ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ 3 ਨਵੇਂ ਖੇਤੀ ਕਾਨੂੰਨਾਂ (3 new agricultural laws) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦੇ ਲਈ ਸੰਸਦ ਸੈਸ਼ਨ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਜਿਸ ਤੋਂ ਬਾਅਦ ਸਿਆਸਤਦਾਨਾਂ ਨੇ ਆਪਣੇ-2 ਵਿਚਾਰ ਰੱਖੇ ਹਨ।
ਪ੍ਰਿਯੰਕਾ ਗਾਂਧੀ ਦਾ ਬਿਆਨ
ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਦੇ ਫੈਸਲੇ ਤੋਂ ਬਾਅਦ ਕਿਹਾ, ਸਰਕਾਰ ਦੇ ਆਗੂਆਂ ਨੇ ਕਿਸਾਨਾਂ ਨੂੰ ਕੀ ਨਹੀਂ ਕਿਹਾ? 'ਆਂਡੋਲੰਜੀਵੀ', ਗੁੰਡੇ, ਅੱਤਵਾਦੀ, ਗੱਦਾਰ- ਇਹ ਸਭ ਕਿਸਨੇ ਕਿਹਾ? ਜਦੋਂ ਇਹ ਸਭ ਕਿਹਾ ਜਾ ਰਿਹਾ ਸੀ ਤਾਂ ਪ੍ਰਧਾਨ ਮੰਤਰੀ ਚੁੱਪ ਕਿਉਂ ਸਨ? ਉਨ੍ਹਾਂ ਨੇ ਖੁਦ ‘ਆਂਡੋਲੰਜੀਵੀ’ ਸ਼ਬਦ ਬੋਲਿਆ।
ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਟਵੀਟ ਰਾਹੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ 'ਤੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ। ਇਹ ਇਤਿਹਾਸ ਦਾ ਇੱਕ ਇਤਿਹਾਸਿਕ ਪਲ ਹੈ ਅਤੇ ਵਿਸ਼ਵ ਭਰ ਦੇ ਕਿਸਾਨ ਸੰਘਰਸ਼ਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਘਟਨਾ ਹੈ।
ਕੈਪਟਨ ਅਮਰਿੰਦਰ ਸਿੰਘ ਦਾ ਬਿਆਨ
ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਪੰਜਾਬੀਆਂ ਦੀ ਮੰਗ ਨੂੰ ਮੰਨਣ ਅਤੇ ਨਾਨਕ ਜਯੰਤੀ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਲਈ ਬਹੁਤ ਬਹੁਤ ਧੰਨਵਾਦ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਲਿਖਿਆ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਅੱਗੇ ਵੀ ਕਿਸਾਨ ਦੀ ਭਲਾਈ ਅਤੇ ਕਿਸਾਨਾਂ ਦੇ ਲਈ ਕੰਮ ਕਰਦੀ ਰਹੇਗੀ।
ਨਰਿੰਦਰ ਤੋਮਰ ਦਾ ਬਿਆਨ
ਸੁਖਦੇਵ ਸਿੰਘ ਢੀਡਸਾ ਦਾ ਬਿਆਨ
ਹਿਮਾਚਲ ਦੇ ਖੇਤੀਬਾੜੀ ਮੰਤਰੀ ਵਰਿੰਦਰ ਕੰਵਰ ਦਾ ਬਿਆਨ
ਹਿਮਾਚਲ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵਰਿੰਦਰ ਕੰਵਰ (Virinder Kanwar) ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਥੋੜ੍ਹੇ ਸਮੇਂ ਲਈ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਜਲਦੀ ਹੀ ਨਵਾਂ ਕਾਨੂੰਨ ਬਣਾਇਆ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੂਰੇ ਦੇਸ਼ ਦੇ ਕਿਸਾਨ ਪੀ.ਐਮ ਮੋਦੀ ਦੇ ਨਾਲ ਹਨ।
