ETV Bharat / city

ਚੰਡੀਗੜ੍ਹ: ਕਰਫਿਊ ਦੌਰਾਨ ਬੱਸਾਂ ਰਾਹੀਂ ਲੋਕਾਂ ਨੂੰ ਪਹੁੰਚਾਇਆ ਜਾ ਰਿਹਾ ਜ਼ਰੂਰੀ ਸਮਾਨ - ਚੰਡੀਗੜ੍ਹ ਨਿਊਜ਼ ਅਪਡੇਟ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਲੋੜਵੰਦ ਚੀਜ਼ਾਂ ਮੁਹੱਈਆ ਕਰਵਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਸਾਂ ਰਾਹੀਂ ਡੋਰ-ਟੂ-ਡੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਫੋਟੋ
ਫੋਟੋ
author img

By

Published : Mar 26, 2020, 7:07 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫਿਊ ਦੇ ਦੂਜੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੂੰ ਲੋਕਾਂ ਦੇ ਘਰ-ਘਰ ਜਾ ਕੇ ਜ਼ਰੂਰੀ ਸਾਮਾਨ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਸੀਟੀਯੂ ਦੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਬੱਸਾਂ ਰਾਹੀਂ ਪਹੁੰਚੀਆਂ ਸਬਜ਼ੀਆਂ

ਸ਼ਹਿਰ 'ਚ ਕਰਫਿਊ ਦੇ ਪਹਿਲੇ ਦਿਨ ਲੋਕ ਜ਼ਰੂਰੀ ਸਮਾਨ ਖ਼ਰੀਦਣ ਲਈ ਬੇਹਦ ਪਰੇਸ਼ਾਨ ਹੋਏ ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਘਰ-ਘਰ ਪਹੁੰਚ ਕੇ ਲੋੜੀਆਂ ਚੀਜ਼ਾਂ ਦੀ ਸਪਲਾਈ ਕੀਤੀ ਗਈ।

ਪ੍ਰਸ਼ਾਸਨਿਕ ਅਧਿਕਾਰੀ ਤੇ ਸਮਾਨ ਵਿਕ੍ਰੇਤਾ ਸੀਟੀਯੂ ਦੀ ਬੱਸਾਂ 'ਚ ਬੈਠ ਕੇ ਲੋਕਾਂ ਕੋਲ ਸਬਜ਼ੀ, ਦੂੱਧ ਤੇ ਹੋਰਨਾਂ ਸਮਾਨ ਦੀ ਸਪਲਾਈ ਦੇ ਰਹੇ ਹਨ। ਇਸ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਧਿਆਨ 'ਚ ਰੱਖਦੇ ਹੋਏ ਦੂਰੀ ਕਾਇਮ ਰੱਖੀ ਗਈ। ਲੋਕਾਂ ਵੱਲੋਂ ਕਰਫਿਊ ਵਿਚਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ, ਪਰ ਕੁੱਝ ਲੋਕ ਸਪਲਾਈ ਹੋਣ ਵਾਲਾ ਸਮਾਨ ਘੱਟ ਹੋਣ ਕਾਰਨ ਨਾਰਾਜ਼ ਦਿਖੇ।

ਹੋਰ ਪੜ੍ਹੋ :ਪੰਜਾਬ ਦੇ ਨਵਾਂਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼ ਪਾਜ਼ੀਟਿਵ

ਇਸ ਬਾਰੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਸਪਲਾਈ ਦੇਣ ਵਾਲੇ ਮੁਲਾਜ਼ਮਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਨਿਰਦੇਸ਼ਾਂ ਮੁਤਾਬਕ ਉਹ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ 'ਚ ਜਾ ਕੇ ਲੋਕਾਂ ਨੂੰ ਡੋਰ-ਟੂ -ਡੋਰ ਸੇਵਾਵਾਂ ਦੇ ਰਹੇ ਹਨ। ਇਸ ਦੌਰਾਨ ਲੋਕਾਂ ਵਿਚਾਲੇ ਆਪਸੀ ਦੂਰੀ ਕਾਇਮ ਰੱਖਣ ਉੱਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੀ ਜ਼ਰੂਰਤ ਮੁਤਾਬਕ ਹੀ ਸਮਾਨ ਖ਼ਰੀਦਣ ਤਾਂ ਜੋ ਹੋਰ ਲੋਕ ਵੀ ਇਸ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਜਿਥੇ ਇੱਕ ਪਾਸੇ ਪ੍ਰਸ਼ਾਸਨ ਲੋਕਾਂ ਨੂੰ ਹਰ ਸੰਭਵ ਮਦਦ ਦੇ ਰਿਹਾ ਹੈ ਉਥੇ ਹੀ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਵਿਰੁੱਧ ਜਾਰੀ ਇਸ ਲੜਾਈ 'ਚ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.