ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ, ਇਸ ਲਈ ਸਿਆਸੀ ਰੈਲੀਆਂ ਹੋਣਾ ਸੁਭਾਵਿਕ ਹੈ, ਪਰ ਜਿਸ ਤਰੀਕੇ ਨਾਲ ਕਿਸਾਨ ਪਿਛਲੇ 9 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਇਸਦਾ ਸੇਕ ਹੁਣ ਕੇਂਦਰ ਦੀ ਭਾਜਪਾ ਸਰਕਾਰ ਤੋਂ ਹੁੰਦਾ ਹੋਇਆ ਸੂਬੇ ਦੀ ਭਾਜਪਾ ਨੂੰ ਵੀ ਵਿਖਾਈ ਦੇ ਰਿਹਾ ਹੈ। ਸ਼੍ਰੋਮਣੀ ਅਕਾਲੀ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵੀ ਵਿਰੋਧ ਕੀਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੇ ਮੋਗਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।
ਖੇਤੀ ਕਾਨੂੰਨਾਂ ‘ਤੇ ਸਿਆਸੀ ਬਵਾਲ
ਸੁਖਬੀਰ ਸਿੰਘ ਬਾਦਲ ਵੱਲੋਂ ਰੈਲੀਆਂ ਦੇ ਹੋ ਰਹੇ ਵਿਰੋਧ ਦੇ ਚੱਲਦੇ ਇਹ ਐਲਾਨ ਕੀਤਾ ਗਿਆ ਹੈ ਕਿ ਫਿਲਹਾਲ ਰੈਲੀਆਂ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਉਨ੍ਹਾਂ ਮਿਲਣਾ ਚਾਹੁਦੀਆਂ ਤਾਂ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੀਆਂ ਹਨ ਤੇ ਉਹ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ।
ਸੁਖਬੀਰ ਬਾਦਲ ਵੱਲੋਂ ਰੈਲੀਆਂ ਮੁਲਤਵੀ
ਸੁਖਬੀਰ ਦੇ ਬਿਆਨ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਬਿਆਨ ਸਾਹਣਮੇ ਆਇਆ ਹੈ। ਰਾਜੇਵਾਲ ਨੇ ਬਿਆਨ ਤੇ ਰਿਐਕਸ਼ ਦਿੰਦੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਬਹੁਤ ਧਮਕੀਆਂ ਦੇ ਰਹੇ ਹਨ ਤੇ ਉਨ੍ਹਾਂ ਅਕਾਲੀ ਦਲ ਨੂੰ ਜਵਾਬ ਦਿੱਤਾ ਸੀ ਕਿ ਉਹ ਧਮਕੀਆਂ ਤੋਂ ਨਹੀ ਡਰਦੇ। ਇਸਦੇ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਜੇ ਉਹ ਮਿਲਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ।
ਰਾਜੇਵਾਲ ਦਾ ਸੁਖਬੀਰ ਬਾਦਲ ਨੂੰ ਜਵਾਬ
ਸੁਖਬੀਰ ਸਿੰਘ ਬਾਦਲ ਨੇ ਰੈਲੀਆਂ ਦੇ ਹੋ ਰਹੇ ਵਿਰੋਧ ਨੂੰ ਲੈਕੇ ਵਿਰੋਧੀ ਪਾਰਟੀਆਂ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਉਨ੍ਹਾਂ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸੁਖਬੀਰ ਬਾਦਲ ਦੇ ਵਿਰੋਧੀਆਂ ‘ਤੇ ਨਿਸ਼ਾਨੇ
ਪੰਜਾਬ ਕਾਂਗਰਸ ਦੇ ਵਿਧਾਇਕ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਮੋਦੀ ਦੀਆਂ ਟੀਮਾਂ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਪਹਿਲਾਂ ਬਾਦਲ ਪਰਿਵਾਰ ਦੇ ਵੱਲੋਂ ਖੇਤੀ ਕਾਨੂੰਨਾਂ ਦੇ ਸਮਰਥਨ ਦੇ ਵਿੱਚ ਆਵਾਜ਼ ਬੁਲੰਦ ਕੀਤੀ ਗਈ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਸਿਆਸੀ ਰੈਲੀਆਂ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਰੈਲੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਕਿਸਾਨਾਂ ਦੇ ਹਿੱਤ ਵਿੱਚ ਹੋਣੀਆਂ ਚਾਹੀਦੀਆਂ ਹਨ।
ਵੇਰਕਾ ਨੇ ਅਕਾਲੀ ਦਲ ਤੇ ਆਪ ਨੂੰ ਲਾਏ ਰਗੜੇ
ਓਧਰ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ਅਤੇ ਅਕਾਲੀ ਉੱਪਰ ਨਿਸ਼ਾਨੇ ਸਾਧੇ ਗਏ ਹਨ। ਚੀਮ ਨੇ ਸੁਖਬੀਰ ਬਾਦਲ ਦੇ ਉੱਪਰ ਤੰਜ ਕਸਦਿਆਂ ਕਿਹਾ ਕਿ ਉਨ੍ਹਾਂ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ ਜਿਸ ਕਰਕੇ ਜੋ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ ਉਸ ਨੂੰ ਲੈਕੇ ਉਹ ਆਮ ਆਦਮੀ ਪਾਰਟੀ ਉੱਪਰ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਤੋਂ ਪਿਛਲੇ 10 ਸਾਲਾਂ ਦੇ ਕਾਰਜਕਾਲ ਦਾ ਲੇਖਾ ਮੰਗ ਰਹੇ ਹਨ ਕਿ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਕੀ ਕੀਤਾ ਹੈ।
ਹਰਪਾਲ ਚੀਮਾ ਨੇ ਸੁਖਬੀਰ ‘ਤੇ ਕਸਿਆ ਤੰਜ
ਹਾਲਾਂਕਿ, ਵੱਡਾ ਸਵਾਲ ਇਹ ਉੱਠਦਾ ਹੈ ਕਿ ਜਿਸ ਢੰਗ ਨਾਲ ਕਿਸਾਨਾਂ ਦਾ ਖੇਤੀ ਕਾਨੂੰਨਾਂ ਦਾ ਮੁੱਦਾ ਪੰਜਾਬ ਚੋਣਾਂ ‘ਤੇ ਭਾਰੂ ਪੈਂਦਾ ਵੇਖਿਆ ਜਾ ਰਿਹਾ ਹੈ, ਅਜਿਹੀ ਸਥਿਤੀ ਵਿੱਚ ਇਹ ਆਵਾਜ਼ ਸਿਆਸੀ ਗਲਿਆਰਿਆਂ ਵਿੱਚ ਗੂੰਜ ਰਹੀ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕਦਾ ਹੈ, ਅਜਿਹੇ ਵਿੱਚ ਪੰਜਾਬ ਵਿੱਚ ਕਿਸ ਮਾਹੌਲ ਅਤੇ ਕਿਸ ਢੰਗ ਨਾਲ ਸੂਬੇ ਦੇ ਵਿੱਚ ਚੋਣਾਂ ਹੋਣਗੀਆਂ ਇਹ ਵੇਖਣਾ ਦਿਲਚਸਪ ਰਹੇਗਾ।
ਇਹ ਵੀ ਪੜ੍ਹੋ:ਭਾਰਤ ਬੰਦ ਨੂੰ ਲੈਕੇ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