ਪਟਿਆਲਾ: ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਸਰਗਰਮ ਹਨ। ਇਸ ਨੂੰ ਲੈਕੇ ਉਨ੍ਹਾਂ ਵਲੋਂ ਜਿਥੇ ਵੱਖ-ਵੱਖ ਕਾਂਗਰਸੀ ਲੀਡਰਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ,ਉਥੇ ਹੀ ਪੰਜਾਬ ਦੇ ਮਸਲਿਆਂ ਨੂੰ ਲੈਕੇ ਵੀ ਅਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮਦਨ ਲਾਲ ਜਲਾਲਪੁਰ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਇਹ ਚੋਣਾਂ ਮਦਨ ਲਾਲ ਜਲਾਲਪੁਰ ਦੀਆਂ ਨਹੀਂ ਸਗੋਂ ਨਵਜੋਤ ਸਿੱਧੂ ਦੀਆਂ ਚੋਣਾਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨਾ ਉਨ੍ਹਾਂ ਦੀ ਜਿੰਮੇਵਾਰੀ ਹੈ, ਜਿਸ 'ਚ ਉਨ੍ਹਾਂ ਦਾ ਸਭ ਤੋਂ ਪਹਿਲਾਂ ਫਰਜ ਕਿਸਾਨੀ ਮਸਲਿਆਂ ਨੂੰ ਹੱਲ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੇ ਅਧਿਕਾਰਾਂ 'ਤੇ ਡਾਕਾ ਮਾਰਨ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲੈਕੇ ਕੇਂਦਰ ਵਲੋਂ ਬਣਾਏ ਕਨੂੰਨ ਸੂਬੇ ਦਾ ਹੱਕ ਖੋਹ ਰਹੇ ਹਨ।
ਨਵਜੋਤ ਸਿੱਧੂ ਦਾ ਕਹਿਣਾ ਕਿ ਉਨ੍ਹਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ 'ਚ ਸੋਧ ਨੂੰ ਬਿਲਕੁਲ ਵੀ ਨਹੀਂ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਧਿਕਾਰ ਹੈ ਕਿ ਉਹ ਖੇਤੀ ਨੂੰ ਲੈਕੇ ਆਪਣੇ ਕਾਨੂੰਨ ਬਣਾ ਸਕਦਾ ਹੈ। ਇਸ ਲਈ ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਬਣਾਏ ਕਾਨੂੰਨਾਂ ਨੂੰ ਮੁੱਢ ਤੋਂ ਹੀ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਟੈਂਡ ਸਪੱਸ਼ਟ ਕਰਨਾ ਪਵੇਗਾ ਠੀਕ ਉਸ ਤਰ੍ਹਾਂ ਜੀਵੇ ਐਸ.ਵਾਈ.ਐਲ ਮੌਕੇ ਕੀਤਾ ਹੈ।