ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤਾ’ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਹਫਤਾ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ।
-
Competitions on 'Punjabi Week' started in all government schools. Education Secretary launches 'Punjabi Week' online
— Government of Punjab (@PunjabGovtIndia) November 4, 2020 " class="align-text-top noRightClick twitterSection" data="
">Competitions on 'Punjabi Week' started in all government schools. Education Secretary launches 'Punjabi Week' online
— Government of Punjab (@PunjabGovtIndia) November 4, 2020Competitions on 'Punjabi Week' started in all government schools. Education Secretary launches 'Punjabi Week' online
— Government of Punjab (@PunjabGovtIndia) November 4, 2020
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਨਲਾਈਨ ਸਮਾਗਮ ਨਾਲ ‘ਪੰਜਾਬੀ ਹਫਤੇ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਆਨਲਾਈਨ ਸਮਾਗਮ ਵਿੱਚ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਪੰਜਾਬੀ ਅਧਿਆਪਕਾਂ ਨੇ ਹਿੱਸਾ ਲਿਆ।
ਸਿੱਖਿਆ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਇਹ ‘ਪੰਜਾਬੀ ਹਫ਼ਤਾ’ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਆਨਲਾਈਨ,ਆਫ਼-ਲਾਈਨ ਸਹਿ-ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਬੁਲਾਰੇ ਅਨੁਸਾਰ ਬੁੱਧਵਾਰ 4 ਨਵੰਬਰ ਨੂੰ ਸਮੂਹ ਸਕੂਲਾਂ ਵਿੱਚ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ 5 ਨਵੰਬਰ ਨੂੰ ਸੁੰਦਰ ਲਿਖਾਈ ਤੇ ਸਲੋਗਨ ਲਿਖਣ ਮੁਕਾਬਲੇ, 6 ਨਵੰਬਰ ਨੂੰ ਭਾਸ਼ਣ ਮੁਕਾਬਲੇ ਅਤੇ 7 ਨਵੰਬਰ ਨੂੰ ਲੋਕ ਗੀਤ/ਗੀਤ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਜਾਣਗੇ।