ETV Bharat / city

ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਮੌਕੇ 'ਤੇ ਬਰਾਮਦ ਕਰ ਕੀਤੀ ਨਸ਼ਟ - ਆਪ੍ਰੇਸ਼ਨ ਰੈਡ ਰੋਜ਼

ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਉੱਤੇ ਨਕੇਲ ਕਸਦਿਆਂ ਆਬਕਾਰੀ ਵਿਭਾਗ ਵੱਲੋਂ ਆਪ੍ਰੇਸ਼ਨ ਰੈਡ ਰੋਜ਼ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਤਹਿਤ ਪੁਲਿਸ ਵਿਭਾਗ ਅਤੇ ਆਬਕਾਰੀ ਅਧਿਕਾਰੀਆਂ ਦੀਆਂ ਟੀਮਾਂ ਨੇ ਆਬਕਾਰੀ ਨਾਲ ਸਬੰਧਿਤ ਅਜਿਹੇ ਸਾਰੇ ਜੁਰਮਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਨਾਲ ਕੰਮ ਕਰ ਰਹੀਆਂ ਹਨ।

ਫ਼ੋਟੋ
ਫ਼ੋਟੋ
author img

By

Published : Oct 21, 2020, 5:56 PM IST

ਚੰਡੀਗੜ੍ਹ: ਨਾਜਾਇਜ਼ ਸ਼ਰਾਬ ਦੇ ਕਾਰੋਬਾਰ 'ਤੇ ਨਕੇਲ ਕਸਦਿਆਂ ਆਬਕਾਰੀ ਵਿਭਾਗ ਵੱਲੋਂ ਆਪ੍ਰੇਸ਼ਨ ਰੈਡ ਰੋਜ਼ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪੁਲਿਸ ਵਿਭਾਗ ਅਤੇ ਆਬਕਾਰੀ ਅਧਿਕਾਰੀਆਂ ਦੀਆਂ ਟੀਮਾਂ ਨੇ ਆਬਕਾਰੀ ਨਾਲ ਸਬੰਧਤ ਅਜਿਹੇ ਸਾਰੇ ਜੁਰਮਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਨਾਲ ਕੰਮ ਕਰ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ, ਨਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ੋਨ ਵਿੱਚ ਹੋ ਰਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਰਣਨੀਤੀ ਦੇ ਹਿੱਸੇ ਵਜੋਂ 20 ਅਕਤੂਬਰ 2020 ਨੂੰ ਫ਼ਿਰੋਜ਼ਪੁਰ ਦੇ ਪਿੰਡ ਹਬੀਬ-ਕੇ ਨੇੜੇ ਸਤਲੁਜ ਨਦੀ ਦੇ ਇਲਾਕੇ ਵਿੱਚ ਛਾਪੇ ਮਾਰੇ ਗਏ। ਉਨ੍ਹਾਂ ਅੱਗੇ ਕਿਹਾ ਕਿ ਇਸ ਛਾਪੇਮਾਰੀ ਦੀ ਅਗਵਾਈ ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਮੌਕੇ 'ਤੇ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ 17 ਤਰਪਾਲਾਂ, 5 ਲੋਹੇ ਦੇ ਢੋਲ ਅਤੇ 3 ਐਲੂਮੀਨਿਅਮ ਦੇ ਬਰਤਨ ਵੀ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਥਾਣਾ ਸਦਰ, ਫ਼ਿਰੋਜ਼ਪੁਰ ਵਿੱਚ ਵੀ ਇਸ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਨਾਜਾਇਜ਼ ਸ਼ਰਾਬ ਉੱਤੇ ਲਗਾਮ ਲਾਉਣ ਦੀ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਇਸ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.