ETV Bharat / city

ਹਰ ਪੰਜਾਬੀ ਨੂੰ ਇਕੱਠੇ ਖੜੇ ਹੋਣ ਦੀ ਲੋੜ: ਜਾਖੜ - ਪੰਜਾਬ ਨੂੰ 36,000 ਕਰੋੜ ਰੁਪਏ ਦਾ ਨੁਕਸਾਨ

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਵੀ ਪੰਜਾਬ ਨੂੰ ਕਿਸੇ ਬਾਹਰੀ ਜਾਂ ਅੰਦਰੂਨੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਹਰ ਪੰਜਾਬੀ ਨੇ ਇਕੱਠੇ ਹੋ ਕੇ ਇਸ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਰਾਜਨੀਤਿਕ ਮਤਭੇਦ ਬਣੇ ਰਹਿਣਗੇ, ਪਰ ਇਸ ਔਖੀ ਦੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਮੁੜ ਇੱਕਜੁੱਟ ਹੋਣ ਦੀ ਲੋੜ ਹੈ।

ਹਰ ਪੰਜਾਬੀ ਨੂੰ ਇਕੱਠੇ ਖੜੇ ਹੋਣ ਦੀ ਲੋੜ: ਜਾਖੜ

author img

By

Published : Feb 2, 2021, 8:19 PM IST

ਚੰਡੀਗੜ੍ਹ: ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਵੀ ਪੰਜਾਬ ਨੂੰ ਕਿਸੇ ਬਾਹਰੀ ਜਾਂ ਅੰਦਰੂਨੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਹਰ ਪੰਜਾਬੀ ਨੇ ਇਕੱਠੇ ਹੋ ਕੇ ਇਸ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਰਾਜਨੀਤਿਕ ਮਤਭੇਦ ਬਣੇ ਰਹਿਣਗੇ, ਪਰ ਇਸ ਔਖੀ ਦੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਮੁੜ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਭਾਜਪਾ ਵੱਲੋਂ ਮੀਟਿੰਗ ਦਾ ਬਾਈਕਾਟ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਚਾਰ ਸਾਹਮਣੇ ਰੱਖਣੇ ਚਾਹੀਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਖੇਤੀ ਕਾਨੂੰਨਾਂ ਨੂੰ ਨਕਾਰਦਿਆਂ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਸੀ ਤੇ ਸਾਰੀਆਂ ਪਾਰਟੀਆਂ ਮੁੱਖ ਮੰਤਰੀ ਨਾਲ ਰਾਜਪਾਲ ਕੋਲ ਗਈਆਂ ਸਨ। ਜਾਖੜ ਨੇ ਦਿੱਲੀ ਸਰਹੱਦ 'ਤੇ ਮੌਜੂਦਾ ਸਥਿਤੀ ਬਾਰੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਸਟੀਲ ਦੀਆਂ ਰਾਡਾਂ, ਹਥਿਆਰਬੰਦ ਰੱਖਿਅਕ, ਸੀਮਿੰਟ ਨਾਲ ਕੀਤੀ।

ਨਾਕਾਬੰਦੀ ਅਤੇ ਨੋਕਦਾਰ ਕਿੱਲਾਂ ਨਾਲ ਖੜੇ ਦਿੱਲੀ ਪੁਲਿਸ ਦੇ ਜਵਾਨਾਂ ਦੀਆਂ ਮੀਡੀਆ ਵਿੱਚ ਆਈਆਂ ਤਸਵੀਰਾਂ ਵੱਲ ਧਿਆਨ ਦਿਵਾਇਆ। ਇਨ੍ਹਾਂ ਤਸਵੀਰਾਂ ਨੂੰ ਭਿਆਨਕ ਦੱਸਦਿਆਂ ਕਿਹਾ ਕਿ ਇਹ ਤਸਵੀਰਾਂ ਗਲਵਾਨ ਘਾਟੀ ਵਿਖੇ ਖੜ੍ਹੀਆਂ ਚੀਨੀ ਫੌਜਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ਵਿੱਚ ਜੋ ਕੁੱਝ ਹੋਇਆ ਉਹ ਨਿੰਦਣਯੋਗ ਸੀ ਪਰ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਲਈ ਸਹੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਗੁੰਡਾ, ਅੱਤਵਾਦੀ, ਖਾਲਿਸਤਾਨੀ ਅਤੇ ਰਾਸ਼ਟਰ ਵਿਰੋਧੀ ਨਾਮਾ ਨਾਲ ਬੁਲਾਉਣ 'ਤੇ ਭਾਰਤ ਸਰਕਾਰ ਦੀ ਸਖਤ ਨਿਖੇਧੀ ਕੀਤੀ।

ਜਾਖੜ ਨੇ ਰੇਲ ਸੇਵਾਵਾਂ ਨੂੰ ਮੁਅੱਤਲ, ਆਰਡੀਐਫ਼ ਬੰਦ ਕਰਨ ਆਦਿ ਸਮੇਤ ਆਰਥਿਕ ਨਾਕੇਬੰਦੀ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਹਥਿਆਰ ਬਣਾ ਕੇ ਪੰਜਾਬ 'ਤੇ ਝੂਠੇ ਦੋਸ਼ ਲਗਾਉਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤਾ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਕਾਰਨ ਪੰਜਾਬ ਨੂੰ 36,000 ਕਰੋੜ ਰੁਪਏ ਦਾ ਨੁਕਸਾਨ ਹੋਇਆ। ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਲਈ ਸ਼ਲਾਘਾ ਕਰਦਿਆਂ, ਜਿਸ ਦੀ ਸੁਪਰੀਮ ਕੋਰਟ ਨੇ ਵੀ ਪ੍ਰਸੰਸਾ ਕੀਤੀ। ਜਾਖੜ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਜਾਰੀ ਹੋਣ ਤੋਂ ਬਾਅਦ ਜੋ ਵਿਰੋਧ ਪ੍ਰਦਰਸ਼ਨ ਚੱਲ ਰਹੇ ਸਨ, ਉਹ ਹੁਣ ਸੁਨਾਮੀ ਦਾ ਰੂਪ ਧਾਰਨ ਕਰ ਚੁੱਕੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ਤੱਕ ਪਹੁੰਚ ਗਏ ਹਨ। ਜਾਖੜ ਨੇ ਲਾਲ ਕਿਲ੍ਹੇ ਵਿਖੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਲਈ ਨਿੰਦਿਆ ਕਰਨ 'ਤੇ ਸੰਘ ਪਰਿਵਾਰ ਦੀ ਖਿੱਲੀ ਉਡਾਉਂਦਿਆਂ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਆਰਐਸਐਸ ਜਿਸ ਨੇ ਕਈ ਦਹਾਕਿਆਂ ਤੋਂ ਆਪਣੇ ਮੁੱਖ ਦਫਤਰਾਂ ਵਿਚ ਰਾਸ਼ਟਰੀ ਝੰਡਾ ਨਹੀਂ ਲਹਿਰਾਇਆ, ਉਹ ਹੁਣ ਪੰਜਾਬ ਨੂੰ ਅਲੱਗ ਕਰਨ ਦੇ ਉਦੇਸ਼ ਨਾਲ ਇਹ ਘਟੀਆ ਚਾਲਾਂ ਚੱਲ ਰਹੀ ਹੈ।

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਤੋਂ ਬਚਾਉਣ ਲਈ ਇੱਕਜੁੱਟ ਹੋਣ ਜੋ ਕਿ ਸ਼ਾਂਤਾ ਕੁਮਾਰ ਕਮੇਟੀ ਦੀ ਭਾਵਨਾ ਅਨੁਸਾਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਐਮਐਸਪੀ ਨੂੰ ਦੇਸ਼ ਦੀ ਆਰਥਿਕਤਾ 'ਤੇ ਸਭ ਤੋਂ ਵੱਡਾ ਬੋਝ ਕਰਾਰ ਦਿੱਤਾ ਹੈ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਦੇ ਸੁਰੱਖਿਅਤ ਘਰ ਵਾਪਸ ਪਰਤਣ ਦੀ ਮੰਗ ਕਰਦਿਆਂ ਕਿਹਾ ਕਿ ਸਿਆਸੀ ਤੌਰ 'ਤੇ ਭਾਜਪਾ ਨੂੰ ਅਲੱਗ-ਥਲੱਗ ਕਰਨ ਦੀ ਰਣਨੀਤੀ ਨਾਲ ਸਾਨੂੰ ਦੇਸ ਨੂੰ ਸੰਦੇਸ਼ ਦੇਣਾ ਚਾਹੀਦਾ ਹੈ ਕਿ ਪੰਜਾਬ ਇਕਜੁੱਟ ਹੈ। ਜਾਖੜ ਦੇ ਵਿਚਾਰਾਂ ਦੀ ਹਮਾਇਤ ਕਰਦਿਆਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਬੈਰੀਕੇਡ ਲਗਾਏ ਗਏ ਹਨ ਅਤੇ ਦਿੱਲੀ ਬਾਰਡਰ 'ਤੇ ਸੜਕਾਂ ਨੂੰ ਪੁੱਟਿਆ ਗਿਆ ਹੈ।

ਇਸਤੋਂ ਅਜਿਹਾ ਲੱਗਦਾ ਹੈ ਕਿ ਪੰਜਾਬ ਦੇ ਕਿਸਾਨ ਦੁਸ਼ਮਣ ਸਰਹੱਦ ਦੇ ਪਾਰ ਬੈਠੇ ਹਨ ਅਤੇ ਹਰਿਆਣਾ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਤੋਂ ਰੋਕਣ ਲਈ ਸਭ ਕੁੱਝ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਲਾਲ ਕਿਲ੍ਹੇ ਦੀ ਹਿੰਸਾ ਪਹਿਲਾਂ ਤੋਂ ਯੋਜਨਾਬੱਧ ਜਾਪਦੀ ਹੈ। ਇਥੇ ਉਚ ਸੁਰੱਖਿਆ ਵਾਲੇ ਸਮਾਰਕ ਨੂੰ ਸੁਰੱਖਿਆ ਬਲਾਂ ਨੇ ਇੰਝ ਹੀ ਛੱਡ ਦਿੱਤਾ, ਜਦੋਂ ਕਿ ਇੱਕ ਵੱਡਾ ਮੀਡੀਆ ਸਮੂਹ ਉਥੇ ਮੌਜੂਦ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.