ETV Bharat / city

'ਪੰਜਾਬ 'ਚ ਚੋਣਾਂ ਦਾ ਬਦਲਿਆ ਦਿਨ, 20 ਫਰਵਰੀ ਨੂੰ ਪੈਣਗੀਆਂ ਵੋਟਾਂ' - 20 ਫਰਵਰੀ ਨੂੰ ਪੈਣਗੀਆਂ ਵੋਟਾਂ'

ਅਗਾਮੀ ਵਿਧਾਨ ਸਭਾ ਚੋਣਾਂ 14 ਫਰਵਰੀ ਦਾ ਬਜਾਇ ਹੁਣ 20 ਫਰਵਰੀ ਨੂੰ ਹੋਣਗੀਆਂ। ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਅਤੇ ਫਿਰ ਭਾਜਪਾ ਤੇ ਪੰਜਾਬ ਲੋਕ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਵੋਟਾਂ ਦੀ ਤਰੀਕ ਅੱਗੇ ਕਰਨ ਲਈ ਚਿੱਠੀ ਲਿਖੀ ਗਈ ਸੀ।

ਪੰਜਾਬ 'ਚ ਚੋਣਾਂ ਦੀ ਤਰੀਕ ਅੱਗੇ ਕਰਨ 'ਤੇ ECI ਕਰ ਸਕਦਾ ਵਿਚਾਰ: ਸੂਤਰ

author img

By

Published : Jan 17, 2022, 10:39 AM IST

Updated : Jan 17, 2022, 10:33 PM IST

ਚੰਡੀਗੜ੍ਹ : ਪੰਜਾਬ ਵਿਚਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਪਹਿਲਾਂ 14 ਫਰਵਰੀ ਨੂੰ ਪੰਜਾਬ 'ਚ ਵੋਟਾਂ ਦੀ ਤਰੀਕ ਤੈਅ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਲੋਂ ਗੁਰੂ ਰਵਿਦਾਸ ਜੈਯੰਤੀ ਨੂੰ ਮੁੱਖ ਰੱਖਦਿਆਂ ਚੋਣਾਂ ਦੀ ਤਰੀਕ ਅੱਗੇ ਕਰਨ ਦੀ ਮੰਗ ਕੀਤੀ ਗਈ ਸੀ।

ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪੰਜਾਬ ਦੀ ਚੋਣ ਤਰੀਕ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਦੇ ਵੱਲੋਂ ਇਹ ਫੈਸਲਾ ਗਿਆ ਹੈ।

ਪੰਜਾਬ ਚੋਣਾਂ ਦਾ ਨਵਾਂ ਸ਼ਡਿਊਲ ਜਾਰੀ

ਚੋਣ ਤਰੀਕ ਵਿੱਚ ਬਦਲਾਅ ਤੋਂ ਬਾਅਦ ਚੋਣ ਕਮਿਸ਼ਨ ਨੇ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਨਾਮਜਦਗੀਆਂ ਦਾਖਲ ਕਰਨ ਦੀ ਮਿਤੀ 25 ਜਨਵਰੀ ਤੈਅ ਕੀਤੀ ਗਈ ਹੈ। ਇਸਦੇ ਨਾਲ ਹੀ ਨਾਮਜਦੀਆਂ ਦੀ ਆਖਰੀ ਤਰੀਕ 1 ਫਰਵਰੀ ਹੋਵੇਗੀ। ਨਾਮਜਦੀਆਂ ਵਾਪਸ ਲੈਣ ਦੀ ਤਰੀਕ 4 ਫਰਵਰੀ ਨਿਯਮਿਤ ਕੀਤੀ ਗਈ ਹੈ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਹੀ ਆਉਣਗੇ।

ਚੋਣ ਕਮਿਸ਼ਨ ਵੱਲੋੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਪੱਤਰ 'ਤੇ ਚਰਚਾ ਕੀਤੀ ਜਾ ਰਹੀ ਸੀ ਕਿਉਂਕਿ 16 ਫਰਵਰੀ ਨੂੰ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਦੇ ਐਸਸੀ ਭਾਈਚਾਰੇ ਦੇ ਬਹੁਤ ਸਾਰੇ ਲੋਕਾਂ ਦੇ ਵਾਰਾਣਸੀ ਆਉਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ, ਜਿਸ 'ਚ ਉਨ੍ਹਾਂ ਮੰਗ ਕੀਤੀ ਸੀ ਕਿ ਗੁਰੂ ਰਵਿਦਾਸ ਜੈਯੰਤੀ ਨੂੰ ਮੁੱਖ ਰੱਖਦਿਆਂ ਚੋਣਾਂ ਦੀ ਤਰੀਕ ਅੱਗੇ ਕੀਤੀ ਜਾਵੇ।

