ਚੰਡੀਗੜ੍ਹ: ਪੰਜਾਬ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 10 ਹਜਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਜਲਦ ਹੀ ਕੀਤੀ ਜਾਵੇਗੀ। ਇਸ ਭਰਤੀ ਦੇ ਰਾਹੀਂ ਪੰਜਾਬ ਵਿੱਚ ਅਧਿਆਪਕਾਂ ਦੀ ਘਾਟ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਵਲੋਂ ਇਹ ਐਲਾਨ ਫਾਜ਼ਿਲਕਾ ਪਹੁੰਚੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਅਤੇ ਖੇਡਾਂ ਦੇ ਪਧੱਰ ਨੂੰ ਉੱਚਾ ਲੈ ਕੇ ਜਾਣਾ ਚਾਉਂਦੇ ਹਾਂ।
ਇਸ ਮੌਕੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ‘ਚ ਜਲਦ 10,500 ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਧਿਆਪਕਾਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਧਿਆਪਕਾਂ ਦੀ ਬਹੁਤ ਕਮੀਂ ਹੈ ਅਤੇ ਨਵੀਂ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਵਧਣਗੇ।
ਫਾਜ਼ਿਲਕਾ ਪਹੁੰਚੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਜਤਨ ਹਨ ਕਿ ਸੂਬੇ ਨੂੰ ਸਿੱਖਿਆ ਅਤੇ ਖੇਡਾਂ ਖੇਤਰਾਂ ਵਿੱਚ ਦੇਸ਼ ਦਾ ਚੋਟੀ ਦਾ ਸੂਬਾ ਬਣਾਇਆ ਜਾਵੇ ਅਤੇ ਸਰਕਾਰ ਇਹ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਖੇਡ ਮਾਹੌਲ ਵੀ ਬਣਾਇਆ ਜਾਵੇਗਾ ਤਾਂ ਜੋ ਸਾਡੇ ਨੌਜਵਾਨ ਮੈਡਲ ਜਿੱਤ ਸਕਣ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਸਕੂਲਾਂ ਨਾਲੋਂ ਵੱਧ