ਅੱਜ ਜਿੰਨ੍ਹਾਂ ਖ਼ਬਰਾਂ ਤੇ ਰਹੇਗੀ ਨਜ਼ਰ
1. Tokyo Olympics : ਭਾਰਤੀ ਮਹਿਲਾ ਹਾਕੀ ਟੀਮ ਦਾ ਮੁਕਾਬਲਾ ਅੱਜ
ਭਾਰਤੀ ਮਹਿਲਾ ਹਾਕੀ ਟੀਮ ਦਾ ਸੈਮੀਫਾਈਨਲ ਮੁਕਾਬਲਾ ਬੁਧਵਾਰ ਨੂੰ ਖੇਡਿਆ ਜਾਵੇਗਾ। ਮਹਿਲਾ ਹਾਕੀ ਟੀਮ ਪਹਿਲੀ ਵਾਰ ਸੈਮੀਫਾਈਨਲ ਵਿੱਚ ਪਹੁੰਚੀ ਹੈ। ਹੁਣ ਅਰਜਨਟੀਨਾ ਦਾ ਮੁਕਾਬਲਾ ਬੁੱਧਵਾਰ ਨੂੰ ਸੈਮੀਫਾਈਨਲ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨਾਲ ਹੋਵੇਗਾ।
2. 13ਵੇਂ ਦਿਨ ਪੰਜ ਖੇਡਾਂ 'ਚ ਦਿਖਾਉਣਗੇ ਭਾਰਤੀ ਖਿਡਾਰੀ ਦਮ-ਖ਼ਮ
13 ਵੇਂ ਦਿਨ ਭਾਰਤੀ ਅਥਲੀਟ ਪੰਜ ਵੱਖ -ਵੱਖ ਖੇਡਾਂ ਵਿੱਚ ਆਪਣਾ ਦਾਅਵਾ ਪੇਸ਼ ਕਰਨਗੇ। ਇਕ ਪਾਸੇ, ਮੁੱਕੇਬਾਜ਼ ਲਵਲੀਨਾ ਕੋਲ ਸੈਮੀਫਾਈਨਲ ਜਿੱਤ ਕੇ ਫਾਈਨਲ ਵਿਚ ਪਹੁੰਚਣ ਦਾ ਮੌਕਾ ਹੋਵੇਗਾ. ਇਸ ਦੇ ਨਾਲ ਹੀ ਤਿੰਨ ਭਾਰਤੀ ਪਹਿਲਵਾਨ ਕੁਸ਼ਤੀ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਸਾਰਿਆਂ ਦੀਆਂ ਨਜ਼ਰਾਂ ਭਾਰਤੀ ਮਹਿਲਾ ਹਾਕੀ 'ਤੇ ਵੀ ਹੋਣਗੀਆਂ, ਜੋ ਫਾਈਨਲ' ਚ ਜਗ੍ਹਾ ਬਣਾਉਣ ਦੇ ਇਰਾਦੇ ਨਾਲ ਫਾਈਨਲ 'ਚ ਉਤਰੇਗੀ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਲਾਈ ਵਾਅਦਿਆਂ ਦੀ ਝੜੀ
ਚੰਡੀਗੜ੍ਹ: ਪੰਜਾਬ ਦੀਆਂ ਅਗਾਮੀ ਵਿਧਾਨਸਭਾ ਚੋਣਾਂ ਦੇ ਚੱਲਦਿਆਂ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਰ ਕੋਈ ਵੱਡੇ-ਵੱਡੇ ਚੋਣ ਵਾਅਦੇ ਕਰਨ ਲੱਗੇ ਨੇ। ਜਾਂ ਇਹ ਕਹਿ ਲਓ ਕਿ ਹਰ ਪਾਰਟੀ ਪੰਜਾਬ ਦੇ ਲੋਕਾਂ ਨੂੰ ਲੋਲੀਪਾਪ ਦੇਣ ਚ ਜੁਟ ਗਈਆਂ ਨੇ। ਫੇਰ ਉਹ ਭਾਵੇ ਆਮ ਆਦਮ ਪਾਰਟੀ ਹੋਵੇ, ਅਕਾਲੀ ਦਲ ਹੋਵੇ ਜਾਂ ਫੇਰ ਸੱਤਾ ਧਿਰ ਕਾਂਗਰਸ। ਮੰਗਲਵਾਰ ਨੂੰ ਇੱਕ ਵਾਰ ਫੇਰ ਚੋਣਾਂ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਪ੍ਰੈਸ ਕਾਨਫਰੰਸ਼ ਕੀਤੀ ਗਈ। ਸੁਖਬੀਰ ਬਾਦਲ ਨੇ ਇਸ ਦੌਰਾਨ ਚੋਣ ਵਾਦਿਆਂ ਦੀ ਝੜੀ ਹੀ ਲਾ ਦਿੱਤੀ।
2. ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੈਣੀ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਉਨ੍ਹਾਂ ਦੇ ਖਿਲਾਫ਼ ਦਰਜ ਮਾਮਲੇ 'ਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਇਸ ਦੇ ਨਾਲ ਹੀ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇਕਰ ਇਸ ਮਾਮਲੇ ਵਿੱਚ ਸਰਕਾਰ ਸੈਣੀ ਤੋਂ ਕੁਝ ਵੀ ਪੁੱਛ ਗਿੱਛ ਕਰਨਾ ਚਾਹੁੰਦੀ ਹੈ ਤਾਂ ਇਸਦੇ ਲਈ ਸੱਤ ਦਿਨ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਹੋਵੇਗਾ। ਸੁਮੇਧ ਸੈਣੀ ਨੇ ਪਹਿਲਾਂ ਇਸ ਮਾਮਲੇ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ,
3. ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਲਈ ਮੋਦੀ ਸਰਕਾਰ ਨੇ ਕੱਢਿਆ ਇਹ ਤਰੀਕਾ
ਚੰਡੀਗੜ੍ਹ:ਪੰਜਾਬ-ਯੂਪੀ ਸਣੇ 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਰੁੱਸੇ ਕਿਸਾਨਾਂ ਨੂੰ ਮਨਾਉਣ ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ ਹੈ। ਇਸ ਲਈ ਹੁਣ ਮੋਦੀ ਸਰਕਾਰ ਨੇ ਕਿਸਾਨਾਂ ਮਨਾਉਣ ਲਈ ਕਿਸਾਨ ਸਨਮਾਨ ਨਿਧੀ ਯੋਜਾਨਾ ਦੀ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸਰਕਾਰ 9 ਅਗਸਤ ਤੱਕ ਕਿਸਾਨ ਸਨਮਾਨ ਨਿਧੀ ਯੋਜਾਨਾ ਤਹਿਤ 19000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਚ ਪਾਉਣ ਜਾ ਰਹੀ ਹੈ।
4. ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, 2 ਡੇਰਾਂ ਪ੍ਰੇਮੀਆਂ ਨੂੰ ਵੀ ਮਿਲੀ ਜ਼ਮਾਨਤ
ਫਰੀਦਕੋਟ: ਬੇਅਦਬੀ ਮਾਮਲੇ ਨੂੰ ਲੈਕੇ ਦਰਜ FIR 128/2015 ‘ਚ ਸਿਟ ਵੱਲੋਂ ਨਾਮਜ਼ਦ ਛੇ ਡੇਰਾ ਪ੍ਰੇਮੀਆਂ ‘ਚੋ ਹੁਣ ਬਾਕੀ ਰਹਿੰਦੇ ਦੋ ਡੇਰਾ ਪ੍ਰੇਮੀਆਂ ਨੂੰ ਵੀ ਫਰੀਦਕੋਟ ਦੀ ਅਦਾਲਤ ‘ਚੋਂ ਜ਼ਮਾਨਤ ਮਿਲ ਗਈ ਹੈ। ਬੇਆਦਬੀ ਮਾਮਲਿਆ ਦੀ ਜਾਂਚ ਕਰ ਰਹੀ SIT ਵੱਲੋਂ FIR ਨੰਬਰ 128 ‘ਚ ਛੇ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ‘ਚੋਂ ਦੋ ਡੇਰਾ ਪ੍ਰੇਮੀਆਂ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਹੇਠਲੀ ਅਦਾਲਤ ਵੱਲੋਂ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸੇ ਦੌਰਾਨ FIR 117/2105 ਜੋ ਕੇ ਭੱਦੀ ਸ਼ਬਦਾਵਲੀ ਵਾਲੇ ਹੱਥ ਲਿਖਤ ਪੋਸਟਰਾਂ ਨੂੰ ਲੈਕੇ ਦਰਜ਼ ਕੀਤੀ ਗਈ ਸੀ ਉਸ ਮਾਮਲੇ ‘ਚ ਵੀ ਇਨ੍ਹਾਂ ਮੁਲਜ਼ਮਾਂ ‘ਚੋਂ ਚਾਰ ਵਿਅਕਤੀ
