ETV Bharat / city

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ 9 ਸਕੂਲਾਂ ਦੇ ਐਨਓਸੀ ਰੱਦ - ਐਨਓਸੀ

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ 9 ਸਕੂਲਾਂ ਦੇ ਐਨਓਸੀ ਰੱਦ ਕੀਤੇ ਗਏ ਹਨ।

ਸਿੱਖਿਆ ਮੰਤਰੀ ਸਿੰਗਲਾ ਨੇ 9 ਸਕੂਲਾਂ ਦੇ ਐਨਓਸੀ ਕੀਤੇ ਰੱਦ

author img

By

Published : Oct 16, 2020, 8:41 PM IST

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ ਸਰਟੀਫ਼ਿਕੇਟ (ਐਨਓਸੀ) ਰੱਦ ਕਰ ਦਿੱਤੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਦੇਖਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐਨਓਸੀ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈਡੀ ਜਾਰੀ ਕੀਤੀ ਹੋਈ ਹੈ।

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਸਬੰਧੀ ਸ਼ਿਕਾਇਤਾਂ ਪਿੱਛੋਂ ਹੋਈ ਕਾਰਵਾਈ

ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫ਼ਿਕੇਟ ਰੱਦ ਕਰ ਦਿੱਤੇ ਗਏ।

ਇਨ੍ਹਾਂ ਸਕੂਲਾਂ ਦੇ ਐਨਓਸੀ ਹੋਏ ਰੱਦ

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨਓਸੀ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ, ਜਦਕਿ ਇੱਕ-ਇੱਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਬਠਿੰਡਾ ਤੇ ਜਲੰਧਰ ਜ਼ਿਲ੍ਹਿਆਂ ਨਾਲ ਸਬੰਧਤ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦਕਿ ਲੁਧਿਆਣਾ ਜ਼ਿਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖ਼ਰਦ ਸ਼ਾਮਲ ਹਨ। ਫ਼ਤਿਹਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਦੇ ਵੀ ਐਨਓਸੀ ਰੱਦ ਕੀਤੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.