ਚੰਡੀਗੜ੍ਹ: ਨਿੱਜੀਕਰਨ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ (electricity workers protest in chandigarh) ਕਾਰਨ ਸ਼ਹਿਰ ਹਨੇਰੇ ਵਿੱਚ ਛਾਇਆ ਰਿਹਾ। ਬੀਤੀ ਰਾਤ 12 ਵਜੇ ਤੋਂ ਬਿਜਲੀ ਕਾਮੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਹਨ। ਜਿਸ ਕਾਰਨ ਮੰਗਲਵਾਰ ਨੂੰ ਪੂਰਾ ਦਿਨ ਸ਼ਹਿਰ 'ਚ ਬਿਜਲੀ ਨਹੀਂ ਰਹੀ। ਬਿਜਲੀ ਨਾ ਹੋਣ ਕਾਰਨ ਸ਼ਹਿਰ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ (power problem in chandigarh) ਕਰਨਾ ਪਿਆ।
ਇਹ ਵੀ ਪੜੋ: ਆਪ ਉਮੀਦਵਾਰ ਸੇਖੋਂ ਨੇ ਚੋਣ ਕਮਿਸ਼ਨ ’ਤੇ ਲਗਾਏ ਗੰਭੀਰ ਦੋਸ਼
ਬਿਜਲੀ ਨਾ ਹੋਣ ਕਾਰਨ ਸ਼ਹਿਰ ਦੀਆਂ ਟਰੈਫਿਕ ਲਾਈਟਾਂ ਵੀ ਬੰਦ ਪਈਆਂ ਹਨ। ਜਿਸ ਕਾਰਨ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਇਸੇ ਦੌਰਾਨ ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਰੁਕੇ ਹੋਏ ਬਿਜਲੀ ਪ੍ਰਬੰਧ ਦਾ ਖ਼ੁਦ ਨੋਟਿਸ ਲੈਂਦਿਆਂ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਬਿਜਲੀ ਕਾਰਨ ਯੂਟੀ ਵਿੱਚ ਵਿਗੜ ਰਹੇ ਹਾਲਾਤ ਬਾਰੇ ਜਾਣਕਾਰੀ ਲਈ ਹੈ। ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਰਿਆਣਾ ਅਤੇ ਪੰਜਾਬ ਦੀ ਮਦਦ ਲੈਣ ਦਾ ਵੀ ਸੁਝਾਅ ਦਿੱਤਾ ਹੈ।
ਜਿਸ 'ਤੇ ਚੰਡੀਗੜ੍ਹ ਦੀ ਸੀਨੀਅਰ ਸਟੈਂਡਿੰਗ ਕੌਂਸਲ ਨੇ ਬੈਂਚ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਨੇ ਕਿਸੇ ਵੀ ਇੰਜੀਨੀਅਰ ਜਾਂ ਅਧਿਕਾਰੀ ਨੂੰ ਡੈਪੂਟੇਸ਼ਨ 'ਤੇ ਭੇਜਣ ਤੋਂ ਅਸਮਰੱਥਾ ਪ੍ਰਗਟਾਈ ਹੈ। ਕੇਂਦਰੀ ਸਕੱਤਰ ਗੋਪਾਲ ਜੋਸ਼ੀ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਨੇ ਚੰਡੀਗੜ੍ਹ ਬਿਜਲੀ ਵਿਭਾਗ ਦਾ ਨਿੱਜੀਕਰਨ ਕਿਉਂ ਕੀਤਾ ਹੈ। ਇਹ ਵਿਭਾਗ ਲਗਾਤਾਰ ਮੁਨਾਫੇ ਵਿੱਚ ਚੱਲ ਰਿਹਾ ਹੈ, ਜੋ ਹਰ ਸਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਰੀਬ 1000 ਕਰੋੜ ਰੁਪਏ ਦਾ ਮੁਨਾਫਾ ਦੇ ਰਿਹਾ ਹੈ।
