ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾਉਣਗੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾਉਣਗੇ। ਇਸ ਮੌਕੇ ਸੁਤੰਤਰਤਾ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈ ਦੇਣਗੇ।
2. ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ
ਸੁਤੰਤਰਤਾ ਦਿਵਸ ਮੌਕੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਟ੍ਰੈਕਟਰ ਪਰੇਡ ਕੀਤੀ ਜਾਵੇਗੀ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਜਾਵੇਗਾ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਪੰਜਾਬ 'ਚ ਦਾਖਲ ਹੋਣ ਵਾਲਿਆਂ ਲਈ ਇਹ ਚੀਜਾਂ ਲਾਜ਼ਮੀ, ਨਹੀਂ ਤਾਂ 'No Entry'
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ, ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂ ਜੋ ਇਨ੍ਹਾਂ ਸੂਬਿਆਂ ਵਿੱਚ ਕੋਵਿਡ ਪੋਜ਼ਟਿਵ ਕੇਸ ਵਧ ਰਹੇ ਹਨ।
2. ਰਾਸ਼ਟਰਪਤੀ ਨੇ ਸੁਤੰਤਰਤਾ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਨਵੀਂ ਦਿੱਲੀ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 75 ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਸ਼ਨੀਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਆਜ਼ਾਦੀ ਆਜ਼ਾਦੀ ਘੁਲਾਟੀਆਂ ਦੇ ਬਲੀਦਾਨਾਂ ਤੋਂ ਮਿਲੀ ਹੈ। ਸਾਨੂੰ ਗਾਂਧੀ ਜੀ ਦੀ ਪ੍ਰੇਰਨਾ ਤੋਂ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਧੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਇਸ ਸਾਲ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਭਿਆਨਕ ਹਾਲਾਤਾਂ ਤੋਂ ਅਜੇ ਤੱਕ ਉਭਰ ਨਹੀਂ ਸਕੇ ਹਾਂ। ਅਸੀਂ ਇਤਿਹਾਸ ਦਾ ਸਭ ਤੋਂ ਵੱਡਾ ਟੀਕਾਕਰਣ ਸ਼ੁਰੂ ਕੀਤਾ। ਇਹ ਬੇਮਿਸਾਲ ਸੰਕਟ ਦਾ ਸਮਾਂ ਸੀ। ਮੈਂ ਸਾਰੇ ਪੀੜਤ ਪਰਿਵਾਰਾਂ ਦੇ ਨਾਲ ਹਾਂ। ਸਮੂਹਿਕ ਸੰਕਲਪ ਦੇ ਕਾਰਨ, ਦੂਜੀ ਲਹਿਰ ਵਿੱਚ ਕਮੀ ਵੇਖੀ ਜਾ ਰਹੀ ਹੈ। ਅਸੀਂ ਸਾਰੇ ਡਾਕਟਰਾਂ, ਨਰਸਾਂ ਦੇ ਕਾਰਨ ਸੁਰੱਖਿਅਤ ਮਹਿਸੂਸ ਕਰ ਰਹੇ ਹਾਂ।
3. Corona Third Wave: ਸਕੂਲਾਂ ਸਬੰਧੀ ਸਰਕਾਰ ਨੇ ਲਿਆ ਇਹ ਫੈਸਲਾ
ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਤੀਜ਼ੀ ਲਹਿਰ ਦੀ ਦਸਤਕ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਦੇ ਵਿੱਚ ਕੋਵਿਡ ਸਮੀਖਿਆ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ।
Explainer--
