ETV Bharat / city

ਸਕੂਲਾਂ ਸਬੰਧੀ ਸਿੱਖਿਆ ਮੰਤਰੀ ਦਾ ਵੱਡਾ ਬਿਆਨ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਰੋਜ਼ਾਨਾ ਬੋਰਡ ਦੀਆਂ ਕਲਾਸਾਂ ਲੱਗਣਗੀਆਂ ਅਤੇ ਸਵੇਰ ਦੀ ਸਭਾ ਤੋਂ ਛੋਟ ਮਿਲੇਗੀ।

ਸਕੂਲਾਂ ਸਬੰਧੀ ਸਿੱਖਿਆਂ ਮੰਤਰੀ ਦਾ ਵੱਡਾ ਬਿਆਨ
ਸਕੂਲਾਂ ਸਬੰਧੀ ਸਿੱਖਿਆਂ ਮੰਤਰੀ ਦਾ ਵੱਡਾ ਬਿਆਨ
author img

By

Published : Aug 9, 2021, 3:58 PM IST

Updated : Aug 9, 2021, 4:40 PM IST

ਚੰਡੀਗੜ੍ਹ: ਕੋਵਿਡ-19 ਦੀ ਮਹਾਂਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ।

ਇਸ ਕਰਕੇ ਕੋਵਿਡ 19 ਦੀ ਸਥਿਤੀ ਨਾਲ ਨਜਿੱਠਣ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿੰਗਲਾ ਨੇ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕੀਤੀਆਂ ਹਨ। ਸਿੰਗਲਾ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਆਖਿਆ ਹੈ ਤਾਂ ਜੋ ਬੋਰਡ ਦੀਆਂ ਦੀਆਂ ਇਨ੍ਹਾਂ ਕਲਾਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਕਮਰਿਆਂ ਦੀ ਘਾਟ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖਰੇ ਵੱਖਰੇ ਤੌਰ ’ਤੇ ਬੁਲਾਉਣ ਲਈ ਸਕੂਲ ਮੁਖੀਆਂ ਨੂੰ ਖੁੱਲ੍ਹ ਦਿੱਤੀ ਹੈ। ਕੈਬਨਿਟ ਮੰਤਰੀ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ, ਕਿ ਨਾਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਦੇ ਸਬੰਧ ਵਿੱਚ ਕਮਰਿਆਂ ਦੀ ਉਪਲਬਧਤਾ ਦੇ ਅਨੁਸਾਰ ਸਕੂਲ ਮੁਖੀ ਆਪਣੇ ਹਿਸਾਬ ਨਾਲ ਫੈਸਲਾ ਲੈਣਗੇ।

ਇਸ ਸਬੰਧ ਵਿੱਚ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਕ ਕਮਰੇ ਵਿੱਚ 25 ਤੋਂ 30 ਵਿਦਿਆਰਥੀਆਂ ਨੂੰ ਹੀ ਉੱਚਿਤ ਦੂਰੀ ’ਤੇ ਬਿਠਾਇਆ ਜਾਵੇ ਅਤੇ ਇੱਕ ਬੈਂਚ ’ਤੇ ਕੇਵਲ ਇੱਕ ਵਿਦਿਆਰਥੀ ਹੀ ਬੈਠੇ। ਉਨ੍ਹਾਂ ਨੇ ਕੋਵਿਡ-19 ਦੀਆਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਨਾਉਣ ਨੂੰ ਯਕੀਨੀ ਬਨਾਉਣ ਲਈ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ:- ਸਕੂਲ ਖੁੱਲ੍ਹੇ ਪਰ ਮਾਂਪੇ ਡਰੇ

Last Updated : Aug 9, 2021, 4:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.