ETV Bharat / city

ਅਧਿਆਪਕ ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ ’ਚ ਵਾਧਾ

ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 10 ਜੁੁਲਾਈ ਤੱਕ ਵਾਧਾ ਕਰ ਦਿੱਤਾ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।

ਅਧਿਆਪਕ ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ ’ਚ ਵਾਧਾ
ਅਧਿਆਪਕ ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ ’ਚ ਵਾਧਾ
author img

By

Published : Jul 5, 2021, 10:18 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 10 ਜੁੁਲਾਈ ਤੱਕ ਵਾਧਾ ਕਰ ਦਿੱਤਾ ਹੈ। ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।

ਇਹ ਵੀ ਪੜੋ: ਹੁਣ ਕੰਗਣਾ ਰਣੌਤ ਨੇ ਆਮਿਰ ਖ਼ਾਨ ਦੇ ਤਲਾਕ ਨੂੰ ਪੰਜਾਬ ਨਾਲ ਜੋੜਿਆ

ਜ਼ਿਲ੍ਹੇ ਵਿੱਚ ਬਣਾਈ ਚੋਣ ਕਮੇਟੀ

ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਗਈ ਹੈ। ਜ਼ਿਲ੍ਹਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।

6 ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ’ਤੇ ਜਾਣਗੇ ਭੇਜੇ

ਇਹ ਸੂਬਾਈ ਚੋਣ ਕਮੇਟੀ 6 ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ ਭੇਜੇਗੀ। ਇਨ੍ਹਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

ਇਹ ਵੀ ਪੜੋ: ਕਰੋੜਾਂ ਦੀ ਠੱਗੀ ਮਾਮਲੇ 'ਚ ਪੰਜਾਬ ਦੇ DGP ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.