ਇਸ ਦੇ ਬਾਵਜੂਦ ਇਹ ਵਿਭਾਗ ਇੱਕ ਨਿੱਜੀ ਕੰਪਨੀ ਨੂੰ ਕਿਉਂ ਦਿੱਤਾ ਗਿਆ? ਇਸ ਵਿਭਾਗ ਦੀ ਕੁੱਲ ਜਾਇਦਾਦ ਕਰੀਬ 25000 ਕਰੋੜ ਰੁਪਏ ਹੈ, ਜਦੋਂ ਕਿ ਇਹ ਵਿਭਾਗ ਸਿਰਫ਼ 870 ਕਰੋੜ ਰੁਪਏ ਵਿੱਚ ਇੱਕ ਨਿੱਜੀ ਕੰਪਨੀ ਨੂੰ ਦਿੱਤਾ ਗਿਆ ਸੀ। ਚੰਡੀਗੜ੍ਹ ਦਾ ਬਿਜਲੀ ਵਿਭਾਗ ਨਾ ਸਿਰਫ ਸਰਕਾਰ ਨੂੰ ਮੋਟਾ ਮੁਨਾਫਾ ਦੇ ਰਿਹਾ ਹੈ, ਸਗੋਂ ਲੋਕਾਂ ਨੂੰ ਸਸਤੀ ਬਿਜਲੀ ਵੀ ਮੁਹੱਈਆ ਕਰਵਾ ਰਿਹਾ ਹੈ, ਪਰ ਪਤਾ ਨਹੀਂ ਕਿਉਂ ਸਰਕਾਰ ਇਸ ਵਿਭਾਗ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਇਸੇ ਲਈ ਅਸੀਂ ਵਿਰੋਧ ਕਰ ਰਹੇ ਹਾਂ।
ਗੋਪਾਲ ਜੋਸ਼ੀ ਨੇ ਕਿਹਾ ਕਿ ਇਸ ਨਿੱਜੀਕਰਨ ਦੇ ਵਿਰੋਧ ਵਿੱਚ ਉਨ੍ਹਾਂ ਤਿੰਨ ਦਿਨਾਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਤਿੰਨ ਦਿਨਾਂ ਤੱਕ ਬਿਜਲੀ ਵਿਭਾਗ ਦੇ ਸਾਰੇ ਕਰਮਚਾਰੀ ਕੰਮ ਛੱਡ ਕੇ ਹੜਤਾਲ 'ਤੇ ਚਲੇ ਜਾਣਗੇ। ਜੋਸ਼ੀ ਨੇ ਕਿਹਾ ਕਿ ਅਸੀਂ ਇਸ ਹੜਤਾਲ ਬਾਰੇ ਇਕ ਦਿਨ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ ਪਰ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ।
ਇਹ ਵੀ ਪੜੋ: Ukraine Crisis: ਰੂਸੀ ਸੰਸਦ ਨੇ ਸਾਫ਼ ਕੀਤਾ ਜੰਗ ਦਾ ਰਾਹ, ਅਮਰੀਕਾ ਨੇ ਇਸ ਨੂੰ ਹਮਲਾ ਦਿੱਤਾ ਕਰਾਰ
ਸ਼ਹਿਰ ਵਿੱਚ ਬਿਜਲੀ ਨਾ ਹੋਣ ਦੇ ਸਵਾਲ ’ਤੇ ਜੋਸ਼ੀ ਨੇ ਕਿਹਾ ਕਿ ਇਸ ਵਿੱਚ ਬਿਜਲੀ ਮੁਲਾਜ਼ਮਾਂ ਦਾ ਕੋਈ ਹੱਥ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਬਿਜਲੀ ਬੰਦ ਹੋਣ ਦਾ ਕਾਰਨ ਪਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਨੇ ਬਿਜਲੀ ਵਿੱਚ ਵਿਘਨ ਨਹੀਂ ਪਾਇਆ। ਕਿਉਂਕਿ ਬਿਜਲੀ ਮੁਲਾਜ਼ਮਾਂ ਦਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ। ਉਹ ਸਿਰਫ਼ ਸਰਕਾਰ ਦੀਆਂ ਅੱਖਾਂ ਖੋਲ੍ਹਣਾ ਚਾਹੁੰਦੇ ਹਨ। ਜਿਸ ਕਾਰਨ ਉਹ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।