5. CBSE 10th Result 2021: ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਵੇਖੋ ਐਲਾਨ ਹੋਏ ਨਤੀਜੇ
ਨਵੀਂ ਦਿੱਲੀ : CBSE ਬੋਰਡ ਵੱਲੋਂ ਅੱਜ ਦੁਪਹਿਰ 12 ਵਜੇ 10ਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ।ਇਸ ਸਬੰਧੀ ਵਿਦਿਆਰਥੀ 12 ਵਜੇ ਤੋਂ ਬਾਅਦ ਆਪਣਾ ਰਿਜ਼ਲਟ ਜਾਨ ਸਕਣਗੇ
Explainer--
1. ਪ੍ਰਸ਼ਾਸਕ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਆਹਮੋ-ਸਾਹਮਣੇ
ਚੰਡੀਗੜ੍ਹ: 22 ਅਗਸਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀ.ਪੀ ਸਿੰਘ ਬਦਨੌਰ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ। ਇਸ ਲਈ ਚਰਚਾ ਹੈ ਕਿ ਕਰਨਾਟਕ ਦੇ ਸਾਬਕਾ ਸੀਐੱਮ ਯੇਦੀਯੁਰੱਪਾ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵਡੇਕਰ ਦਾ ਨਾਮ ਵੀ ਪੰਜਾਬ ਰਾਜਪਾਲ ਦੀ ਸੂਚੀ 'ਚ ਸ਼ਾਮਲ ਹੈ। ਇਸ ਦੇ ਨਾਲ ਹੀ ਇੱਕ ਚਰਚਾ ਇਹ ਵੀ ਹੈ ਕਿ ਇਸ ਵਾਰ ਕੇਂਦਰ ਸਰਕਾਰ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਵੱਖਰਾ ਬਣਾ ਸਕਦੀ ਹੈ, ਜਿਸ ਕਾਰਨ ਪੰਜਾਬ ਦੀ ਹਰ ਸਿਆਸੀ ਪਾਰਟੀ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
Exclusive--
1. ਖਾਲਿਸਤਾਨੀਆਂ ਨੇ ਬੀਜੇਪੀ ਦੇ ਇਨ੍ਹਾਂ ਵੱਡੇ ਨੇਤਾਵਾਂ ਨੂੰ ਦਿੱਤੀ ਧਮਕੀ
ਸ਼ਿਮਲਾ/ਚੰਡੀਗੜ੍ਹ: ਆਜ਼ਾਦੀ ਦਿਹਾੜਾ ਨੇੜੇ ਆਉਂਦੇ ਹੀ ਖਾਲਿਸਤਾਨੀ ਵੱਖਵਾਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਖਾਲਿਸਤਾਨੀਆਂ ਨੇ ਫਿਰ ਚਿਤਾਵਨੀ ਦਿੱਤੀ ਹੈ। ਤਾਜ਼ਾ ਖ਼ਬਰ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੀ ਹੋਈ ਹੈ। ਪੰਨੂੰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਧਮਕੀ ਦਿੱਤੀ ਹੈ ਕਿ ਉਹ ਆਜ਼ਾਦੀ ਦਿਵਸ 'ਤੇ ਤਿਰੰਗਾ ਨਾ ਲਹਿਰਾਉਣ। ਇਹ ਉਨ੍ਹਾਂ ਲਈ ਚੰਗਾ ਹੋਵੇਗਾ. ਖਾਲਿਸਤਾਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਵੀ ਧਮਕੀ ਦਿੱਤੀ ਹੈ। ਖਾਲਿਸਤਾਨ ਦੇ ਸਮਰਥਕ ਅਤੇ ਸਿੱਖ ਫਾਰ ਜਸਟਿਸ ਸੰਗਠਨ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਪੱਤਰਕਾਰਾਂ ਰਾਹੀਂ ਇਹ ਧਮਕੀ ਦਿੱਤੀ ਹੈ।