ETV Bharat / city

ਘਰ-ਘਰ ਰੋਜ਼ਗਾਰ ਮਿਸ਼ਨ ਨੌਜਵਾਨਾਂ ਲਈ ਬਣਿਆ ਵਰਦਾਨ: ਚਰਨਜੀਤ ਸਿੰਘ ਚੰਨੀ - employment mission

ਸੂਬਾ ਸਰਕਾਰ ਨੇ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 15.07 ਲੱਖ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ।

ਘਰ-ਘਰ ਰੋਜ਼ਗਾਰ ਮਿਸ਼ਨ ਨੌਜਵਾਨਾਂ ਲਈ ਬਣਿਆ ਵਰਦਾਨ: ਚਰਨਜੀਤ ਸਿੰਘ ਚੰਨੀ

author img

By

Published : Dec 30, 2020, 9:25 PM IST

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ 'ਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ। ਪੰਜਾਬ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਸੂਬੇ ਦੀ ਕਾਰਜ ਯੋਜਨਾ 2017-22 ਨਾਲ ਪੂਰਾ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਈ ਗਈ ਅਤੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਸਾਰੇ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਲਈ ਸਮਾਂਬੱਧ ਰੋਜ਼ਗਾਰ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 15.07 ਲੱਖ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਵਿਡ ਮਹਾਂਮਾਰੀ ਦੇ ਕਾਰਨ ਦੁਨੀਆ ਭਰ 'ਚ ਬੇਰੁਜ਼ਗਾਰੀ ਫੈਲ ਰਹੀ ਸੀ ਉਦੋਂ ਪੰਜਾਬ ਸਰਕਾਰ ਨੇ ਸਤੰਬਰ 2020 'ਚ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਵਰਚੁਅਲੀ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਆਯੋਜਿਤ ਕਰਵਾਇਆ।

ਇਸ ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿੱਚ ਵੱਡੀਆਂ ਨੌਕਰੀਆਂ ਸਮੇਤ 1.50 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਲਗਭਗ 92,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਕਤੂਬਰ, ਨਵੰਬਰ ਅਤੇ ਦਸੰਬਰ 2020 ਵਿੱਚ ਸੂਬਾ ਪੱਧਰੀ ਸਵੈ-ਰੁਜਗਾਰ / ਉੱਦਮਤਾ ਵਿਕਾਸ / ਲੋਨ ਮੇਲੇ ਆਯੋਜਿਤ ਕਰਵਾਏ ਗਏ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹੂਲਤ ਦਿੱਤੀ ਜਾ ਸਕੇ। ਜਿਸ ਦਾ ਨਤੀਜਾ ਅਗਲੇ ਵਰ੍ਹੇ ਦੀ ਸ਼ੁਰੂਆਤ 'ਚ ਸਪਸਟ ਹੋ ਜਾਵੇਗਾ। ਇਸ ਸੂਬਾ ਪੱਧਰੀ ਸਮਾਗਮ 'ਚ 1,04,400 ਨੌਜਵਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਵਿਭਾਗ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 1 ਲੱਖ ਅਸਾਮੀਆਂ ‘ਤੇ ਭਰਤੀ ਲਈ ਸਾਲ 2020-2022 ਲਈ ਮੰਤਰੀ ਪ੍ਰੀਸਦ ਤੋਂ ਰਾਜ ਰੋਜ਼ਗਾਰ ਯੋਜਨਾ ਲਈ ਮਨਜੂਰੀ ਲੈ ਲਈ ਹੈ।

ਰੋਜ਼ਗਾਰ ਉੱਤਪਤੀ ਵਿਭਾਗ ਦੇ ਨੇ ਵਿਭਾਗ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਵਿਭਾਗ ਨੇ 2020 ਚ ਕਈ ਪਹਿਲਕਦਮੀਆਂ ਕੀਤੀਆਂ ਹਨ। ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਆਨਲਾਈਨ ਇੰਟਰੈਕਟਿਵ ਡਿਜੀਟਲ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਇਸ ਪੇਰਟਲ ‘ਤੇ ਹੁਣ ਤੱਕ 1042640 ਨੌਕਰੀਆਂ ਦੀ ਭਾਲ ਕਰਨ ਵਾਲੇ ਅਤੇ 7754 ਰੁਜ਼ਗਾਰ ਦੇਣ ਵਾਲੇ ਰਜਿਸਟਰ ਹਨ। ਹੁਣ ਤੱਕ ਪੋਰਟਲ ਰਾਹੀਂ ਬੇਰੁਜਗਾਰਾਂ ਲਈ 3,75,250 ਸਰਕਾਰੀ ਅਤੇ 2,91,867 ਪ੍ਰਾਈਵੇਟ ਨੌਕਰੀਆਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਿਸ਼ਨ ਵਲੋਂ ਟ੍ਰਾਈਡੈਂਟ ਗਰੁੱਪ ਚ ਮਹਿਲਾ ਉਮੀਦਵਾਰਾਂ ਨੂੰ ਸਿਖਲਾਈ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਹਨਾਂ ਲੜਕੀਆਂ ਨੂੰ 3 ਮਹੀਨਿਆਂ ਦੀ ਸਿਖਲਾਈ ਤੋਂ ਬਾਅਦ ਟ੍ਰਾਈਡੈਂਟ ਸਮੂਹ ਚ ਸ਼ਾਮਲ ਕਰ ਲਿਆ ਜਾਵੇਗਾ। ਇਹਨਾਂ ਲੜਕੀਆਂ ਨੂੰ ਸਿਖਲਾਈ ਦੌਰਾਨ 18,000 ਰੁਪਏ ਪ੍ਰਤੀ ਮਹੀਨਾ ਦਿੱਤੇ ਗਏ। ਟ੍ਰਾਈਡੈਂਟ ਚ 2500 ਲੜਕੀਆਂ ਦੀ ਸਿਖਲਾਈ ਅਤੇ ਨੌਕਰੀ ਦੀ ਸੰਭਾਵਨਾ ਹੈ।

ਤਿਵਾੜੀ ਨੇ ਦੱਸਿਆ ਕਿ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸਨ ਵਿੱਚ ਵਿਦੇਸ਼ੀ ਸਿੱਖਿਆ ਅਤੇ ਪਲੇਸਮੈਂਟ ਸੈੱਲ ਸ਼ੁਰੂ ਕੀਤਾ ਗਿਆ ਹੈ। ਨੌਜਵਾਨਾਂ ਨੂੰ ਵਰਕ ਵੀਜੇ ‘ਤੇ ਵਿਦੇਸ਼ ਭੇਜਣ ਲਈ ਭਾਰਤ ਸਰਕਾਰ ਤੋਂ ਲੋੜੀਂਦਾ ਲਾਇਸੈਂਸ ਲਿਆ ਗਿਆ ਹੈ। ਵਿਦੇਸ਼ਾਂ ਚ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਜਾਪਾਨੀ ਭਾਸ਼ਾ ਸਿਖ਼ਲਾਈ ਪ੍ਰੋਗਰਾਮ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸਦਾ ਉਦੇਸ਼ 50 ਮਾਸਟਰ ਟ੍ਰੇਨਰਾਂ ਨੂੰ ਸਿਖ਼ਲਾਈ ਦੇਣਾ ਹੈ ਜੋ ਇੱਛੁਕ ਉਮੀਦਵਾਰਾਂ (1000 ਉਮੀਦਵਾਰਾਂ ਦਾ ਟੀਚਾ) ਨੂੰ ਸਿਖ਼ਲਾਈ ਦੇਣਗੇ। ਇਸ ਸਮੇਂ 50 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.