt. Ltd., All Rights Reserved.