ETV Bharat / city

ਡਿਜੀਟਲੀ ਤੌਰ ’ਤੇ ਸਮਰੱਥ ਹੋਣ ਪੰਜਾਬ ਦੇ ਕਿਸਾਨ: ਲਾਲ ਸਿੰਘ

ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਡਿਜੀਟਲੀ ਤੌਰ ’ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ: ਲਾਲ ਸਿੰਘ

author img

By

Published : May 16, 2021, 6:02 PM IST

ਚੰਡੀਗੜ੍ਹ:ਸੂਬੇ ਵਿੱਚ ਹੁਣ ਕਿਸਾਨਾਂ ਕੋਲ ਆਪਣੇ ਜੇ-ਫਾਰਮ ਦੀਆਂ ਡਿਜੀਟਲ ਕਾਪੀਆਂ ਦਾ ਪ੍ਰਿੰਟ ਲੈਣ ਜਾਂ ਡਾਊਨਲੋਡ ਕਰਨ ਦੀ ਖੁੱਲ੍ਹ ਹੋਵੇਗੀ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਕਣਕ ਦੇ ਖਰੀਦ ਸੀਜ਼ਨ-2021 ਸੀਜ਼ਨ ਤੋਂ ਜੇ-ਫਾਰਮ ਦਾ ਇਲੈਕਟ੍ਰਾਨਿਕ ਫਾਰਮੈਟ ਉਪਲਬਧ ਕਰਵਾ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਆਪਣੀ ਖੇਤੀ ਉਪਜ ਦੀ ਪ੍ਰਮਾਣਿਕ ਡਿਜੀਟਲ ਵਿਕਰੀ ਰਸੀਦ ਤੱਕ ਅਸਲ ਸਮੇਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰਦਿਆਂ ਉਨ੍ਹਾਂ ਨੂੰ ਡਿਜੀਟੀਲ ਸਮਰੱਥ ਬਣਾਵੇਗਾ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਉਪਰਾਲੇ ਨਾਲ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਤਕਰੀਬਨ 10 ਲੱਖ ਜੇ-ਫਾਰਮ ਧਾਰਕ ਕਿਸਾਨਾਂ ਨੇ ਮੰਡੀ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਈ ਹੈ।

ਲਾਲ ਸਿੰਘ ਨੇ ਦੱਸਿਆ ਕਿ ਇਸ ਮਹੱਤਵਪੂਰਨ ਕਦਮ ਦੇ ਲਾਗੂ ਹੋਣ ਨਾਲ ਜੇ ਕੋਈ ਕਿਸਾਨ ਰਜਿਸਟ੍ਰੇਸ਼ਨ ਫਾਰਮ ਘਰ ਭੁੱਲ ਜਾਂਦਾ ਹੈ ਜਾਂ ਦਸਤਾਵੇਜ਼ ਗੁੰਮ ਹੋ ਜਾਂਦਾ ਹੈ ਜਾਂ ਕਿਸਾਨ ਪ੍ਰਿੰਟਿਡ ਕਾਪੀ ਮਿਲਣ ਦੀ ਉਡੀਕ ਕਰ ਰਿਹਾ ਹੈ ਤਾਂ ਉਨ੍ਹਾਂ ਨੂੰ ਸਿਰਫ਼ ਡਿਜੀਲਾਕਰ ਐਪ ਡਾਊਨਲੋਡ ਕਰਨ ਅਤੇ ਆਪਣਾ ਵਰਚੁਅਲ ਜੇ-ਫਾਰਮ ਸੇਵ ਕਰਨ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਇਹ ਫਾਰਮ ਬਿਲਕੁੱਲ ਯੋਗ ਮੰਨਿਆ ਜਾਵੇਗਾ ਅਤੇ ਚੈਕਿੰਗ ਵੇਲੇ ਦਿਖਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਰਜ਼ੀਕਰਤਾ ਦਾ ਜੇ-ਫਾਰਮ ਆੜ੍ਹਤੀਆ ਦੁਆਰਾ ਮਨਜ਼ੂਰ ਹੋ ਜਾਂਦਾ ਹੈ ਤਾਂ ਉਸ ਨੂੰ ਫੋਨ `ਤੇ ਪ੍ਰਵਾਨਗੀ ਬਾਰੇ ਸੰਦੇਸ਼ ਮਿਲਦਾ ਹੈ ਜੋ ਐਪ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ।

ਚੇਅਰਮੈਨ ਨੇ ਅੱਗੇ ਦੱਸਿਆ ਕਿ ਡਿਜੀਲਾਕਰ ਵਿੱਚ ਡਿਜੀਟਲ ਜੇ-ਫਾਰਮ ਦੀ ਵਰਤੋਂ ਵਿੱਤੀ ਸੰਸਥਾਵਾਂ ਤੋਂ ਵਿੱਤ ਲੈਣ ਲਈ ਆਨਲਾਈਨ ਵੈਰੀਫਾਈ ਕੀਤਾ ਜਾ ਸਕਦਾ ਹੈ। ਆਈ.ਟੀ. ਛੋਟਾਂ, ਸਬਸਿਡੀ ਕਲੇਮ, ਕਿਸਾਨ ਬੀਮਾ ਆਦਿ ਸਹੂਲਤਾਂ ਲਈ ਕੀਤੀ ਜਾ ਸਕਦੀ ਹੈ। ਇਸ ਡਿਜੀਟਲ ਪਹਿਲਕਦਮੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਕਿਸਾਨੀ ਸਹੂਲਤਾਂ ਦਾ ਲਾਭ ਲੈਣ ਦੇ ਸਮੇਂ ਜੇਕਰ ਕੋਈ ਮੌਕੇ ‘ਤੇ ਜਾਂਚ ਦੌਰਾਨ ਇਸ ਦਸਤਾਵੇਜ਼ ਦੀ ਮੰਗ ਕਰਦਾ ਹੈ ਤਾਂ ਡਿਜੀਲਾਕਰ ਜ਼ਰੀਏ ਉਕਤ ਜੇ-ਫਾਰਮ ਦਿਖਾਇਆ ਜਾ ਸਕਦਾ ਹੈ। ਸਕੱਤਰ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਪਲਾਸਟਿਕ ਕਾਰਡ ਜਾਂ ਫਿਜ਼ੀਕਲ ਤੌਰ `ਤੇ ਕਾਪੀਆਂ ਰੱਖਣ ਦੀ ਲੋੜ ਨਹੀਂ ਪਵੇਗੀ।

ਸ੍ਰੀ ਰਵੀ ਭਗਤ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜਾਂਚ ਅਮਲੇ ਨੂੰ ਜਾਣੂ ਕਰਵਾਉਣ ਲਈ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸਕੱਤਰਾਂ ਨੂੰ ਪਹਿਲਾਂ ਹੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ। ਸਕੱਤਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੌਕੇ `ਤੇ ਤਸਦੀਕ ਸਮੇਂ ਸਮਾਰਟਫੋਨਾਂ `ਤੇ ਉਪਲੱਬਧ “ਵਰਚੁਅਲ” ਜੇ-ਫਾਰਮ ਨੂੰ ਜਾਇਜ਼ ਮੰਨਿਆ ਜਾਵੇ।
ਇਹ ਵੀ ਪੜੋ:ਲੁਧਿਆਣਾ:ਉਦਘਾਟਨ ਦੌਰਾਨ ਬੈਂਸ ਤੇ ਅਕਾਲੀ ਵਰਕਰ ਭਿੜੇ, ਪੱਗਾਂ ਲੱਥੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.