ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਸ਼ਹੀਦ ਉਦਮ ਸਿੰਘ ਦਾ ਸ਼ਹੀਦੀ ਦਿਹਾੜਾ
ਲੰਡਨ 'ਚ ਜਾ ਕੇ ਜਲ੍ਹਿਆਂਵਾਲੇ ਬਾਗ ਕਾਂਡ ਦਾ ਬਦਲਾ ਲੈਣ ਵਾਲੇ ਸ਼ਹੀਦ ਉਦਮ ਸਿੰਘ ਦਾ ਅੱਜ 81ਵਾਂ ਸ਼ਹੀਦੀ ਦਾ ਦਿਹਾੜਾ ਹੈ। ਸ਼ਹੀਦ ਉਦਮ ਸਿੰਘ ਨੂੰ ਪੰਜਾਬ ਸਮੇਤ ਦੇਸ਼ ਭਰ ਚ ਸ਼ਰਧਾਂਜੀ ਦਿੱਤੀ ਜਾ ਰਹੀ ਹੈ। ਸ਼ਹੀਦ ਊਧਮ ਸਿੰਘ ਦੀ ਜਨਮਭੂਮੀ ਸਨਾਮ ਵਿਖੇ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ, ਜਿਸ 'ਚ ਵਰਚੁਅਲ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਿੱਸਾ ਲੈਣਗੇ ਤੇ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ।
2. ਭਾਰਤ ਤੇ ਚੀਨ ਵਿਚਾਲੇ 12ਵੇਂ ਦੌਰ ਦੀ ਕਮਾਂਡਰ ਪੱਧਰੀ ਬੈਠਕ
ਭਾਰਤ ਤੇ ਚੀਨ ਵਿਚਾਲੇ 12ਵੇਂ ਦੌਰ ਦੀ ਕਮਾਂਡਰ ਪੱਧਰ ਦੀ ਬੈਠਕ ਅੱਜ ਹੋਣ ਜਾ ਰਹੀ ਹੈ। ਸਵੇਰੇ ਕਰੀਬ ਸਾਢੇ ਦਸ ਵਜੇ ਸਰਹੱਦੀ ਖੇਤਰ 'ਚ ਚੀਨ ਦੇ ਮੋਲਦੋ ਚ ਹੋਵੇਗੀ। ਸੂਤਰਾਂ ਮੁਤਾਬਕ ਭਾਰਤ ਤੇ ਚੀਨ ਦੇ ਵਿਚਾਲੇ ਹੌਟ ਸਪਰਿੰਗ ਅਤੇ ਗੋਗਰਾ ਹਾਈਟ ਏਰੀਏ 'ਚ ਡਿਸਇੰਗੈਜ਼ਮੇਂਟ ਉੱਤੇ ਚਰਚਾ ਹੋਣ ਦੀ ਉਮੀਦ ਹੈ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਸੋਨ ਤਮਗ਼ਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ।
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ 'ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ 'ਤੇ
2. ਹੁਣ ਰਾਜਸਥਾਨ 'ਚ ਕਿਸਾਨਾਂ ਨੇ ਭਜਾ ਭਜਾ ਕੁੱਟਿਆ, ਬੀਜੇਪੀ ਆਗੂ
ਸ਼੍ਰੀਗੰਗਾਨਗਰ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਵਿਰੋਧ ਸ੍ਰੀਗੰਗਾਨਗਰ ਸ਼ੁੱਕਰਵਾਰ ਨੂੰ ਗੁੱਸੇ ਵਿੱਚ ਆ ਗਿਆ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਭਾਜਪਾ ਅਨੁਸੂਚਿਤ ਜਾਤੀ ਦੇ ਸੂਬਾ ਮੀਤ ਪ੍ਰਧਾਨ ਕੈਲਾਸ਼ ਮੇਘਵਾਲ ਦੇ ਕੱਪੜੇ ਪਾੜ ਦਿੱਤੇ। ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ 'ਤੇ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਭੀੜ ਨੂੰ ਖਿੰਡਾ ਦਿੱਤਾ। ਕਿਸਾਨ ਮਹਾਰਾਜਾ ਗੰਗਾ ਸਿੰਘ ਚੌਕ ਵਿਖੇ ਪ੍ਰਦਰਸ਼ਨ ਕਰ ਰਹੇ ਸਨ।
