ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਪੰਜਾਬ ਕਾਂਗਰਸ ਦੇ 4 ਮੰਤਰੀ ਤੇ 1 ਵਿਧਾਇਕ ਕਰਨਗੇ ਹਰੀਸ਼ ਰਾਵਤ ਨਾਲ ਮੁਲਾਕਾਤ
ਕਾਂਗਰਸ ਕਲੇਸ਼ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਦਿਖਾਈ ਦੇ ਰਹੀ ਹੈ। 4 ਮੰਤਰੀ ਤੇ ਇੱਕ ਵਿਧਾਇਕ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨਗੇ, ਇਹ ਮੀਟਿੰਗ ਦੇਹਰਾਦੂਨ ਵਿੱਚ ਹੋਵੇਗੀ। ਇਸ ਤੋਂ ਬਾਅਦ ਦਿੱਲੀ ਹਾਈਕਮਾਨ ਨੂੰ ਮਿਲਣਗੇ ਮੰਤਰੀ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਕੈਪਟਨ ਖਿਲਾਫ਼ ਮੁੜ ਲਾਮਬੰਦ ਹੋਏ ਵਜ਼ੀਰ
ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀ ਰਿਹਾਇਸ਼ ਵਿਖੇ ਕਈ ਮੰਤਰੀਂ ਅਤੇ ਵਿਧਾਇਕਾਂ ਦੀ ਗੁਪਤ ਮੀਟਿੰਗ ਹੋਈ। ਇਸ ਬੈਠਕ ’ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਸੀ। ਮੌਜੂਦਾਂ ਹਲਾਤਾਂ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀਆਂ ਮੁੜ ਤੋਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਭਾਰਤ ਭੁਸ਼ਣ ਆਸ਼ੂ, ਬੀਐਸ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਦੋ ਨਵੇਂ ਨਿਯੁਕਤ ਸਲਾਹਕਾਰਾਂ ਦੇ ਬਿਆਨ ਭਾਰਤ ਦੇ ਹਿੱਤਾਂ ਦੇ ਖਿਲਾਫ ਅਤੇ ਰਾਸ਼ਟਰੀ ਸੁਰੱਖਿਆ ਦੇ ਲਈ ਹਾਨੀਕਾਰਕ ਹਨ।
2. ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਹੁਣ ਇਸ ਭਾਅ ਤੁਲੇਗਾ ਗੰਨਾ
ਚੰਡੀਗੜ੍ਹ: ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗੰਨਾ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ ਤੇ ਇਸ ਮੀਟਿੰਗ ਦੇ ਵਿੱਚ ਕਿਸਾਨਾਂ ਦੀ ਸਰਕਾਰ ਦੇ ਨਾਲ ਸਹਿਮਤੀ ਬਣ ਗਈ ਹੈ। ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਵਿਚਕਾਰ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਉੱਪਰ ਸਹਿਮਤੀ ਬਣੀ ਗਈ ਹੈ।
ਕਿਸਾਨਾਂ ਦਾ ਸਰਕਾਰ ਨਾਲ ਬਣੀ ਸਹਿਮਤੀ
ਕਿਸਾਨਾਂ ਦੀ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਵਿਖੇ ਜੋ ਧਰਨਾ ਦਿੱਤਾ ਜਾ ਰਿਹਾ ਸੀ ਉਸਨੂੰ ਸਮਾਪਤ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ। ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਗੰਨੇ ਦੀ ਕੀਮਤ ‘ਤੇ ਬਣੀ ਸਹਿਮਤੀ ਨੂੰ ਜਾਣਕਾਰੀ ਦਿੱਤੀ ਗਈ ਹੈ ਉੱਥੇ ਹੀ ਕਿਸਾਨਾਂ ਦੇ ਵੱਲੋਂ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ।