ਪਰਗਟ ਦਾ ਬਿਆਨ
ਅਸ਼ਵਨੀ ਸ਼ਰਮਾ ਦਾ ਬਿਆਨ
ਸਿਕੰਦਰ ਸਿੰਘ ਮਲੂਕਾ ਦਾ ਬਿਆਨ
ਨੀਲ ਗਰਗ ਦਾ ਬਿਆਨ
ਆਪ ਆਗੂ ਨੀਲ ਗਰਗ ਦੇ ਵੱਲੋਂ ਪੀਐਮ ਮੋਦੀ (PM Modi) ਵੱਲੋਂ ਤਿੰਨ ਖੇਤੀ ਕਾਨੂੰਨ ਰੱਦ (Three new agriculture laws repeal) ਕਰਨ ਦੇ ਲਏ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ (Farmers) ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ 700 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਯਾਦ ਕਰਨ ਦੀ ਲੋੜ ਹੈ। ਉਨ੍ਹਾਂ ਨਾਲ ਹੀ ਪੀਐਮ ਮੋਦੀ (PM Modi) ਨੂੰ ਅਪੀਲ ਕੀਤੀ ਹੈ ਕਿ ਐਮਐਸਪੀ (MSP) ’ਤੇ ਕੋਈ ਕਾਨੂੰਨ ਵੀ ਲਿਆਂਦਾ ਜਾਵੇ ਤਾਂ ਜੋ ਅੰਨਦਾਤੇ ਨੂੰ ਉਸਦਾ ਹੱਕ ਮਿਲ ਸਕੇ।
ਤਰਲੋਚਨ ਸਿੰਘ ਦਾ ਬਿਆਨ
ਗੁਰਜੀਤ ਔਜਲਾ ਦਾ ਬਿਆਨ
ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
ਪ੍ਰਤਾਪ ਸਿੰਘ ਬਾਜਵਾ ਦਾ ਬਿਆਨ
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Rajya Sabha Member Partap Singh Bajwa) ਨੇ ਪੀਐੱਮ ਮੋਦੀ (PM Modi) ਵੱਲੋਂ ਤਿੰਨ ਖੇਤੀ ਕਾਨੂੰਨ ਰੱਦ (Three agricultural laws repealed) ਕਰਨ ਦੇ ਲਏ ਫੈਸਲੇ ਦਾ ਸੁਆਗਤ ਕੀਤਾ ਹੈ। ਪ੍ਰਤਾਪ ਬਾਜਵਾ (Pratap Bajwa) ਨੇ ਕਿਹਾ ਕਿ ਜੋ ਪੀਐਮ ਮੋਦੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ (Three agricultural laws repealed) ਕਰਨ ਦਾ ਜੋ ਫੈਸਲਾ ਕੀਤਾ ਹੈ ਉਸਦਾ ਉਹ ਸੁਆਗਤ ਕਰਦੇ ਹਨ। ਉਨ੍ਹਾਂ ਨਾਲ ਹੀ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ਲੜ ਰਹੇ ਕਿਸਾਨਾਂ (Farmers) ਅਤੇ ਉਨ੍ਹਾਂ ਦੇ ਇਸ ਸੰਘਰਸ਼ ਦੇ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਵੀ ਵਧਾਈ ਦਿੱਤੀ ਹੈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਇਹੀ ਫੈਸਲਾ ਪਹਿਲਾਂ ਲੈ ਲੈਂਦੀ ਤਾਂ ਬਹੁਤ ਚੰਗਾ ਹੋਣਾ ਸੀ। ਉਨ੍ਹਾਂ ਕਿਹਾ ਕਿ ਦੇਰ ਆਇਆ ਦੁਰਸਤ ਆਇਆ ਇਹ ਫੈਸਲਾ ਸ਼ਲਾਘਾਯੋਗ ਹੈ।
ਕੁਲਦੀਪ ਵੈਦ ਦਾ ਬਿਆਨ
