ETV Bharat / city

ਪੱਕੇ ਮੋਰਚੇ ਦੀ ਤਿਆਰੀ: 'ਜਿੱਥੇ ਪੁਲਿਸ ਰੋਕੇਗੀ ਉੱਥੇ ਲਾ ਲਵਾਂਗੇ ਪੱਕਾ ਧਰਨਾ' - ਪੱਕੇ ਧਰਨੇ ਦੇ ਲਈ ਪੂਰੀ ਤਿਆਰੀ

ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਮੁਲਤਵੀ ਹੋ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੱਕੇ ਧਰਨੇ ਦੇ ਲਈ ਪੂਰੀ ਤਿਆਰੀ ਕਰ ਲਈ ਹੈ।

ਪੱਕੇ ਮੋਰਚੇ ਦੀ ਤਿਆਰੀ
ਪੱਕੇ ਮੋਰਚੇ ਦੀ ਤਿਆਰੀ
author img

By

Published : May 17, 2022, 3:49 PM IST

Updated : May 17, 2022, 6:50 PM IST

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਸੀਐੱਮ ਮਾਨ ਦੇ ਨਾਲ ਮੁਲਾਕਾਤ ਕੀਤੀ ਜਾਣੀ ਸੀ ਪਰ ਸਰਕਾਰ ਵੱਲੋਂ ਮੁਲਾਕਾਤ ਨੂੰ ਮੁਲਤਵੀ ਕਰ ਦਿੱਤਾ ਗਿਆ। ਦੱਸ ਦਈਏ ਕਿ ਕਿਸਾਨਾਂ ਵੱਲੋਂ ਹੁਣ ਆਪਣੇ ਪੱਕੇ ਮੋਰਚੇ ਦੀ ਤਿਆਰੀ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਤਿਆਰੀ ਵੀ ਕਰ ਲਈ ਹੈ। ਕਿਸਾਨਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਉਹ ਆਪਣਾ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਦੌਰਾਨ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਦੀ ਗੱਲ ਕਰ ਰਹੇ ਹਨ।

ਇਸ ਸਬੰਧ ’ਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਸੀਐੱਮ ਮਾਨ ਦੇ ਨਾਲ ਮੀਟਿੰਗ ਕੀਤੀ ਸੀ ਉਸ ਸਮੇਂ ਉਨ੍ਹਾਂ ਨੇ 10 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਆਪਣੀਆਂ ਸਾਰੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਸੀ।

ਪੱਕੇ ਮੋਰਚੇ ਦੀ ਤਿਆਰੀ

'ਅਸੀਂ ਲਾਵਾਂਗੇ ਪੱਕਾ ਮੋਰਚਾ': ਕਿਸਾਨ ਆਗੂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਬੀਤੀ ਰਾਤ ਵੀ ਮੀਟਿੰਗ ਲਈ ਬੁਲਾਇਆ ਜਾ ਰਿਹਾ ਸੀ। ਪਰ ਉਨ੍ਹਾਂ ਨੇ ਅੱਜ 11 ਵਜੇ ਦਾ ਸਮਾਂ ਤੈਅ ਕੀਤਾ ਗਿਆ ਪਰ ਅੱਜ ਉਨ੍ਹਾਂ ਦੇ ਨਾਲ ਮੀਟਿੰਗ ਨਹੀਂ ਹੋਈ। ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੱਕੇ ਮੋਰਚੇ ਦੇ ਲਈ ਸਾਰਾ ਸਾਮਾਨ ਨਾਲ ਲੈ ਕੇ ਆਏ ਹਨ। ਜਿੱਥੇ ਪੁਲਿਸ ਵੱਲੋਂ ਰੋਕਿਆ ਜਾਵੇਗਾ ਉੱਥੇ ਉਹ ਰੁਕ ਜਾਣਗੇ ਅਤੇ ਆਪਣਾ ਪੱਕਾ ਮੋਰਚਾ ਲਗਾ ਲਿਆ ਜਾਵੇਗਾ।