3. ਰਣਜੀਤ ਸਿੰਘ ਕਤਲ ਕੇਸ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਸੁਣਾਉਣ ‘ਤੇ ਲਗਾਈ ਰੋਕ
ਚੰਡੀਗੜ੍ਹ: ਦਰਅਸਲ, ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਨੂੰ ਮੈਨੇਜਰ ਰਣਜੀਤ ਸਿੰਘ ਦੇ ਕਤਲ ਦਾ ਮੁਲਜ਼ਮ ਬਣਾਇਆ ਗਿਆ ਹੈ। ਇਹ ਕੇਸ ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਿਹਾ ਹੈ। ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਚਕੂਲਾ ਸੀਬੀਆਈ ਕੋਰਟ ਦੇ ਜੱਜ ਤੋਂ ਕੇਸ ਤਬਦੀਲ ਕਰਨ ਦੀ ਮੰਗ ਕੀਤੀ ਸੀ। ਸੀਬੀਆਈ ਇਸ ਮਾਮਲੇ ਵਿੱਚ ਹਾਈ ਕੋਰਟ ਨੂੰ ਸੰਤੁਸ਼ਟ ਨਹੀਂ ਕਰ ਸਕੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਸਟੇਅ ਆਰਡਰ ਜਾਰੀ ਕਰਦੇ ਹੋਏ ਮਾਮਲੇ ਦੀ ਸੁਣਵਾਈ 27 ਅਗਸਤ ਤੱਕ ਮੁਲਤਵੀ ਕਰ ਦਿੱਤੀ। ਪਟੀਸ਼ਨਰ ਦੇ ਵਕੀਲ ਆਰਐਸ ਬੈਂਸ ਨੇ ਦੱਸਿਆ ਕਿ ਇਸ ਵਾਰ ਹਾਈ ਕੋਰਟ ਦਾ ਲਿਖਤੀ ਹੁਕਮ ਜਾਰੀ ਨਹੀਂ ਹੋਇਆ ਹੈ। ਫੈਸਲਾ ਸੁਣਾਏ ਜਾਣ ਤੋਂ ਸਿਰਫ ਤਿੰਨ ਦਿਨ ਪਹਿਲਾਂ ਰਣਜੀਤ ਸਿੰਘ ਦੀ ਧੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖਟਕਾਇਆ ਸੀ।
4. ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਤੋਂ ਅੱਕੇ ਰਵਨੀਤ ਬਿੱਟੂ
ਲੁਧਿਆਣਾ : ਪੰਜਾਬ ਕਾਂਗਰਸ ਦੇ ਵਿੱਚ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਅਤੇ ਹੁਣ ਚੰਡੀਗੜ੍ਹ ਦੇ ਵਿੱਚ ਚਾਰ ਕੈਬਨਿਟ ਮੰਤਰੀਆਂ ਦੀ ਅਗਵਾਈ ਅੰਦਰ ਲਗਪਗ ਕਾਂਗਰਸ ਦੇ 32 ਵਿਧਾਇਕ ਇਕੱਤਰ ਹੋਏ, ਬੈਠਕ ਖਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਚਰਨਜੀਤ ਚੰਨੀ, ਸੁੱਖ ਸਰਕਾਰੀਆ ਅਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸਾਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪਸੰਦ ਨਹੀਂ ਹੈ ਉਹ ਅਕਾਲੀ ਦਲ ਨਾਲ ਮਿਲੇ ਹੋਏ ਹਨ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਨਵਾਂ ਭੂਚਾਲ ਆ ਗਿਆ ਹੈ।
Explainer--
1. ਅਕਾਲੀ ਦਲ ‘ਚ ਸ਼ਾਮਿਲ ਹੋਏ ਭਾਜਪਾ ਆਗੂ ਨੇ ਪਹਿਲੀ ਵਾਰ ਕੀਤੇ ਵੱਡੇ ਖੁਲਾਸੇ !
