ਚੰਡੀਗੜ੍ਹ: ਕੁਝ ਖਬਰਾਂ ਇਹ ਵੀ ਆਈਆਂ ਹਨ ਕਿ ਵਿਦੇਸ਼ੀ ਤਾਕਤਾਂ ਅਤੇ ਖਾਲਿਸਤਾਨ ਦੇ ਪੱਖ ਤਾਕਤਾਂ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੀਆਂ ਹਨ। ਇਸ ਪ੍ਰਸ਼ਨ 'ਤੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜੋ ਵੀ ਲੋਕ ਪੰਜਾਬ ਤੋਂ ਆਏ ਹਨ। ਉਹ ਬਹੁਤ ਸਕਾਰਾਤਮਕ ਹਨ। ਕਿਸਾਨ ਅੰਦੋਲਨ ਬਹੁਤ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ।
ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨ ਇਸੇ ਤਰ੍ਹਾਂ ਹੀ ਸਕਾਰਾਤਮਕ ਬਣੇ ਰਹਿਣਗੇ। ਕਿਸਾਨ ਅੰਦੋਲਨ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ। ਉਹ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਕਿ ਬਾਹਰੀ ਤਾਕਤਾਂ ਉਨ੍ਹਾਂ ਵਿੱਚ ਨਾ ਆ ਜਾਣ।
48 ਘੰਟਿਆਂ ਵਿੱਚ ਹੱਲ ਨਿਕਲੇਗਾ
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਹਿ ਚੁੱਕੇ ਹਾਂ ਕਿ ਹਰਿਆਣਾ ਵਿੱਚ ਅਸੀਂ 6 ਫਸਲਾਂ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਹੈ। ਬਹੁਤ ਸਾਰੇ ਰਾਜਾਂ ਵਿੱਚ, 2 ਫੀਸਦ ਵੀ ਐਮਐਸਪੀ ਯਕੀਨੀ ਨਹੀਂ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ 48 ਘੰਟਿਆਂ ਵਿੱਚ ਕੋਈ ਹੱਲ ਨਿਕਲਣ ਦੀ ਸੰਭਾਵਨਾ ਹੈ। ਗੱਲਬਾਤ ਤੋਂ ਰਸਤਾ ਲੱਭਦਾ ਹੈ ਅਤੇ ਪੂਰੀ ਦੁਨੀਆ ਉਮੀਦ ਉੱਤੇ ਕਾਇਮ ਹੈ। ਦੋਵਾਂ ਪਾਸਿਆਂ ਵਿੱਚ ਛੇ ਦੌਰ ਦੀਆਂ ਮੀਟਿੰਗਾਂ ਹੋਈਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਗੱਲਬਾਤ ਦਾ ਸੱਤਵਾਂ ਦੌਰ ਜਲਦ ਹੀ ਹੋਵੇਗਾ। ਉਨ੍ਹਾਂ ਕਿਹਾ ਕਿ 48 ਘੰਟਿਆਂ ਵਿੱਚ ਕੋਈ ਹੱਲ ਨਿਕਲਣ ਦੀ ਸੰਭਾਵਨਾ ਹੈ।
ਕਿਸਾਨ ਦਿੱਲੀ ਨਾਲ ਲੱਗਦੀ ਸਰਹੱਦ 'ਤੇ ਡੱਟੇ
ਇਸ ਦੇ ਨਾਲ ਹੀ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਕਦਮਾਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਅਸਲ ਵਿੱਚ ਸਰਕਾਰ ਕਿਸਾਨਾਂ ਦੀ ਮੁਕਤ ਸਮੱਸਿਆ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਵਾਪਸ ਲੈਣ ਨੂੰ ਹੱਲ ਨਹੀਂ ਕਰਨਾ ਚਾਹੁੰਦੀ। ਉਹ ਆਪਣੇ ਜ਼ਿੱਦੀ ਰਵੱਈਏ ਨੂੰ ਲੁਕਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ।