ETV Bharat / city

ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਨੂੰ ਲੈਕੇ ਬਲਬੀਰ ਰਾਜੇਵਾਲ ਦਾ CM ਭਗਵੰਤ ਮਾਨ ’ਤੇ ਵਾਰ ! - ਡਿਫਾਲਟਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਗ੍ਰਿਫਤਾਰੀ ਦੀ ਵਿਵਸਥਾ

ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਗਾਇਆ (Farmer Leader Balbir Rajewal On Bhagwant Mann) ਹੈ। ਰਾਜੇਵਾਲ ਨੇ ਇਲਜ਼ਾਮ ਲਗਾਉਂਦਿਆ ਕਿਹਾ ਹੈ ਕਿ ਭਗਵੰਤ ਮਾਨ ਵੱਲੋਂ ਬੈਂਕਾਂ ਨੂੰ ਕਰਜ਼ਾ ਵਸੂਲੀ ਲਈ ਕਿਸਾਨਾਂ ਦੀ ਗ੍ਰਿਫਤਾਰੀ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਗਈ ਹੈ ।

ਰਾਜੇਵਾਲ ਦਾ CM ਭਗਵੰਤ ਮਾਨ ’ਤੇ ਵਾਰ
ਰਾਜੇਵਾਲ ਦਾ CM ਭਗਵੰਤ ਮਾਨ ’ਤੇ ਵਾਰ
author img

By

Published : Apr 20, 2022, 5:20 PM IST

ਚੰਡੀਗੜ੍ਹ: ਬੈਂਕਾਂ ਵੱਲੋਂ ਕਿਸਾਨਾਂ ਤੋਂ ਕੀਤੀ ਜਾ ਰਹੀ ਕਰਜ਼ਾ ਵਸੂਲੀ ਨੂੰ ਲੈਕੇ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਗਾਇਆ ਹੈ। ਰਾਜੇਵਾਲ ਨੇ ਇਲਜ਼ਾਮ ਲਗਾਉਂਦਿਆ ਕਿਹਾ ਹੈ ਕਿ ਭਗਵੰਤ ਮਾਨ ਵੱਲੋਂ ਬੈਂਕਾਂ ਨੂੰ ਕਰਜ਼ਾ ਵਸੂਲੀ ਲਈ ਕਿਸਾਨਾਂ ਦੀ ਗ੍ਰਿਫਤਾਰੀ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਰਜ਼ ਵਸੂਲੀ ਲਈ ਸਹਿਕਾਰੀ ਸੰਸਥਾਵਾਂ ਨੂੰ ਧਾਰਾ 67 ਏ ਦੇ ਤਹਿਤ ਕਾਰਵਾਈ ਦੀ ਛੋਟ ਦਿੱਤੀ ਗਈ ਹੈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਰਾਜੇਵਾਲ ਨੇ ਦੱਸਿਆ ਕਿ ਲੰਮੇ ਸੰਘਰਸ਼ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਧਾਰਾ 67 ਨੂੰ ਮੁਅੱਤਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਧਾਰਾ ਤਹਿਤ ਡਿਫਾਲਟਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਗ੍ਰਿਫਤਾਰੀ ਦੀ ਵਿਵਸਥਾ ਹੈ। ਰਾਜੇਵਾਲ ਨੇ ਦਾਅਵਾ ਕਰਦਿਆਂ ਕਿਹਾ ਕਿ ਧਾਰਾ 67ਏ ਤਹਿਤ ਜਲਾਲਾਬਾਦ ਵਿੱਚ ਪਿਛਲੇ ਦਿਨ੍ਹਾਂ ਵਿੱਚ ਕਿਸਾਨਾਂ ਉੱਪਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦੇ ਜੋ ਫੈਸਲੇ ਲਏ ਜਾ ਰਹੇ ਹਨ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਉੱਪਰ ਅਜਿਹੀਆਂ ਕਾਰਵਾਈ ਜਾਰੀ ਰਹੀਆਂ ਤਾਂ ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਦੱਸ ਦਈਏ ਕਿ ਰਾਜੇਵਾਲ ਵੱਲੋਂ ਦਿੱਲੀ ਮੋਰਚਾ ਫਤਿਹ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਤੋਂ ਵੱਖ ਹੋ ਕੇ 22 ਕਿਸਾਨ ਜਥੇਬੰਦੀਆਂ ਨੇ ਚੋਣ ਲੜਨ ਦਾ ਐਲਾਨ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: 'ਆਪਣੀ ਜਾਨ ਕੁਰਬਾਨ ਕਰ ਦੇਵਾਂਗੇ, ਇੱਕ ਵੀ ਬੂੰਦ ਪਾਣੀ ਦੀ ਬਾਹਰੀ ਸੂਬਿਆਂ ਨੂੰ ਨਹੀਂ ਜਾਣ ਦੇਣੀ'

ETV Bharat Logo

Copyright © 2025 Ushodaya Enterprises Pvt. Ltd., All Rights Reserved.