ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਆਫ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
ਇਸ 'ਚ ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਰੀਆਂ ਚੰਗੀਆਂ ਚੀਜ਼ਾਂ ਵਾਂਗ, ਇਹ ਸਫ਼ਰ ਵੀ ਸਮਾਪਤ ਹੋ ਗਿਆ ਹੈ। ਮੈਂ ਆਪਣੀ ਮਰਜ਼ੀ ਨਾਲ ਪੰਜਾਬ ਦੇ ਸਟੇਟ ਆਈਕਨ ਵਜੋਂ ਅਸਤੀਫਾ ਦੇ ਦਿੱਤਾ ਹੈ। ਮੇਰੇ ਪਰਿਵਾਰਕ ਮੈਂਬਰ ਦੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੜਨ ਦੇ ਮੱਦੇਨਜ਼ਰ ਇਹ ਫੈਸਲਾ ਮੇਰੇ ਅਤੇ ਚੋਣ ਕਮਿਸ਼ਨ ਨੇ ਆਪਸੀ ਤੌਰ 'ਤੇ ਲਿਆ ਹੈ। ਮੈਂ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
-
Like all good things, this journey has come to an end too.I've voluntarily stepped down as the State Icon of Punjab.This decision was mutually taken by me and EC in light of my family member contesting in Punjab Assembly Elections.
— sonu sood (@SonuSood) January 7, 2022 " class="align-text-top noRightClick twitterSection" data="
I wish them luck for future endeavours.🇮🇳
">Like all good things, this journey has come to an end too.I've voluntarily stepped down as the State Icon of Punjab.This decision was mutually taken by me and EC in light of my family member contesting in Punjab Assembly Elections.
— sonu sood (@SonuSood) January 7, 2022
I wish them luck for future endeavours.🇮🇳Like all good things, this journey has come to an end too.I've voluntarily stepped down as the State Icon of Punjab.This decision was mutually taken by me and EC in light of my family member contesting in Punjab Assembly Elections.
— sonu sood (@SonuSood) January 7, 2022
I wish them luck for future endeavours.🇮🇳
ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ ਦੇ ਲੋਕ ਭਲਾਈ ਕੰਮਾਂ ਕਰਕੇ ਭਾਰਤੀ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਪੰਜਾਬ ਸਟੇਟ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਦੇ ਨਾਲ ਸੋਨੂੰ ਸੂਦ ਵਲੋਂ ਕੋਰੋਨਾ ਕਾਲ 'ਚ ਵੀ ਕਈ ਲੋਕ ਭਲਾਈ ਦੇ ਕੰਮ ਕੀਤੇ ਗਏ ਸਨ। ਜਿਸ ਕਾਰਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੂੰ ਸੂਦ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ ਵੀ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : ਪੀਐਮ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਕਾਂਗਰਸ ਦੀ ਸਾਜਿਸ਼:ਫਤਿਹਜੰਗ ਬਾਜਵਾ
ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿੱਚ ਬਣੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਹੈਂਡ ਗ੍ਰਨੇਡ ਸਮੇਤ 3 ਨੌਜਵਾਨ ਗ੍ਰਿਫਤਾਰ, ਗੈਂਗਸਟਰ ਨਾਲ ਜੁੜੇ ਮੁਲਜ਼ਮਾਂ ਦੇ ਤਾਰ !