ETV Bharat / city

ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ: ਸਿੰਗਲਾ - ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ।

Eight more government schools named on martyrs says education minister vijay inder Singla
ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ: ਸਿੰਗਲਾ
author img

By

Published : Oct 26, 2020, 6:40 PM IST

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ।

ਸਿੱਖਿਆ ਮੰਤਰੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਸਿੰਗਲਾ ਨੇ ਅੱਗੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਲਈ ਵਿਖਾਈ ਅਸਾਧਾਰਣ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਵਾਂ 'ਤੇ ਰੱਖੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.