ਅੱਜ ਦੀਆਂ ਵੱਡੀਆਂ ਖਬਰਾਂ
- ਅੱਜ ਕਿਸਾਨਾਂ ਵੱਲੋਂ 3 ਘੰਟੇ ਚੱਕਾ ਜਾਮ
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1.BSF ਮੁੱਦੇ ਦਾ ਪੰਜਾਬ ਸਰਕਾਰ ਕਰੇਗੀ ਇਸ ਤਰ੍ਹਾਂ ਹੱਲ
ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ (Press conference) ਦੌਰਾਨ ਕਿਹਾ ਹੈ ਕਿ ਪੰਜਾਬ ਸਰਕਾਰ ਬੀ.ਐਸ.ਐਫ ਦੇ ਮੁੱਦੇ 'ਤੇ ਵਿਧਾਨ ਸਭਾ ਸੈਸ਼ਨ (Assembly session) ਬੁਲਾਏਗੀ ਅਤੇ ਸੈਸ਼ਨ ਵਿੱਚ ਕੇਂਦਰ ਸਰਕਾਰ (Central Government) ਨੂੰ ਇੱਕ ਪ੍ਰਸਤਾਵ ਪੇਸ਼ ਕਰੇਗੀ ਤੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਜਾਵੇਗਾ।
2. ਗੁਰਮੀਤ ਰਾਮ ਰਹੀਮ ਖਿਲਾਫ਼ SIT ਦਾ ਵੱਡਾ ਐਕਸ਼ਨ !
ਬੇਅਦਬੀ ਮਾਮਲੇ ਦੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਡੇਰਾ ਮੁਖੀ ਰਾਮ ਰਹੀਮ (Gurmeet Ram Rahim) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੇ ਲਈ ਫਰੀਦਕੋਰਟ ਅਦਾਲਤ ਦੇ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।
3. ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ, ਕੈਪਟਨ ਅਮਰਿੰਦਰ ਸਿੰਘ...
ਭਾਜਪਾ ਆਗੂ ਮਨੋਰੰਜਨ ਕਾਲੀਆ (BJP leader Manoranjan Kalia) ਦਾ ਬਿਆਨ ਸਾਹਮਣੇ ਆਇਆ ਹੈ। ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਲਗਾਤਾਰ ਬੀਜੇਪੀ ਦੇ ਸੰਪਰਕ ਵਿੱਚ ਹਨ ਤੇ ਜਲਦ ਹੀ ਖੇਤੀ ਕਾਨੂੰਨਾਂ ਦਾ ਹੱਲ ਹੋ ਜਾਵੇਗਾ, ਜਿਸ ਬਾਰੇ ਤੁਹਾਨੂੰ ਜਲਦ ਹੀ ਪਤਾ ਲੱਗ ਜਾਵੇਗਾ।
Explainer--
ਅੰਮ੍ਰਿਤਸਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਤੇ ਰੋਮ ਦੀਆਂ ਉਡਾਣਾਂ ਨੂੰ ਬੰਦ ਕੀਤੇ ਜਾਣ ਦਾ ਖਦਸ਼ਾ
ਏਅਰ ਇੰਡੀਆ (Air India) ਨੇ ਅੰਮ੍ਰਿਤਸਰ ਹਵਾਈ ਅੱਡੇ (Amritsar Airport) ਤੋਂ 2 ਮੁੱਖ ਉਡਾਣਾਂ ਦੀ ਬੁਕਿੰਗ ਰੱਦ ਕਰ ਦਿੱਤੀ ਹੈ। ਹਜੂਰ ਸਾਹਿਬ ਨਾਂਦੇੜ (Hazur Sahib Nanded) ਅਤੇ ਰੋਮ ਦੀਆਂ ਉਡਾਣਾਂ (Flights to Rome) ਨੂੰ ਬੰਦ ਕੀਤੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
Exclusive-
1. 'ਲੁਧਿਆਣਾ ‘ਚ ਬਣੇਗੀ ਹਾਈ-ਟੈਕ ਵੈਲੀ'
ਚੰਡੀਗੜ੍ਹ: ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ (Government of Punjab) ਵੱਲੋਂ ਪਿੰਡ ਧਨਾਨਸੂ ਵਿਖੇ 378.77 ਏਕੜ ਰਕਬੇ `ਚ ਹਾਈ-ਟੈਕ ਵੈਲੀ ਵਿਕਸਿਤ ਕੀਤੀ ਜਾ ਰਹੀ ਹੈ। ਇਹ ਵੈਲੀ ਸਰਕਾਰੀ ਸੰਸਥਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਤਿਆਰ ਕੀਤੀ ਜਾ ਰਹੀ ਹੈ।