3. PSEB ਨੇ ਵੀ ਜਾਰੀ ਕੀਤੇ 12ਵੀਂ ਦਾ results, ਇੱਥੇ ਕਲਿੱਕ ਕਰਕੇ ਵੇਖੋ ਨਤੀਜਾ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਨਤੀਜੇ ਵੇਖ ਸਕਦੇ ਹਨ। ਇਸ ਵਾਰ ਦਾ ਕੁੱਲ 96.48 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਲੜਕੀਆਂ ਦੀਆਂ 97.34 ਫੀਸਦੀ ਹੈ, ਲੜਕਿਆਂ ਦੀਆਂ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ www.pseb.ac.in 'ਤੇ ਜਾ ਕੇ ਨਤੀਜੇ ਵੇਖ ਸਕਦੇ ਹਨ।
Explainer----
ਸਕਾਲਰਸ਼ਿਪ ਘੁਟਾਲੇ ਦੀ ਜਾਂਚ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਵਿਚਾਲੇ ਟਕਰਾਅ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਵਿੱਚ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਹੈ, ਪਰ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਵੱਖਰਾ ਸਟੈਂਡ ਹੈ। ਸੂਤਰਾਂ ਅਨੁਸਾਰ ਸੂਬਾਂ ਸਰਕਾਰ ਨੇ ਅਜੇ ਤੱਕ ਸੀਬੀਆਈ ਨੂੰ ਮਾਮਲੇ ਵਿੱਚ ਦਖਲ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸੀਬੀਆਈ ਨੇ ਸੂਬਾ ਸਰਕਾਰ ਨੂੰ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਉਨ੍ਹਾਂ ਦੇ ਹਵਾਲੇ ਕਰਨ ਲਈ ਪੱਤਰ ਭੇਜਿਆ ਹੈ।
ਜਾਣਕਾਰੀ ਅਨੁਸਾਰ ਸੂਬਾ ਸਰਕਾਰ ਅਜੇ ਇਸ ਲਈ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਧੱਕੇਸ਼ਾਹੀ ਨਾਲ ਕਦਮ ਵਧਾਉਣਾ ਚਾਹੁੰਦੀ ਹੈ। ਸਰਕਾਰ ਇਸ ਮਾਮਲੇ ਵਿੱਚ ਅਕਾਲੀ ਅਤੇ ਭਾਜਪਾ ਸਰਕਾਰ ਦੇ ਸਮੇਂ ਦੇ ਦਸਤਾਵੇਜ਼ਾਂ ਦੀ ਵੀ ਪੜਤਾਲ ਕਰ ਰਹੀ ਹੈ। ਇਸ ਲਈ ਕਿ ਜਦੋਂ ਉਹ ਸੀਬੀਆਈ ਨੂੰ ਕੋਈ ਦਸਤਾਵੇਜ਼ ਦਿੱਤਾ ਨਹੀਂ ਹੈ। ਕੀ ਹੈ ਪੂਰਾ ਮਾਮਲਾ ?
Exclusive----
1.ਈ.ਟੀ.ਵੀ ਭਾਰਤ ਦੀ ਖਬਰ ਦਾ ਅਸਰ, ਸੋਨੂੰ ਸੂਦ ਆਏ ਮਦਦ ਲਈ ਅੱਗੇ
ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਬੱਚੇ ਦੇ ਪਰਿਵਾਰ ਦੀ ਕੀਤੀ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਮੱਦਦ ਕੀਤੀ। ਬੱਚੇੇ ਤੇ ਭੈਣਾਂ ਸਣੇ ਸਕੂਲ 'ਚ ਦਾਖਲਾ ਕਰਵਾਇਆ ਤੇ ਮਾਂ ਦੀ ਵੀ ਨੌਕਰੀ ਲਗਵਾਈ। ਆਪਣੇ ਜਨਮਦਿਨ ਮੌਕੇ ਸੋਨੂੰ ਸੂਦ ਨੇ ਰਣਜੋਧ ਅਤੇ ਉਸਦੀ ਦੋਵੇਂ ਭੈਣਾਂ ਦਾ ਮੁੜ ਤੋਂ ਡੀ.ਸੀ.ਐਮ ਸਕੂਲ 'ਚ ਦਾਖਲਾ ਕਰਵਾਇਆ।