ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਅਤੇ ਲੁਧਿਆਣਾ ਦੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਹੈ। ਇਸ ਫੈਸਲੇ ਦਾ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਮੰਤਰੀ ਮੰਡਲ ਦੇ ਇਸ ਫੈਸਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਨੂੰ ਨੌਕਰੀਆਂ ਦੇਣਾ ਚਾਹਾਂਗਾ ਜਿਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ ਤਾਂ ਮੈਂ ਹਰ ਹਾਲ ਵਿੱਚ ਉਹਨਾਂ ਨੂੰ ਨੌਕਰੀਆਂ ਦੇਵਾਂਗਾ।
ਇਹ ਵੀ ਪੜੋ: 'ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਜਾ ਚਾਰ ਦੀ ਨੌਕਰੀ ਤੇ ਵਿਧਾਇਕਾਂ ਦੇ ਪੁੱਤ ਅਫ਼ਸਰ'
ਮੁੱਖ ਮੰਤਰੀ ਕੈਪਟਮ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਦੇ ਦੌਰ ਵਿੱਚ 3500 ਪੰਜਾਬੀ ਤੇ 1800 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ। ਅਜਿਹੀ ਸਥਿਤੀ ਵਿੱਚ ਜੇਕਰ ਵਿਰੋਧੀ ਵਿਧਾਇਕ ਫਤਿਹ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੱਤਰ ਨੂੰ ਰੁਜ਼ਗਾਰ ਦੇਣ ਦੇ ਮਾਮਲੇ ‘ਤੇ ਸਵਾਲ ਖੜੇ ਕਰ ਰਹੇ ਹਨ ਤਾਂ ਮੈਂ ਉਨ੍ਹਾਂ ਨੂੰ ਦੱਸਣਾ ਚਾਹਾਂਗਾ ਕਿ ਅਰਜੁਨ ਸਾਬਕਾ ਮੰਤਰੀ ਸਤਨਾਮ ਸਿੰਘ ਬਾਜਵਾ ਦਾ ਪੋਤਾ ਹੈ, ਜਿਸ ਨੂੰ ਅੱਤਵਾਦੀਆਂ ਨੇ ਉਸ ਸਮੇਂ ਮਾਰ ਦਿੱਤਾ ਸੀ। ਉਥੇ ਹੀ ਭੀਸ਼ਮ ਪਾਂਡੇ ਦੇ ਦਾਦਾ ਜੋਗਿੰਦਰ ਪਾਲ ਪਾਂਡੇ ਨੂੰ ਵੀ 1987 ਵਿੱਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਲਈ ਲਏ ਗਏ ਫ਼ੈਸਲੇ ਜੋ ਦੇਸ਼ ਅਤੇ ਪੰਜਾਬ ਲਈ ਲੜਦੇ ਹਨ ਬਿਲਕੁਲ ਸਹੀ ਹੈ।
ਇਹ ਵੀ ਪੜੋ: Punjab Congress Conflict: 20 ਜੂਨ ਨੂੰ ਦਿੱਲੀ ਹਾਜ਼ਰੀ ਨਹੀਂ ਭਰਣਗੇ ਕੈਪਟਨ ਤੇ ਸਿੱਧੂ