ETV Bharat / city

ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ - Prof. Gurdial Singh's

ਪੰਜਾਬ ਸਰਕਾਰ ਨੇ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ ਕੀਤੀ। ਪੁਰਸਕਾਰ ਲਈ ਲੇਖਕ 01 ਜਨਵਰੀ 2020 ਤੋਂ 31 ਦਸੰਬਰ 2020 ਤੱਕ ਤਿਆਰ ਕੀਤੀਆਂ ਪੁਸਤਕਾਂ ਭਾਸ਼ਾ ਵਿਭਾਗ, ਪੰਜਾਬ ਨੂੰ 30 ਅਪ੍ਰੈਲ 2021 ਤੱਕ ਭੇਜ ਸਕਦੇ ਹਨ ।

ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ

author img

By

Published : Dec 4, 2020, 6:48 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ ਕੀਤੀ ਹੈ।ਇਸ ਸਬੰਧੀ ਇੱਥੋਂ ਜਾਰੀ ਬਿਆਨ ਵਿੱਚ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪ੍ਰੋ. ਗੁਰਦਿਆਲ ਸਿੰਘ ਦੇ ਨਾਂਅ ‘ਤੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ ਹੈ।

ਤ੍ਰਿਪਤ ਰਜਿੰਦਰ ਸਿੰਘ ਨੇ ਦਿੱਤੀ ਜਾਣਕਾਰੀ

ਤ੍ਰਿਪਤ ਬਾਜਵਾ ਨੇ ਦੱਸਿਆ ਕਿ ਸਾਲ 2017 ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸਵਰਗੀ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ( ਅਨੁਵਾਦ ) ਦੀ ਸਥਾਪਨਾ ਕਰਨ ਸਬੰਧੀ ਫੈਸਲਾ ਕੀਤਾ ਹੈ।

ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਦੇਣ

ਜ਼ਿਕਰਯੋਗ ਹੈ ਕਿ ਪ੍ਰੋ. ਗੁਰਦਿਆਲ ਸਿੰਘ ਪੰਜਾਬੀ ਸਾਹਿਤ ਦੀ ਨਾਮਵਾਰ ਸ਼ਖਸੀਅਤ ਹਨ ਜੋ ਕਿਸੇ ਵੀ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ । ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਪੁਰਸਕਾਰ, ਪੰਜਾਬੀ ਸਾਹਿਤ ਰਤਨ ਪੁਰਸਕਾਰ ਦੇ ਨਾਲ ਨਾਲ ਭਾਰਤ ਸਰਕਾਰ ਦੇ ਗਿਆਨਪੀਠ ਐਵਾਰਡ ਨਾਲ ਨਿਵਾਜਿਆ ਜਾ ਚੁੱਕਾ ਹੈ। ਤ੍ਰਿਪਤ ਬਾਜਵਾ ਨੇ ਕਿਹਾ ਕਿ ਪ੍ਰੋ. ਗੁਰਦਿਆਲ ਸਿੰਘ ਦੇ ਨਾਮ ’ਤੇ ਪੰਜਾਬ ਸਰਕਾਰ ਵਲੋਂ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਸਥਾਪਤ ਕਰਨਾ ਪੰਜਾਬੀ ਜਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਹ ਪੁਰਸਕਾਰ ਸਾਲ 2021 ਤੋਂ ਹਰ ਸਾਲ ਪੰਜਾਬੀ ਵਿੱਚ ਅਨੁਵਾਦਤ ਸਰਵੋਤਮ ਪੁਸਤਕ ਲਿਖਣ ਵਾਲੇ ਲੇਖਕ ਨੂੰ ਦਿੱਤਾ ਜਾਵੇਗਾ, ਜਿਸ ਵਿੱਚ 21,000 ਰੁਪਏ ਦੀ ਰਾਸ਼ੀ, ਪਲੇਕ ਅਤੇ ਸ਼ਾਲ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਪੁਰਸਕਾਰ ਲਈ ਲੇਖਕ 01 ਜਨਵਰੀ 2020 ਤੋਂ 31 ਦਸੰਬਰ 2020 ਤੱਕ ਤਿਆਰ ਕੀਤੀਆਂ ਪੁਸਤਕਾਂ ਭਾਸ਼ਾ ਵਿਭਾਗ , ਪੰਜਾਬ ਨੂੰ 30 ਅਪ੍ਰੈਲ 2021 ਤੱਕ ਭੇਜ ਸਕਦੇ ਹਨ ।

ETV Bharat Logo

Copyright © 2025 Ushodaya Enterprises Pvt. Ltd., All Rights Reserved.