ਅੱਜ ਜਿੰਨ੍ਹਾਂ ਖ਼ਬਰਾਂ ਤੇ ਰਹੇਗੀ ਨਜ਼ਰ
1. ਵਿੱਕੀ ਮਿੱਡੂਖੇੜਾ ਅਕਾਲੀ ਆਗੂ ਦਾ ਅੱਜ ਕੀਤਾ ਜਾਵੇਗਾ ਸਸਕਾਰ
ਮੋਹਾਲੀ ਜ਼ਿਲ੍ਹੇ ’ਚ ਦਿਨ ਦਿਹਾੜੇ ਗੋਲੀਆਂ ਚੱਲੀਆਂ ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦਰਾਅਸਰ ਸੈਕਟਰ 71 ਦੀ ਮਾਰਕਿਟ ਵਿੱਚ ਅਕਾਲੀ ਆਗੂ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮ੍ਰਿਤਕ SOI ਆਗੂ ਵਿੱਕੀ ਮਿੱਡੂਖੇੜਾ ਅਕਾਲੀ ਆਗੂ ਅਜੇ ਮਿੱਡੂਖੇੜਾ ਦਾ ਭਰਾ ਸੀ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. Tokyo Olympics : ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ 'ਚ ਪਾਇਆ ਭਾਰਤ ਦੀ ਝੋਲੀ ਪਹਿਲਾ ਗੋਲਡ
ਚੰਡੀਗੜ੍ਹ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ (Neeraj Chopra wins Gold) ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ (Tokyo Olympics 2020) ਜਿੱਤ ਕੇ ਇਤਿਹਾਸ ਰਚਿਆ ਹੈ। ਨੀਰਜ ਚੋਪੜਾ ਅਥਲੈਟਿਕਸ ਵਿੱਚ ਓਲੰਪਿਕ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਅਥਲੀਟ ਹਨ। ਨੀਰਜ ਚੋਪੜਾ ਨੇ ਫਾਈਨਲ ਮੈਚ ਵਿੱਚ 87.58 ਮੀਟਰ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤਿਆ।
2. ਸਰਕਾਰੀ ਸਕੂਲਾਂ ਸਬੰਧੀ ਬਲਬੀਰ ਸਿੱਧੂ ਦਾ ਵੱਡਾ ਬਿਆਨ
ਚੰਡੀਗੜ੍ਹ: ਕੋਰੋਨਾ ਕਾਰਨ ਸਕੂਲ ਕਾਲਜ ਪਿਛਲੇ 2 ਸਾਲਾਂ ਤੋਂ ਬੰਦ ਹਨ,ਪਹਿਲੀ ਲਹਿਰ ਤੋਂ ਬਾਅਦ ਸਕੂਲ ਖੋਲ੍ਹੇ ਗਏ ਸਨ। ਪਰ ਉਸ ਤੋਂ ਬਾਅਦ ਸਰਕਾਰਾਂ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਸਕੂਲ ਬੰਦ ਕਰ ਦਿੱਤੇ ਸਨ। ਉਸ ਤੋਂ ਬਾਅਦ ਦੂਜੀ ਲਹਿਰ ਵਧੇਰੇ ਘਾਤਕ ਸਾਬਿਤ ਹੋਈ। ਪਰ ਹੌਲੀ ਹੌਲੀ ਸਥਿਤੀ ਸੁਧਰ ਗਈ ਅਤੇ ਸਰਕਾਰਾਂ ਨੇ ਇੱਕ ਵਾਰ ਫਿਰ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ।ਸਕੂਲ ਵੀ ਪੰਜਾਬ ਵਿੱਚ ਖੁੱਲ੍ਹ ਗਏ, ਪਰ ਇੱਕ ਵਾਰ ਫਿਰ ਪੰਜਾਬ ਦੇ ਸਿਹਤ ਮੰਤਰੀ ਨੇ ਐਲਾਨ ਕੀਤਾ ਹੈ, ਕਿ ਜੇਕਰ ਸਕੂਲਾਂ ਵਿੱਚ 2 ਕੇਸ ਆ ਜਾਂਦੇ ਹਨ, ਤਾਂ ਸਕੂਲ 14 ਦਿਨਾਂ ਲਈ ਬੰਦ ਰਹਿਣਗੇ, ਇਹ ਦਿਸ਼ਾ ਨਿਰਦੇਸ਼ ਪੰਜਾਬ ਦੇ ਸਾਰੇ ਸਕੂਲਾਂ ਲਈ ਜਾਰੀ ਰਹਿਣਗੇ।
3. ਆਖਿਰ, ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਨੂੰ ਕਿਸ ਨੇ ਦਿੱਤੀ ਧਮਕੀ ?
