ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦਾ ਬਜਟ 2021-22 ਪੇਸ਼ ਕੀਤਾ ਗਿਆ। ਬਜਟ 2021-22 ਨੂੰ ਲੈ ਕੇ ਈਟੀਵੀ ਭਾਰਤ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖ਼ਾਸ ਗੱਲਬਾਤ ਕੀਤੀ।
ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬਜਟ ਦੌਰਾਨ ਸਭ ਤੋਂ ਜ਼ਿਆਦਾ ਮਹਿਲਾਵਾਂ ਤੇ ਗਰੀਬ ਲੋਕਾਂ 'ਤੇ ਫੋਕਸ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਰੋਨਾ ਮਹਾਂਮਾਰੀ ਨਾਂਅ ਫੈਲਦੀ ਤਾਂ ਇਹ ਬਜਟ ਸਰਪਲਸ ਬਜਟ ਹੋਣਾ ਸੀ।
ਬਿਜਲੀ ਦੀਆਂ ਵੱਧ ਕੀਮਤਾਂ ਬਾਰੇ ਪੁੱਛੇ ਗਏ ਸਵਾਲ 'ਤੇ ਵਿੱਤ ਮੰਤਰੀ ਨੇ ਜਵਾਬ 'ਚ ਕਿਹਾ ਕਿ ਉਹ ਅਜੇ ਵੀ ਚਾਹੁੰਦੇ ਹਨ ਕਿ ਪੰਜਾਬ 'ਚ ਬਿਜਲੀ ਦੇ ਰੇਟ ਘੱਟ ਕੀਤੇ ਜਾ ਸਕਣ। ਇਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਉੱਤੇ ਵੱਡਾ ਕਰਜ਼ਾ ਹੋਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਫਿਲਹਾਲ ਪਹਿਲਾਂ ਨਾਲੋਂ ਪੰਜਾਬ 'ਤੇ ਕਰਜੇ ਤੇ ਬਜਟ ਦੌਰਾਨ ਸੂਬੇ ਦੇ ਹਲਾਤਾਂ 'ਚ ਕਾਫੀ ਸੁਧਾਰ ਹੈ। ਉਹ ਲਗਾਤਾਰ ਪੰਜਾਬ ਦੇ ਸਰਬਪੱਖੀ ਵਿਕਾਸ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।