ਅੱਜ ਜਿੰਨ੍ਹਾਂ ਖ਼ਬਰਾਂ ਤੇ ਰਹੇਗੀ ਨਜ਼ਰ
1. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਕਾਲਜ ਦਾ ਰੱਖਿਆ ਜਾਵੇਗਾ ਨੀਂਹ ਪੱਥਰ
ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਮੁਖਲਿਆਣਾ ਵਿਖੇ ਸਾਢੇ 13 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ (government college) ਬਣਾਇਆ ਜਾ ਰਿਹਾ ਹੈ ਜਿਸਦਾ ਨੀਂਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਵੱਲੋਂ 13 ਸਤੰਬਰ ਨੂੰ ਪਿੰਡ ਮੁਖਲਿਆਣਾ ਵਿਖੇ ਰੱਖਿਆ ਜਾ ਰਿਹਾ ਹੈ।
2. ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਮਾਗਮ
ਅੱਜ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਮਨਾਏ ਜਾ ਰਹੇ ਹਨ। ਵਿਆਹ ਪੁਰਬ ਮੌਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1.ਭੁਪਿੰਦਰ ਪਟੇਲ ਨੂੰ ਚੁਣਿਆ ਗਿਆ ਗੁਜਰਾਤ ਦਾ ਨਵਾਂ ਮੁੱਖ ਮੰਤਰੀ
ਭੁਪਿੰਦਰ ਪਟੇਲ ਗੁਜਰਾਤ ਦੇ ਨਵੇਂ ਮੁੱਖ ਮੰਤਰੀ (new chief minister) ਬਣੇ ਹਨ। ਸੂਬਾ ਭਾਜਪਾ ਮੁੱਖ ਦਫਤਰ ਕਮਲਮ ਵਿਖੇ ਹੋਈ ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਨਵੇਂ ਆਗੂ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਾਜਪਾ ਨੇ ਕੇਂਦਰੀ ਮੰਤਰੀ (Union ministers ) ਨਰਿੰਦਰ ਤੋਮਰ (Narendra Tomar ) ਅਤੇ ਜੋਸ਼ੀ ਨੂੰ ਨਵਾਂ ਮੁੱਖ ਮੰਤਰੀ ਚੁਣਨ ਦੇ ਲਈ ਵਿਧਾਇਕ ਦਲ ਦੀ ਬੈਠਕ ਦੇ ਲਈ ਸੁਪਰਵਾਈਜ਼ਰ ਨਿਯੁਕਤ ਕੀਤਾ ਗਿਆ ਸੀ।
2. ਸਾਰਾਗੜ੍ਹੀ ਜੰਗ ਦੀ ਵਰੇਗੰਢ ਮੌਕੇ CM ਕੈਪਟਨ ਵੱਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ
ਗੁਰਦੁਆਰਾ ਸਾਰਾਗੜ੍ਹੀ (Gurdwara Saragarhi) ਵਿਖੇ ਹੋਏ ਰਾਜ ਪੱਧਰੀ ਸ਼ਹੀਦੀ ਦਿਵਸ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਮਾਣਾ ਚੋਟੀ (ਹੁਣ ਪਾਕਿਸਤਾਨ ਦਾ ਨਾਰਥ ਵੈਸਟ ਫਰੰਟੀਅਰ ਸੂਬਾ ਹੈ) ਨੇੜੇ ਤਾਇਨਾਤ 36 ਸਿੱਖ ਦੇ 22 ਮਹਾਨ ਸੈਨਿਕਾਂ ਨੂੰ ਯਾਦ ਕੀਤਾ, ਜਿਨ੍ਹਾਂ 12 ਸਤੰਬਰ, 1897 ਨੂੰ 10,000 ਅਫ਼ਗਾਨਾਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਹੋਏ ਘਮਸਾਨ ਯੁੱਧ ਵਿੱਚ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।
3. ਕੀ ਇਸ ਦਿਨ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਹੋ ਸਕਦਾ ਹੈ ਐਲਾਨ ?