ਲੁਧਿਆਣਾ: ਭਾਜਪਾ ਛੱਡ ਅਕਾਲੀ ਦਲ ‘ਚ ਸ਼ਾਮਿਲ ਹੋਏ ਕਮਲ ਚੇਤਲੀ ਨੇ ਭਾਜਪਾ ਦੀ ਮੌਜੂਦਾ ਪੰਜਾਬ ਦੀ ਲੀਡਰਸ਼ਿਪ ਨੂੰ ਕਮਜ਼ੋਰ ਲੀਡਰਸ਼ਿਪ ਕਰਾਰ ਦਿੱਤਾ ਹੈ। ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਈ ਖੁਲਾਸੇ ਕੀਤੇ ਹਨ। ਕਮਲ ਚੇਤਲੀ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਭਾਜਪਾ ਅਤੇ ਬਸਪਾ ਦਾ ਹੀ ਹਿੱਸਾ ਦੱਸ ਰਹੀ ਹੈ ਉਹ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਇੱਕ ਦਿਨ ਪਹਿਲਾਂ ਤੱਕ ਉਨ੍ਹਾਂ ਨੂੰ ਫੋਨ ਕਰਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੀਆਂ ਗੱਲਾਂ ਕਹਿ ਰਹੇ ਸਨ।
ਪੰਜਾਬ ਦੀ ਭਾਜਪਾ ਲੀਡਰਸ਼ਿੱਪ ਤੇ ਸਵਾਲ ਖੜ੍ਹੇ ਕੀਤੇ
ਉਨ੍ਹਾਂ ਇਹ ਵੀ ਦੱਸਿਆ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਜਦੋਂ ਉਨ੍ਹਾਂ ਦੇ ਘਰ ਆਏ ਸਨ ਤਾਂ ਉਨ੍ਹਾਂ ਨੇ ਵੀ ਟਿਕਟ ਦੇਣ ਦੀ ਗੱਲ ਕਹੀ ਸੀ ਅਤੇ ਨਾਲ ਹੀ ਉਨ੍ਹਾਂ ਦੇ ਬੇਟੇ ਨੂੰ ਵੀ ਪਾਰਟੀ ਅੰਦਰ ਵੱਡਾ ਅਹੁਦਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸਾਰੇ ਵਾਅਦੇ ਅਤੇ ਲਾਲਚ ਨੂੰ ਠੁਕਰਾ ਕੇ ਉਨ੍ਹਾਂ ਵਿਚਾਰਧਾਰਾ ਵੱਲ ਹੱਥ ਵਧਾਇਆ ਹੈ।
Exclusive--
1. ਗੰਨੇ ਦੀ ਫਸਲ ਦੇ ਭਾਅ, ਪੰਜਾਬ ਵਿੱਚ ਵੱਖ-ਵੱਖ ਸਿਆਸੀ ਦਾਅ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਮੁਖੀ ਬਣਨ ਤੋਂ ਬਾਅਦ ਵੀ ਲਗਾਤਾਰ ਆਪਣੀ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਂਦੇ ਹਨ। ਕੋਈ ਵੀ ਮੁੱਦਾ ਉਠਾਇਆ ਜਾਂਦਾ ਹੈ, ਉਨ੍ਹਾਂ ਦੇ ਸਲਾਹਕਾਰਾਂ ਨੇ ਵੀ ਉਸੇ ਰਸਤੇ 'ਤੇ ਚੱਲਦਿਆਂ ਮੁੱਖ ਮੰਤਰੀ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਉਠਾਏ ਹਨ ਅਤੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਬੀਜੇਪੀ ਸ਼ਾਸਤ ਰਾਜਾਂ ਦੀ ਗੰਨੇ ਦੀ ਕੀਮਤ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਦੇ ਮੁਕਾਬਲੇ ਉੱਥੇ ਵਧੀਆ ਭਾਅ ਮਿਲਦਾ ਹੈ, ਜਦੋਂ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਜੋ ਸਵਾਲ ਖੜ੍ਹੇ ਕਰਦਾ ਹੈ ਕਿ ਸਿੱਧੂ ਫਿਰ ਆਪਣੀ ਹੀ ਪਾਰਟੀ 'ਤੇ ਸਵਾਲ ਉਠਾ ਰਹੇ ਹਨ ਜਦੋਂ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਕੋਲ ਜਾ ਕੇ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ।