ਚੰਡੀਗੜ੍ਹ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕੀਤੇ ਜਾ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ ਯਾਨੀ 26 ਜੂਨ 7 ਮਹੀਨੇ ਹੋ ਚੁੱਕੇ ਹਨ। ਜਿਸਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਵੱਲੋਂ 'ਖੇਤੀ ਬਚਾਓ, ਲੋਕਤੰਤਰ ਬਚਾਓ' ਦੇ ਤਹਿਤ ਕਿਸਾਨਾਂ ਵੱਲੋਂ ਰਾਜਪਾਲ ਦਾ ਘਿਰਾਓ ਕੀਤਾ ਜਾਵੇਗਾ ਅਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ।
ਇਸੇ ਦੇ ਚੱਲਦੇ ਮੋਹਾਲੀ ’ਚ ਅੰਬ ਸਾਹਿਬ ਗੁਰਦੁਆਰੇ ਤੋਂ ਕਿਸਾਨ ਇੱਕਠੇ ਹੋ ਕੇ ਚੰਡੀਗੜ੍ਹ ਰਾਜ ਭਵਨ ਵੱਲ ਪੈਦਲ ਮਾਰਚ ਕਰਨਗੇ ਜਿਸਦੇ ਚੱਲਦੇ ਮੋਹਾਲੀ ਚੰਡੀਗੜ੍ਹ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਦੇਰ ਰਾਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਈ ਸੜਕਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਜੋ ਕਿ ਸਵੇਰ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਾਰੀ ਰਹਿਣਗੇ।
ਇਹ ਵੀ ਪੜੋ: ਗੁਰਦਾਸਪੁਰ: ਰਾਜ ਭਵਨ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਰਵਾਨਾ
ਕਾਬਿਲੇਗੌਰ ਹੈ ਕਿ 26 ਜੂਨ ਨੂੰ ਕਿਸਾਨਾਂ ਵੱਲੋਂ 'ਖੇਤੀ ਬਚਾਓ, ਲੋਕਤੰਤਰ ਬਚਾਓ' ਮਨਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਸੂਬੇ ’ਚ ਵੱਖ ਵੱਖ ਥਾਵਾਂ ਤੋਂ ਕਿਸਾਨ ਵੱਡੀ ਗਿਣਤੀ ’ਚ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋ ਰਹੇ ਹਨ।
ਇਹ ਵੀ ਪੜੋ: Agriculture Law:ਰਾਜਪਾਲ ਦਾ ਘਿਰਾਓ ਕਰਨ ਲਈ ਕਿਸਾਨ ਅਮਲੋਹ ਤੋਂ ਚੰਡੀਗੜ੍ਹ ਲਈ ਰਵਾਨਾ