ਜ਼ਿਲ੍ਹੇ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ (Batala) ਨੂੰ ਜ਼ਿਲ੍ਹਾ ਬਣਾਉਣ ਦੇ ਲਈ ਪਿਛਲੇ ਇੱਕ ਤੋਂ ਆਵਾਜ ਚੁੱਕੀ ਜਾ ਰਹੀ ਹੈ। ਕਈ ਵਾਰ ਪੰਜਾਬ ਕੈਬਨਿਟ ਚ ਵੀ ਇਹ ਮੁੱਦਿਆ ਚੁੱਕਿਆ ਹੈ ਪਰ ਅਜੇ ਤੱਕ ਇਹ ਸਿਰੇ ਨਹੀਂ ਚੜਿਆ ਹੈ। ਪਰ ਹੁਣ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੋਸ਼ਿਸ਼ਾਂ ਤੇਜ਼ ਹੁੰਦੀ ਜਾ ਰਹੀ ਹੈ, ਜਿੱਥੇ ਪੰਜਾਬ ਦੇ 2 ਕੈਬਨਿਟ ਮੰਤਰੀਆਂ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ (Cm Captain Amarinder Singh) ਨੂੰ ਪੱਤਰ ਲਿਖਿਆ ਅਤੇ ਮਿਲਣ ਦਾ ਸਮਾਂ ਮੰਗਿਆ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਦੋ ਧਿਰ ਆਹਮੋ ਸਾਹਮਣੇ ਨਜਰ ਆ ਰਹੇ ਹਨ। ਹਾਲਾਂਕਿ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ 13 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਮਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਨੂੰ ਜ਼ਿਲ੍ਹਾ ਐਲਾਨ ਸਕਦੇ ਹਨ।
Exclusive
1. Assembly Elections 2022: ਟਿਕਟਾ ਦੀ ਵੰਡ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ
ਸਿਆਸੀ ਪਾਰਟੀਆਂ ਵੱਲੋਂ 2022 ਦੀਆਂ ਚੋਣਾਂ ਨੂੰ ਲੈਕੇ ਆਪਸੀ ਬਗਾਵਤ ਦੇਖੀ ਜਾ ਰਹੀ ਹੈ। ਇਹ ਬਗਾਵਤ ਟਿਕਟਾਂ ਦੀ ਵੰਡ ਨੂੰ ਲੈਕੇ ਇੱਕੋਂ ਪਾਰਟੀ ਦੇ ਵਰਕਰਾਂ ਵੱਲੋਂ ਆਪਣੀ ਪਾਰਟੀ ਖ਼ਿਲਾਫ਼ ਕੀਤੀ ਜਾ ਰਹੀ ਹੈ। ਹਲਕਾ ਛਾਉਣੀ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਸਰਬਜੀਤ ਸਿੰਘ ਮੱਕੜ (Sarabjit Singh Makkar) ਵੱਲੋਂ ਆਪਣੀ ਪਾਰਟੀ ਵਿੱਚ ਬਗਾਵਤ ਕੀਤੀ ਗਈ ਹੈ। ਸਬਰਜੀਤ ਸਿੰਘ ਮੱਕੜ (Sarabjit Singh Makkar) ਪਿਛਲੇ ਲੰਬੇ ਸਮੇਂ ਤੋਂ ਇਸ ਹਲਕੇ ਦੀ ਸੇਵਾ ਕਰ ਰਹੇ ਹਨ। ਪਰ ਟਿਕਟ ਨਾਂ ਮਿਲਣ ਕਰਕੇ ਉਹ ਪਾਰਟੀ ਹਾਈਕਮਾਂਡ ਤੋਂ ਕਾਫ਼ੀ ਨਰਾਜ਼ ਵੀ ਨਜ਼ਰ ਆ ਰਹੇ ਹਨ।
Explainer
1. ਸਿਆਸੀ ਰੈਲੀਆਂ ਨੂੰ ਲੈ ਕੇ ਲੱਖਾ ਸਿਧਾਣਾ ਦਾ ਵੱਡਾ ਬਿਆਨ, ਕਿਹਾ ਰੈਲੀਆਂ...
ਸ੍ਰੀ ਫਤਹਿਗੜ੍ਹ ਸਾਹਿਬ: ਤਿੰਨ ਖੇਤੀਬਾਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਪਿਛਲੇ 9 ਮਹੀਨਿਆਂ ਤੋਂ ਦਿੱਲੀ ਵਿੱਚ ਸੰਘਰਸ਼ ਜਾਰੀ ਹੈ। ਜਿਸ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਸਮੇਂ-ਸਮੇਂ 'ਤੇ ਪਹੁੰਚ ਰਹੇ ਹਨ। ਉਥੇ ਹੀ ਇਸ ਤਹਿਤ ਫਤਹਿਗੜ੍ਹ ਸਾਹਿਬ ਤੋਂ ਇੱਕ ਵੱਡਾ ਕਾਫ਼ਲਾ ਕਿਸਾਨ ਆਗੂ ਅਮਰਿੰਦਰ ਸਿੰਘ ਲਿਬੜਾ (Amarinder Singh Libra) ਦੀ ਅਗਵਾਈ ਵਿਚ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਲੱਖਾ ਸਿਧਾਣਾ (Lakha Sidhana) ਪਹੁੰਚੇ। ਉਥੇ ਹੀ ਇਸ ਮੌਕੇ ਲੱਖਾ ਸਿਧਾਣਾ (Lakha Sidhana) ਨੇ ਕਿਹਾ ਕਿ ਕਰਨਾਲ ਦੇ ਵਿੱਚ ਕਿਸਾਨਾਂ ਵੱਲੋਂ ਟ੍ਰੇਲਰ ਵਿਖਾਇਆ ਗਿਆ ਹੈ।
ਇਸੇ ਖਬਰ ਸਬੰਧੀ ਵੀਡੀਓ