ਚੰਡੀਗੜ੍ਹ: ਜਿੱਥੇ ਦੇਸ਼ ਭਰ 'ਚ 15 ਅਗਸਤ ਦੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉੱਥੇ ਹੀ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਧਮਕੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ 'ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਧਮਕੀ ਦਿੱਤੀ ਹੈ। ਕਿ ਜੇਕਰ ਮੁੱਖ ਮੰਤਰੀ ਵੱਲੋ ਆਜ਼ਾਦੀ ਦਿਹਾੜੇ 'ਤੇ ਝੰਡਾ ਲਹਿਰਾਇਆ ਤਾਂ ਆਪਣੀ ਸਿਆਸੀ ਮੌਤ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਟੈਲੀਫੋਨ ਸ਼ੰਦੇਸ 'ਚ ਕਿਹਾ, ਕਿ ਸਾਡੇ ਕਿਸਾਨ ਲਗਾਤਾਰ ਦਿੱਲੀ ਸ਼ੰਘਰਸ 'ਚ ਮਰ ਰਹੇ ਹਨ। ਅਜਿਹੇ ਵਿੱਚ ਝੰਡਾ ਚੜ੍ਹਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Explainer-
1. Tokyo olympics : ਨੀਰਜ ਚੋਪੜਾ ਦੀ ਸਫ਼ਲਤਾ ਦੀ ਯਾਤਰਾ
ਹੈਦਰਾਬਾਦ : ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਸੋਨ ਤਮਗਾ ਜਿੱਤਿਆ ਹੈ। ਪਹਿਲੇ ਗੇੜ ਵਿੱਚ ਉਸ ਨੇ ਜੈਵਲਿਨ ਨੂੰ 87 ਮੀਟਰ ਦੂਰ ਸੁੱਟਿਆ। ਨੀਰਜ ਨੇ ਜੈਵਲਿਨ ਥਰੋਅ ਮੁਕਾਬਲੇ ਵਿੱਚ ਦੇਸ਼ ਦੀ ਝੋਲੀ ਗੋਲਡ ਮੈਡਲ ਪਾਇਆ। ਇਸ ਤੋਂ ਬਾਅਦ ਵਧਾਈਆਂ ਦੀ ਭਰਮਾਰ ਹੈ।
Exclusive--
1. ਸ਼ਹੀਦ ਦੇ ਵਾਰਸਾਂ ਨੇ ਕਿਹਾ ਕਿ ਉਹ ਆਜ਼ਾਦੀ ਸਮਾਗਮਾਂ ਦਾ ਬਾਈਕਾਟ ਕਰਨਗੇ
ਲੁਧਿਆਣਾ : ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੇ ਅੰਗਰੇਜ਼ੀ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜੋ ਰੋਲ ਨਿਭਾਇਆ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ ਪਰ ਸ਼ਾਇਦ ਸਮੇਂ ਦੀਆਂ ਸਰਕਾਰਾਂ ਤੇ ਦੇਸ਼ ਵਾਸੀ ਇਨ੍ਹਾਂ ਦੀ ਕੁਰਬਾਨੀ ਨੂੰ ਭੁੱਲਦੇ ਨਜ਼ਰ ਆ ਰਹੇ ਨੇ। ਲੁਧਿਆਣਾ ਵਿੱਚ ਸ਼ਹੀਦ ਸੁਖਦੇਵ ਥਾਪਰ ਦੀ ਇਹ ਜੱਦੀ ਰਿਹਾਇਸ਼ ਕਾਫੀ ਖਸਤਾ ਹਾਲਤ ਵਿੱਚ ਹੈ। ਥਾਂ-ਥਾਂ ਤੋਂ ਤਰੇੜਾਂ ਆ ਚੁੱਕੀਆਂ ਨੇ ਅਤੇ ਸੀਮਿੰਟ ਝੜਨਾ ਸ਼ੁਰੂ ਹੋ ਗਿਆ। ਹਾਲਾਂਕਿ ਪੁਰਾਤੱਤਵ ਵਿਭਾਗ ਇਸ ਦੀ ਸਾਂਭ-ਸੰਭਾਲ ਕਰਦਾ ਹੈ ਪਰ ਉਹ ਵੀ ਨਾ ਮਾਤਰ।