1. ਦੇਸ਼ ਦੀ ਵੰਡ ਦੇ ਦੁੱਖਾਂ ਨੂੰ ਦਰਸਾਉਂਦਾ ਪਾਰਟੀਸ਼ਨ ਮਿਊਜ਼ੀਅਮ
ਅੰਮ੍ਰਿਤਸਰ : ਅਗਸਤ 1947 ਵਿੱਚ ਭਾਰਤੀ ਉਪ-ਮਹਾਂਦੀਪ 'ਚ ਬ੍ਰਿਟਿਸ਼ ਸਰਕਾਰ ਦੇ ਰਾਜ ਦੇ ਅੰਤ ਹੋਇਆ ਸੀ। ਬ੍ਰਿਟਿਸ਼ ਸਰਕਾਰ ਦੇ ਰਾਜ ਦੇ ਅੰਤ ਤੋਂ ਬਾਅਦ ਲਗਭਗ 15 ਮਿਲੀਅਨ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਨੇ ਨੂੰ ਦੋਹਾਂ ਦੇਸ਼ ਵਿਚਾਲੇ ਵੰਡ ਹੋਣ ਕਾਰਨ ਆਪੋ-ਅਪਣਾ ਦੇਸ਼ ਛੱਡਣਾ ਪਿਆ ਸੀ। 14 ਗੈਲਰੀਆਂ ਵਾਲੇ ਇਸ ਮਿਊਜ਼ੀਅਮ ਵਿੱਚ ਦੇਸ਼ ਦੇ ਵੰਡ ਨਾਲ ਜੁੜੇ ਦਸਤਾਵੇਜ਼ਾਂ, ਤਸਵੀਰਾਂ, ਅਖ਼ਬਾਰਾਂ ਦੀਆਂ ਕਟਿੰਗਜ਼ ਅਤੇ ਦਾਨ ਕੀਤੀਆਂ ਵਸਤੂਆਂ, ਵੀਡੀਓਜ਼, ਡਾਕਯੂਮੈਂਟਰੀ ਤੇ ਵੰਡ ਦੇ ਮੁਸ਼ਕਲ ਦੌਰ ਨੂੰ ਝੱਲਣ ਵਾਲੇ ਲੋਕਾਂ ਦੇ ਇੰਟਰਵਿਊ ਸ਼ਾਮਲ ਕੀਤੇ ਗਏ ਹਨ।
ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਚੁੱਕੇ ਹਨ।14 ਅਗਸਤ ਸਾਲ 1947 ਨੂੰ ਅਖੰਡ ਭਾਰਤ ਦੀ ਵੰਡ ਹੋਈ ਸੀ। ਦੇਸ਼ ਦੀ ਵੰਡ ਸਮੇਂ ਵਾਪਰੇ ਕਈ ਦੁਖਾਂਤਾਂ ਨੂੰ ਅੱਜ ਵੀ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਪਿੰਡੇ 'ਤੇ ਹੰਡਾ ਰਹੀਆਂ ਹਨ। ਉਸ ਵਰ੍ਹੇ ਨੂੰ ਬੀਤੇ ਬੇਸ਼ਕ 75 ਸਾਲ ਹੋ ਚੁੱਕੇ ਨੇ , ਪਰ ਸਰਕਾਰ ਵੱਲੋਂ ਇਸ ਦੁਖਾਂਤ ਨੂੰ ਪਾਰਟੀਸ਼ਨ ਮਿਊਜ਼ੀਅਮ ਵਜੋਂ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਸਾਡੀਆਂ ਆਉਂਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ ਤੋਂ ਜਾਣੂ ਹੋ ਸਕਣ।
Exclusive--
1. ਕਿਹੜੇ-ਕਿਹੜੇ ਪੁਲਿਸ ਅਫ਼ਸਰ ਬਣੇ ਵਿਧਾਇਕ ਤੇ ਮੰਤਰੀ ?
ਚੰਡੀਗੜ੍ਹ: ਬਹੁਤ ਸਾਰੇ ਆਈ.ਪੀ.ਐੱਸ ਅਧਿਕਾਰੀ ਅਤੇ ਇੱਥੋਂ ਤੱਕ ਕਿ ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਆਪਣੀ ਨੌਕਰੀ ਪੂਰੀ ਹੋਣ ਤੋਂ ਪਹਿਲਾਂ ਜਾਂ ਇਸ ਤੋਂ ਪਹਿਲਾਂ ਵੀ.ਆਰ.ਐੱਸ. ਲੈ ਕੇ ਰਾਜਨੀਤੀ ਵਿੱਚ ਚਮਕਦੇ ਵੇਖੇ ਗਏ ਹਨ। ਇਸ ਰਿਪੋਰਟ ਵਿੱਚ ਅਸੀਂ ਪੰਜਾਬ ਨਾਲ ਜੁੜੇ ਉਨ੍ਹਾਂ ਸਾਰੇ ਵੱਡੇ ਪੁਲਿਸ ਅਫਸਰਾਂ ਬਾਰੇ ਚਰਚਾ ਕਰਨ ਜਾ ਰਹੇ ਹਾਂ, ਜੋ ਵੀ.ਆਰ.ਐੱਸ. ਲੈ ਕੇ ਰਿਟਾਇਰ ਹੋਏ ਜਾਂ ਰਾਜਨੀਤੀ ਵਿੱਚ ਸ਼ਾਮਲ ਹੋਏ ਅਤੇ ਵੱਡਾ ਸਵਾਲ ਇਹ ਹੈ, ਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਜਨਤਕ ਅਦਾਲਤ ਵਿੱਚ ਕਿਵੇਂ ਲਿਆ ਗਿਆ।
ਪੰਜਾਬ ਦੇ ਸਾਬਕਾ ਡੀ.ਜੀ.ਪੀ. ਪੀ.ਐੱਸ ਗਿੱਲ ਨੇ ਰਿਟਾਇਰਮੈਂਟ ਤੋਂ ਬਾਅਦ 2012 ਵਿੱਚ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਈ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਉੱਥੋਂ ਹਾਰ ਗਏ ਸਨ। ਗਿੱਲ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਵੀ ਰਹਿ ਚੁੱਕੇ ਹਨ।