ਲੁਧਿਆਣਾ (Ludhiana) ਗਿੱਲ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਵੇਅਰਹਾਊਸ ਦੇ ਚੇਅਰਮੈਨ ਅਤੇ ਫੈਕਟ ਕਮੇਟੀ ਦੇ ਮੈਂਬਰ ਕੁਲਦੀਪ ਵੈਦ (Committee member Kuldeep Vaid) ਨੇ ਤਿੰਨ ਖੇਤੀ ਕਾਨੂੰਨ ਮੋਦੀ ਸਰਕਾਰ ਵੱਲੋਂ ਵਾਪਸ ਲਏ ਜਾਣ ਤੇ ਜਿੱਥੇ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ, ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੇ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ, ਜਿਨ੍ਹਾਂ ਕਿਸਾਨਾਂ 'ਤੇ ਪਰਚੇ ਕੀਤੇ ਗਏ, ਉਨ੍ਹਾਂ ਦਾ ਹਿਸਾਬ ਕੌਣ ਦੇਵੇਗਾ? ਕੁਲਦੀਪ ਵੈਦ ਨੇ ਕਿਹਾ ਕਿ ਅਸੀਂ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਪਰ ਇਹ ਸਾਰੀ ਵੋਟਾਂ ਦੀ ਰਾਜਨੀਤੀ ਹੈ।
ਕੁਲਤਾਰ ਸਿੰਘ ਸੰਧਵਾ ਦਾ ਬਿਆਨ
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾ (Kultar Singh Sandhwa) ਦਾ ਪੀਐੱਮ ਮੋਦੀ (PM Modi) ਵੱਲੋਂ ਤਿੰਨ ਖੇਤੀ ਕਾਨੂੰਨ ਰੱਦ (Agriculture law repeal) ਕਰਨ ਦੇ ਫੈਸਲੇ ’ਤੇ ਬਿਆਨ ਸਾਹਮਣੇ ਆਇਆ ਹੈ। ਸੰਧਵਾ ਨੇ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਜੋ ਇਹ ਕਾਲੇ ਖੇਤੀ ਕਾਨੂੰਨ ਰੱਦ ( (Agriculture law repeal) ) ਕਰਨ ਦਾ ਫੈਸਲਾ ਲਿਆ ਗਿਆ ਹੈ ਉਸਦੀ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸਲੂਟ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੇਮਿਸਾਲ ਸਿਰੜ ਅਤੇ ਜਜ਼ਬੇ ਦੇ ਸਦਕਾ ਖੇਤੀ ਕਾਨੂੰਨ ਰੱਦ ਹੋ ਸਕੇ ਹਨ ਜਿਸ ਕਰਕੇ ਉਹ ਹਰ ਦੇਸ਼ਵਾਸੀ ਨੂੰ ਇਸਦੀ ਵਧਾਈ ਦਿੰਦੇ ਹਨ।
ਅਮਰ ਸਿੰਘ ਤੇ ਕੈਪਟਨ ਸੰਦੀਪ ਸੰਧੂ ਦਾ ਬਿਆਨ
ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਮਰ ਸਿੰਘ, ਇਕ ਸੀਨੀਅਰ ਆਗੂ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਉਸ ਕਾਰਨ ਹੀ ਖੇਤੀ ਕਾਨੂੰਨ ਵਾਪਸ ਲੈਣ ਦਾ ਮੋਦੀ ਸਰਕਾਰ ਨੇ ਫੈਸਲਾ ਲਿਆ, ਪਰ ਉਨ੍ਹਾਂ ਨੇ ਨਾਲ ਹੀ ਸਵਾਲ ਕੀਤੇ ਕਿ ਜੋ ਸੈਂਕੜੇ ਕਿਸਾਨ ਇਸ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਉਨ੍ਹਾਂ ਦਾ ਹਿਸਾਬ ਕੌਣ ਦੇਵੇਗਾ ਉਨ੍ਹਾਂ ਨੇ ਕਿਹਾ ਕਿ ਸਿਆਸਤ ਕਰਕੇ ਹੀ ਭਾਜਪਾ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿਉਂਕਿ ਚੋਣਾਂ ਨੇੜੇ ਨੇ ਜੇਕਰ ਉਨ੍ਹਾਂ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਹੁੰਦੀ ਤਾਂ ਇਹ ਕਾਨੂੰਨ ਪਾਸ ਕਰਨ ਤੋਂ ਬਾਅਦ ਜਿਵੇਂ ਹੀ ਕਿਸਾਨਾਂ ਦਾ ਵਿਰੋਧ ਹੋਇਆ ਸੀ ਉਸੇ ਵੇਲੇ ਰੱਦ ਕਰ ਦੇਣੇ ਚਾਹੀਦੇ ਸਨ।
ਇਹ ਵੀ ਪੜ੍ਹੋ:- ਖੇਤੀ ਕਾਨੂੰਨ, ਕਿਸਾਨੀ ਅੰਦੋਲਨ ਅਤੇ ਸਿਆਸਤ