ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ (Agricultural law)ਦੇ ਖ਼ਿਲਾਫ਼ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕ ਕਿਸਾਨਾਂ ਦੇ ਨਾਲ ਹੈ। ਅਤੇ ਇਸ ਮਾਮਲੇ ਦੇ ਹੱਕ ਵਿੱਚ ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖਡ਼੍ਹੀ ਹੈ। ਕਿਉਂਕਿ ਇਹ ਖੇਤੀ ਕਾਨੂੰਨ ਕੇਂਦਰ ਸਰਕਾਰ (Central Government) ਵੱਲੋਂ ਥੋਪੇ ਗਏ ਹਨ ਇਸ ਕਰਕੇ ਕਿਸਾਨ ਯੂਨੀਅਨਾਂ ਨੂੰ ਪੰਜਾਬ ਭਰ ਦੇ ਵਿੱਚ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਸੂਬੇ ਦੀ ਆਰਥਿਕ ਤਰੱਕੀ 'ਤੇ ਪ੍ਰਭਾਵ ਪੈ ਰਿਹਾ ਹੈ। ਇਸ ਕਰਕੇ ਸੂਬੇ ਵਿੱਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ 'ਤੇ ਦਬਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਭਾਜਪਾ ਦੇ ਬੁਲਾਰੇ ਅਨਿਲ ਸਰੀਨ (Anil Sareen()ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਹਿੰਦੇ ਆ ਰਹੇ ਹਨ ਕਿ ਕਿਸਾਨ ਅੰਦੋਲਨ ਦੇ ਪਿੱਛੇ ਰਾਜਨੀਤੀ ਹੈ ਰਾਜਨੀਤਿਕ ਪਾਰਟੀਆਂ ਹਨ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੱਚ ਸਾਬਿਤ ਕਰ ਦਿੱਤਾ। ਕਿਸਾਨ ਅੰਦੋਲਨ ਨੂੰ ਰਾਜਨੀਤਿਕ ਪਾਰਟੀਆਂ ਸਾਲ ਦੀ 2022 ਵਿਧਾਨ ਸਭਾ ਚੋਣਾਂ ਤਕ ਖਤਮ ਨਹੀਂ ਹੋਣ ਦੇਣਾ ਚਾਹੁੰਦੀ ਹੈ। ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਰਾਜਨੀਤਿਕ ਦਲਾਂ ਦੇ ਹੀ ਹੁੰਦੇ ਹਨ ਕਿਸਾਨ ਜਥੇਬੰਦੀਆਂ ਨੂੰ ਸਿਰਫ਼ ਮੋਹਰਾ ਬਣਾਇਆ ਗਿਆ। ਇਸ ਵਿੱਚ ਵੀ ਕੋਈ ਦੁਹਰਾਅ ਨਹੀਂ ਹੈ ਕਿ ਹਰ ਕਿਸਾਨ ਜਥੇਬੰਦੀ ਦੀ ਕਿਸੇ ਨਾ ਕਿਸੇ ਰਾਜਨੀਤਿਕ ਦਲ ਦੇ ਨਾਲ ਜੁੜੇ ਹੋਏ ਨੇ। ਕਿਸਾਨ ਜਥੇਬੰਦੀਆਂ ਤੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਰਾਜਨੀਤਕ ਸੁਆਰਥ ਨੂੰ ਛੱਡਕੇ ਕਿਸਾਨ ਦੇ ਹਿਤਾਂ ਦੀ ਗੱਲ ਕੇਂਦਰ ਸਰਕਾਰ ਦੇ ਨਾਲ ਕਰਨ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਉਸ ਤੋਂ ਬਾਵਜੂਦ ਅਜਿਹੇ ਬਿਆਨ ਦੇਣਾ ਕਿਤੇ ਨਾ ਕਿਤੇ ਕੈਪਟਨ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਖੇਤੀ ਪਾਲਿਸੀ ਦੀ ਉੱਥੇ ਹੀ ਚਲਦੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਆਰਥਿਕਤਾ ਨੂੰ ਲੈ ਕੇ ਵਪਾਰੀਆਂ ਅਤੇ ਕਿਸਾਨਾਂ ਵਿੱਚ ਦਰਾਰ ਪਾਉਣਾ ਚਾਹੁੰਦੇ ਕਿਉਂਕਿ ਇਸ ਅੰਦੋਲਨ ਨੂੰ ਤਾਂ ਇੱਕ ਸਾਲ ਹੀ ਹੋਇਆ ਹੈ ਪਰ ਉਸ ਤੋਂ ਪਹਿਲਾਂ ਵੀ ਪੰਜਾਬ ਦੀ ਆਰਥਿਕ ਸਥਿਤੀ ਬਹੁਤ ਹੀ ਖਰਾਬ ਸੀ ਤੇ ਕੈਪਟਨ ਅਮਰਿੰਦਰ ਸਿੰਘ ਮੋਦੀ ਦਾ ਹੀ ਪੱਖ ਲੈਂਦੇ ਆਏ ਹਨ ਇਸ ਕਰਕੇ ਜੇਕਰ ਉਹ ਕਿਸਾਨ ਹਿਤੈਸ਼ੀ ਹੈ ਅਤੇ ਉਨ੍ਹਾਂ ਨੂੰ ਕਿਸਾਨਾਂ ਦੇ ਨਾਲ ਸੰਸਦ ਦੇ ਬਾਹਰ ਪੱਕਾ ਧਰਨਾ ਦੇਣਾ ਚਾਹੀਦਾ ਹੈ।
ਜਦੋਂ ਕਸਿਾਨ ਲੀਡਰ ਬਲਦੇਵ ਸੰਿਘ ਸਰਿਸਾ ਨਾਲ ਫੋਨ ਤੇ ਗੱਲਬਾਤ ਕੀਤਾ ਤਾਂ ਓਂਹਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਜ਼ਿਮੀਂਦਾਰਾਂ ਨੂੰ ਇਕ ਲਿਖਤੀ ਪੱਤਰ ਜਾਰੀ ਕਰ ਕਹੇ ਕਿ ਉਹ ਕਿਸੇ ਵੀ ਤਰ੍ਹਾਂ ਦੀ ਜ਼ਮੀਨੀ ਰਿਕਾਰਡ ਜਾਂ ਫ਼ਰਦ ਨਹੀਂ ਮੰਗੇਗੀ। ਉਸਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਕਰ ਇਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਬਿਲਕੁਲ ਵੀ ਸਹਿਮਤ ਨਹੀਂ ਹੈ ਕਿ ਉਨ੍ਹਾਂ ਦੇ ਅੰਦੋਲਨ ਦੇ ਚਲਦੇ ਆਰਥਿਕ ਸਤਰ 'ਤੇ ਪ੍ਰਭਾਵ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਅੰਦੋਲਨ ਨੂੰ ਇਕਸਾਰ ਹੋ ਗਿਆ ਹੈ, ਸ਼ਾਂਤਮਈ ਤਰੀਕੇ ਦੇ ਨਾਲ ਉਹ ਆਪਣਾ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਅੰਦੋਲਨ ਤੋਂ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋ ਰਹੀ ਹੈ।
ਇਹ ਵੀ ਪੜ੍ਹੋ: ਸੀਐੱਮ ਕੈਪਟਨ ਦੇ ਬਿਆਨ ’ਤੇ ਅਨਿਲ ਵਿਜ ਦਾ ਪਲਟਵਾਰ, ਕਿਹਾ...