ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ
ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਕਿਸਾਨ ਏਕਤਾ ਦੀ ਤਾਕਤ ਦਾ ਇੱਕ ਵਿਸ਼ਾਲ ਪ੍ਰਦਰਸ਼ਨ ਸਾਬਤ ਹੋਈ, ਕਿਉਂਕਿ 15 ਸੂਬਿਆਂ ਦੀਆਂ 300 ਤੋਂ ਵੱਧ ਕਿਸਾਨ ਯੂਨੀਅਨਾਂ ਨੇ ਸਾਂਝੇ ਕਿਸਾਨ ਮੋਰਚੇ (ਐਸਕੇਐਮ) ਦੀ ਅਗਵਾਈ ਹੇਠ ਹਿੱਸਾ ਲਿਆ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
2. ਬੱਸਾਂ ’ਚ ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ, ਪੰਜਾਬ ’ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ !
ਚੰਡੀਗੜ੍ਹ: ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਹੋ ਜਾਣਗੀਆਂ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ। ਉਥੇ ਹੀ ਯੂਨੀਅਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹੜਤਾਲ ਵਿੱਚ ਉਹਨਾਂ ਦਾ ਸਾਥ ਦੇਣ ਤੇ ਇਸ ਵਿਭਾਗ ਨੂੰ ਬਚਾਉਣ ਵਿੱਚ ਉਹਨਾਂ ਦੀ ਮਦਦ ਕਰਨ।
3.Producer DXX ਦਾ ਨਿਹੰਗ ਸਿੰਘਾਂ ਨੇ ਚਾੜ੍ਹਿਆ ਕੁਟਾਪਾ !
ਬਰਨਾਲਾ ਸ਼ੋਸਲ ਮੀਡੀਆ 'ਤੇ ਲੱਚਰ ਅਤੇ ਅਸ਼ਲੀਲ ਵੀਡੀਓ ਪਾਉਣ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਪ੍ਰੋਡਿਊਸਰ DXX ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਗਈ।
4. ਮੁਜ਼ੱਫਰਨਗਰ: ਕਿਸਾਨ ਮਹਾਪੰਚਾਇਤ ’ਚ ਲਏ ਗਏ ਵੱਡੇ ਫੈਸਲੇ
ਉਥੇ ਹੀ ਕਿਸਾਨ ਮਹਾਪੰਚਾਇਤ ਵਿੱਚ ਫੈਸਲਾ ਲਿਆ ਗਿਆ ਹੈ ਕਿ 25 ਦੀ ਬਜਾਏ ਹੁਣ 27 ਸਤੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ ਤੇ ਹਰ ਸੂਬੇ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ।
Explainer--
1.ਅਧਿਆਪਕ ਆਟੋ ਰਿਕਸ਼ਾ ਚਲਾਉਣ ਲਈ ਮਜ਼ਬੂਰ
ਅਧਿਆਪਕ ਨਿਸ਼ਾਂਤ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਬੜੀ ਮੁਸ਼ਕਿਲ ਨਾਲ ਕਰ ਰਹੇ ਹਨ। ਜਿਸ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਬਹੁਤ ਘੱਟ ਤਨਖ਼ਾਹ ਦੇ ਰਹੀ ਹੈ। ਜਿਸ 'ਤੇ ਉਨ੍ਹਾਂ ਦਾ ਤੇ ਉਨ੍ਹਾਂ ਦੇ ਬੱਚਿਆਂ ਦਾ ਘਰ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੈ। ਜਿਸ ਕਾਰਨ ਮਜ਼ਬੂਰੀ ਦੇ ਚਲਦਿਆਂ ਉਹ 4 ਸਾਲਾਂ ਤੋਂ ਥ੍ਰੀਵੀਲਰ ਆਟੋ ਰਿਕਸ਼ਾ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ।
Exclusive--
1.ਹਰਿਆਣਾ ਸਰਕਾਰ ਨੂੰ ਜਥੇਦਾਰ ਦੀ ਚਿਤਾਵਨੀ !
ਬਠਿੰਡਾ: ਹਰਿਆਣਾ ਸਰਕਾਰ ਵੱਲੋਂ 12 ਸਤੰਬਰ ਨੂੰ ਲਈਆਂ ਜਾ ਰਹੀਆਂ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹਾਂ ਨੂੰ ਨਾਲ ਲੈ ਕੇ ਜਾਣ 'ਤੇ ਪਾਬੰਦੀ ਲਗਾਈ ਗਈ ਹੈ। ਜਿਸ ਲਈ ਉਮੀਦਵਾਰਾਂ ਨੂੰ ਭੇਜੇ ਗਏ ਪੱਤਰਾਂ ਵਿੱਚ ਇਹ ਵਿਸੇਸ਼ ਤੌਰ 'ਤੇ ਲਿਖਿਆ ਗਿਆ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਥੇਦਾਰ ਨੇ ਇਸ ਫੈਸਲੇ ਨੂੰ ਅਤਿ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਭਾਰਤ ਦਾ ਸੰਵਿਧਾਨ ਵੀ ਧਾਰਮਿਕ ਚਿੰਨ੍ਹ ਰੱਖਣ ਦੀ ਅਜ਼ਾਦੀ ਦਿੰਦਾ ਹੈ। ਉਹਨਾਂ ਨੇ ਹਰਿਆਣਾ ਸਰਕਾਰ ਦੇ ਇਸ ਫੈਸਲੇ ਨੂੰ ਸਿੱਖ ਧਰਮ ਨਾਲ ਧੱਕਾ ਕਰਾਰ ਦਿੰਦੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਫੈਸਲੇ 'ਤੇ ਗੌਰ ਕਰਨੀ ਚਾਹੀਦੀ ਹੈ।