ਇਹ ਵੀ ਪੜ੍ਹੋ : ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ, ਚੋਣਾਂ ਦੀ ਤਰੀਕ ਬਦਲਣ ਦੀ ਕੀਤੀ ਮੰਗ

ਇਸ ਤੋਂ ਬਾਅਦ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ, ਜਿਸ 'ਚ ਉਨ੍ਹਾਂ ਵੀ ਚੋਣਾਂ ਦੀਆਂ ਤਰੀਕਾਂ ਅੱਗੇ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਕਿ ਗੁਰੂ ਰਵੀਦਾਸ ਜਯੰਤੀ ਪੰਜਾਬ ਦੇ ਜਿਆਦਾਤਰ ਦਲਿਤ ਭਾਈਚਾਰੇ ਦੇ ਲੋਕ ਵਾਰਾਨਸੀ ਸਮਾਗਮ 'ਚ ਹਾਜ਼ਰ ਹੋਣ ਲਈ ਜਾਂਦੇ ਹਨ। ਜਿਸ ਕਾਰਨ ਉਹ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।

ਇਸ ਦੇ ਨਾਲ ਪੰਜਾਬ 'ਆਪ' ਦੇ ਪ੍ਰਧਾਨ ਭਗਵੰਤ ਮਾਨ ਵਲੋਂ ਵੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਗੁਰੂ ਰਵੀਦਾਸ ਜੀ ਦੇ ਜਨਮਦਿਹਾੜੇ ਨੂੰ ਮੁੱਖ ਰੱਖਦਿਆਂ ਪੰਜਾਬ ਚੋਣਾਂ ਦੀਆਂ ਤਰੀਕਾਂ 'ਚ ਬਦਲਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦੀ ਜਯੰਤੀ ਹੈ। ਜਿਨ੍ਹਾਂ ਨੂੰ ਮਨਾਉਣ ਲਈ ਸੰਗਤਾਂ ਵਾਰਾਨਸੀ ਜਾਂਦੇ ਹਨ ਅਤੇ ਗੁਰੂਪੂਰਬ ਦੇ ਲਈ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾਂਦੀਆਂ ਹਨ। ਗੁਰੂ ਰਵੀਦਾਸ ਜਯੰਤੀ ਪੰਜਾਬ ਦੇ ਜਿਆਦਾਤਰ ਦਲਿਤ ਭਾਈਚਾਰੇ ਦੇ ਲੋਕ ਵਾਰਾਨਸੀ ਸਮਾਗਮ 'ਚ ਹਾਜ਼ਰ ਹੋਣ ਲਈ ਜਾਂਦੇ ਹਨ। ਜਿਸ ਕਾਰਨ ਉਹ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।

ਸੀਐੱਮ ਚਰਨਜੀਤ ਸਿੰਘ ਨੇ ਚੋਣ ਕਮਿਸ਼ਨ ਦਾ ਕੀਤਾ ਧੰਨਵਾਦ

  • ECI to discuss request of Punjab CM Charanjit S Channi, BJP& Punjab Lok Congress for postponement of Punjab Assembly polls scheduled for Feb 14 as many people from SC community from State likely to visit Varanasi, in view of Guru Ravidas birth anniversary on Feb 16: ECI Sources

    — ANI (@ANI) January 17, 2022 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਹੀ ਵੋਟਿੰਗ ਦੀ ਤਰੀਕ ਨੂੰ ਅੱਗੇ ਕੀਤਾ ਗਿਆ ਹੈ। ਨਾਲ ਹੀ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜਿਹਾ ਇਤਿਹਾਸ ਚ ਪਹਿਲੀ ਵਾਰ ਹੋਇਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਧੰਨਵਾਦ

  • Welcome @ECISVEEP decision of postponing the Punjab elections to February 20 in view of Sri Guru Ravidas Jayanti on February 16. This will facilitate devotees' pilgrimage to Kashi and they can vote after coming back.

    — Capt.Amarinder Singh (@capt_amarinder) January 17, 2022 " class="align-text-top noRightClick twitterSection" data=" ">

ਬੀਜੇਪੀ ਆਗੂ ਸੋਮ ਪ੍ਰਕਾਸ਼ ਨੇ ਚੋਣ ਕਮਿਸ਼ਨ ਦਾ ਕੀਤਾ ਧੰਨਵਾਦ

ਕੈਪਟਨ ਅਤੇ ਢੀਂਡਸਾ ਵਲੋਂ ਵੀ ਚੋਣਾਂ ਦੀ ਤਰੀਕ ਅੱਗੇ ਪਾਉਣ ਦੀ ਕੀਤੀ ਸੀ ਮੰਗ

ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਭਾਰਤੀ ਚੋਣ ਕਮਿਸ਼ਨ ਤੋਂ ਅੱਗੇ ਵਧਾਉਣ ਦੀ ਲਗਾਤਾਰ ਮੰਗ ਵੀ ਕੀਤੀ ਜਾ ਰਹੀ ਸੀ। ਜਿਸ ਨੂੰ ਲੈ ਕੇ ਕਾਂਗਰਸ, ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਤਾਂ ਉਥੇ ਹੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਵਲੋਂ ਵੀ ਚੋਣਾਂ ਦੀ ਤਰੀਕ ਅੱਗੇ ਪਾਉਣ ਦੀ ਮੰਗ ਕੀਤੀ ਗਈ ਸੀ।

ਚੋਣਾਂ ਨੂੰ ਲੈ ਕੇ ਰਵਿਦਾਸੀਆ ਸਮਾਜ ਨੇ ਕੀਤਾ ਸੀ ਪ੍ਰਦਰਸ਼ਨ

ਚੋਣਾਂ ਦੇ ਚੱਲਦੇ ਰਵਿਦਾਸੀਆ ਸਮਾਜ ਵੱਲੋਂ ਪਹਿਲੇ ਵੀ ਕਈ ਵਾਰ ਪ੍ਰਸ਼ਾਸਨ ਰਾਹੀਂ ਚੋਣ ਕਮਿਸ਼ਨ ਨੂੰ ਇਹ ਲਿਖਿਆ ਜਾ ਚੁੱਕਿਆ ਸੀ ਕਿ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਜਾਏ। ਇਸ ਨੂੰ ਦੇਖਦੇ ਹੋਏ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਨਣ ਵਾਲੇ ਸਮੁਦਾਇ ਵੱਲੋਂ ਜਲੰਧਰ ਦੀ ਇੱਕ ਰੋਡ ਨੂੰ ਜਾਮ ਕਰ ਦਿੱਤਾ ਗਿਆ ਸੀ, ਇਨ੍ਹਾਂ ਲੋਕਾਂ ਦੀ ਮੰਗ ਸੀ ਕਿ ਚੋਣ ਕਮਿਸ਼ਨ ਪੰਜਾਬ ਵਿੱਚ ਚੋਣਾਂ ਨੂੰ ਮੁਲਤਵੀ ਕਰੇ ਤਾਂ ਕਿ 14 ਫਰਵਰੀ ਨੂੰ ਜੋ ਸ਼ੋਭਾ ਯਾਤਰਾ ਨਿਕਲਣੀ ਸੀ, ਲੋਕ ਸਿਰਫ਼ ਉਸ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣ ਔਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਨੂੰ ਬੜੀ ਹੀ ਧੂਮਧਾਮ ਨਾਲ ਮਨਾ ਸਕਣ। ਇਸ ਦੇ ਨਾਲ ਹੀ ਲੋਕਾਂ ਦਾ ਇਹ ਵੀ ਕਹਿਣਾ ਸੀ ਕਿ ਜੇ ਚੋਣਾਂ ਮੁਲਤਵੀ ਨਹੀਂ ਹੁੰਦੀਆਂ ਤਾਂ ਲੱਖਾਂ ਦੀ ਗਿਣਤੀ ਵਿੱਚ ਇਸ ਸਮੁਦਾਇ ਦੇ ਲੋਕ ਇੱਥੋਂ ਵਾਰਾਣਸੀ ਲਈ ਰਵਾਨਾ ਹੋਣਗੇ ਜਿਸ ਕਰਕੇ ਉਹ ਵੋਟ ਨਹੀਂ ਪਾ ਸਕਣਗੇ।

ਲੋਕਾਂ ਨੇ ਮੰਗ ਕੀਤੀ ਸੀ ਕਿ ਜੇ ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਲੋਕ ਲੋਕਤੰਤਰ ਦੇ ਇਸ ਤਿਉਹਾਰ ਨੂੰ ਬੜੀ ਹੀ ਧੂਮਧਾਮ ਨਾਲ ਮਨਾ ਸਕਣ ਅਤੇ ਵੋਟ ਕਾਸਟ ਕਰ ਸਕਣ ਤਾਂ ਚੋਣ ਕਮਿਸ਼ਨ ਚੋਣਾਂ ਦੀ ਤਰੀਕ ਨੂੰ ਅੱਗੇ ਵਧਾ ਦੇਵੇ।

ਇਹ ਵੀ ਪੜ੍ਹੋ: ਕਾਂਗਰਸ ਨੇ 39 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

Last Updated : Jan 17, 2022, 10:33 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.