ETV Bharat / city

ਕਿਸਾਨ ਇੱਥੇ ਕਰਨਗੇ ਦੁਨੀਆ ਦੀ ਸਭ ਤੋਂ ਵੱਡੀ ਮਹਾਪੰਚਾਇਤ !

author img

By

Published : Aug 25, 2021, 6:08 PM IST

ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਧਰਨੇ 'ਤੇ ਬੈਠੇ ਕਿਸਾਨ ਦੁਨੀਆ ਦੀ ਸਭ ਤੋਂ ਵੱਡੀ ਮਹਾਪੰਚਾਇਤ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਹੁਣ ਬੰਗਾਲ ਦੀ ਤਰਜ਼ ਹੁਣ ਉੱਤਰ ਪ੍ਰਦੇਸ਼ ਵਿੱਚ ਵੀ ਸੱਤਾਧਾਰੀ ਪਾਰਟੀ ਦੇ ਵਿਰੁੱਧ ਰਣਨੀਤੀ ਤਿਆਰ ਕਰ ਰਹੇ ਹਨ।

ਕਿਸਾਨ ਇੱਥੇ ਕਰਨਗੇ ਦੁਨੀਆ ਦੀ ਸਭ ਤੋਂ ਵੱਡੀ ਮਹਾਪੰਚਾਇਤ

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ (Agricultural law) ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਰਾਜਧਾਨੀ ਦਿੱਲੀ-ਗਾਜ਼ੀਪੁਰ ਸਰਹੱਦ ਸਮੇਤ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਬੰਗਾਲ ਦੀ ਤਰਜ਼ ‘ਤੇ ਕਿਸਾਨ ਆਗੂ ਹੁਣ ਉੱਤਰ ਪ੍ਰਦੇਸ਼ (Uttar Pradesh) ਵਿੱਚ ਵੀ ਸੱਤਾਧਾਰੀ ਪਾਰਟੀ ਦੇ ਵਿਰੁੱਧ ਰਣਨੀਤੀ ਤਿਆਰ ਕਰ ਰਹੇ ਹਨ।

ਕਿਸਾਨ ਇੱਥੇ ਕਰਨਗੇ ਦੁਨੀਆ ਦੀ ਸਭ ਤੋਂ ਵੱਡੀ ਮਹਾਪੰਚਾਇਤ !

ਮਿਸ਼ਨ ਯੂਪੀ ਦੀ ਸ਼ੁਰੂਆਤ

ਬੰਗਾਲ (Bengal) ਵਿੱਚ, ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ, ਕਿਸਾਨ ਆਗੂਆਂ ਨੇ ਲੋਕਾਂ ਨੂੰ ਮਹਾਪੰਚਾਇਤ (Mahapanchayat) ਕਰਵਾ ਕੇ ਭਾਜਪਾ ਦੇ ਵਿਰੁੱਧ ਵੋਟ ਪਾਉਣ ਦੀ ਅਪੀਲ ਕੀਤੀ ਸੀ, ਜਿਸਦਾ ਪ੍ਰਭਾਵ ਚੋਣ ਨਤੀਜਿਆਂ ਵਿੱਚ ਵੇਖਿਆ ਗਿਆ। ਕਿਸਾਨ ਆਗੂਆਂ ਨੇ ਇਸ ਨੂੰ ਮਿਸ਼ਨ ਬੰਗਾਲ ਦਾ ਨਾਂ ਦਿੱਤਾ ਸੀ। ਮਿਸ਼ਨ ਬੰਗਾਲ ਦੀ ਤਰਜ਼ 'ਤੇ ਹੁਣ ਕਿਸਾਨ ਆਗੂ "ਮਿਸ਼ਨ ਯੂਪੀ" ਸ਼ੁਰੂ ਕਰਨ ਜਾ ਰਹੇ ਹਨ।

5 ਸਤੰਬਰ ਨੂੰ ਕੀਤੀ ਜਾਵੇਗੀ ਮਹਾਪੰਚਾਇਤ

ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ ਮਿਸ਼ਨ ਯੂਪੀ ਮੁਜ਼ੱਫਰਨਗਰ ਤੋਂ ਸ਼ੁਰੂ ਹੋਵੇਗਾ ਜਿਸ ਨੂੰ ਕਿਸਾਨਾਂ ਦੀ ਰਾਜਧਾਨੀ ਕਿਹਾ ਜਾਂਦਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ 5 ਸਤੰਬਰ ਨੂੰ ਮੁਜ਼ੱਫਰਨਗਰ ਦੇ ਜੀਆਈਸੀ ਗਰਾਊਂਡ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਕਿਸਾਨ ਸ਼ਾਮਿਲ ਹੋਣਗੇ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਅਧੀਨ 40 ਕਿਸਾਨ ਜਥੇਬੰਦੀਆਂ ਇਸ ਵੇਲੇ ਮਹਾਪੰਚਾਇਤ ਨੂੰ ਸਫਲ ਬਣਾਉਣ ਵਿੱਚ ਜੁਟੀਆਂ ਹੋਈਆਂ ਹਨ।

ਮੁਜੱਫਰਨਗਰ ਚ ਹੋਵੇਗੀ ਪੰਚਾਇਤ

ਪਿੰਡਾਂ ਵਿੱਚ ਜਾ ਕੇ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਕਿਸਾਨ ਜਥੇਬੰਦੀਆਂ ਮੀਟਿੰਗਾਂ ਅਤੇ ਪੰਚਾਇਤਾਂ ਕਰ ਕੇ ਮਹਾਪੰਚਾਇਤ ਨੂੰ ਸਫਲ ਬਣਾਉਣ ਦੇ ਉਪਰਾਲੇ ਕਰ ਰਹੀਆਂ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਕਈ ਸੂਬਿਆਂ ਦੇ ਦੌਰੇ 'ਤੇ ਹਨ।

ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਪਹੁੰਚਣਗੇ ਕਿਸਾਨ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਰਾਜੇਸ਼ ਸਿੰਘ ਚੌਹਾਨ ਨੇ ਕਿਹਾ ਕਿ 5 ਸਤੰਬਰ ਨੂੰ ਮੁਜ਼ੱਫਰਨਗਰ ਦੇ ਜੀਆਈਸੀ ਗਰਾਊਂਡ ਵਿੱਚ ਹੋਣ ਵਾਲੀ ਕਿਸਾਨਾਂ ਦੀ ਮਹਾਪੰਚਾਇਤ ਵਿਸ਼ਵ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੋਵੇਗੀ। ਮਹਾਪੰਚਾਇਤ ਦਾ ਉਦੇਸ਼ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ। ਦੇਸ਼ ਦੇ ਹਰ ਸੂਬੇ ਦੇ ਕਿਸਾਨ ਮਹਾਪੰਚਾਇਤ ਤੱਕ ਪਹੁੰਚਣਗੇ ਅਤੇ ਆਪਣੀਆਂ ਸਮੱਸਿਆਵਾਂ ਪੇਸ਼ ਕਰਨਗੇ।

ਇਹ ਵੀ ਪੜ੍ਹੋ:ਕਿਹੜੀ ਪਾਰਟੀ ਹੈ ਕਿਸਾਨਾਂ ਦੇ ਮੁੱਖ ਨਿਸ਼ਾਨੇ ‘ਤੇ

ETV Bharat Logo

Copyright © 2024 Ushodaya Enterprises Pvt. Ltd., All Rights Reserved.