'ਧਰਨੇ ਦੀ ਕੀਤੀ ਪੂਰੀ ਤਿਆਰੀ': ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਲਕੁੱਲ ਸ਼ਾਂਤਮਈ ਢੰਗ ਦੇ ਨਾਲ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਸਾਰੇ ਕਿਸਾਨ ਵੀਰਾਂ ਨੂੰ ਅਪੀਲ ਵੀ ਕੀਤੀ ਹੈ। ਧਰਨੇ ਦੇ ਲਈ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।

ਪੱਕੇ ਮੋਰਚੇ ਦੀ ਤਿਆਰੀ

'ਮਾਨ ਨੇ ਮੀਟਿੰਗ ਲਈ ਵੀ ਨਹੀਂ ਦਿੱਤਾ ਸਮਾਂ': ਕਿਸਾਨ ਆਗੂ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਅਤੇ ਪਿੰਡਾਂ ਤੋਂ ਹਜ਼ਾਰਾਂ ਕਿਸਾਨ ਸਭ ਤੋਂ ਪਹਿਲਾਂ ਮੁਹਾਲੀ ਵਿੱਚ ਇਕੱਠੇ ਹੋਏ ਹਨ। ਲੱਖੋਵਾਲ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਸੀਐਮ ਭਗਵੰਤ ਮਾਨ ਨਾਲ ਸਾਡੀ ਮੀਟਿੰਗ ਹੋਈ ਸੀ। ਉਨ੍ਹਾਂ 10 ਦਿਨਾਂ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਨਾ ਤਾਂ ਮੰਗਾਂ ਮੰਨੀਆਂ ਗਈਆਂ ਅਤੇ ਨਾ ਹੀ ਮਾਨ ਨੇ ਮੁੜ ਮੀਟਿੰਗ ਲਈ ਸਮਾਂ ਦਿੱਤਾ। ਇਸ ਤੋਂ ਬਾਅਦ ਅਸੀਂ 17 ਮਈ ਤੱਕ ਦਾ ਅਲਟੀਮੇਟਮ ਦਿੱਤਾ ਪਰ ਸਰਕਾਰ ਨੇ ਕੁਝ ਨਹੀਂ ਕੀਤਾ।

ਸ਼ਾਂਤਮਈ ਧਰਨਾ ਰਹੇਗਾ ਜਾਰੀ: ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਕਿ ਕਿਸਾਨ ਅੱਗੇ ਵਧਣਾ ਜਾਰੀ ਰੱਖਣਗੇ ਅਤੇ ਜਿਥੇ ਵੀ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਰੋਕਿਆ ਜਾਂਦਾ ਹੈ ਤਾਂ ਉਥੇ ਉਹ ਆਪਣਾ ਸ਼ਾਂਤਮਈ ਧਰਨਾ ਜਾਰੀ ਰਖਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਿਹਾ ਜਾ ਰਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਕਰ ਲਓ ਪਰ ਇਸ ਗੱਲ ਨਾਲ ਉਹ ਸਹਿਮਤ ਨਹੀਂ ਹਨ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਵਲੋਂ ਮੁੱਖ ਮੰਤਰੀ ਨਾਲ ਹੀ ਗੱਲਬਾਤ ਕੀਤੀ ਜਾਵੇਗੀ।

ਜਗਜੀਤ ਸਿੰਘ ਡੱਲੇਵਾਲ

ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਦਿੱਲੀ ਰਵਾਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਗਏ ਹਨ। ਇੱਥੇ ਉਹ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਖੜ੍ਹੇ ਹਨ। ਕਿਸਾਨਾਂ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਸੀ ਪਰ ਮੀਟਿੰਗ ਨਹੀਂ ਹੋ ਸਕੀ। ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੀਐਮ ਭਗਵੰਤ ਮਾਨ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਸੀ। ਇਸ ਕਾਰਨ ਉਹ ਕਿਸਾਨਾਂ ਨਾਲ ਮੀਟਿੰਗ ਨਹੀਂ ਕਰ ਸਕੇ।

ਇਹ ਵੀ ਪੜੋ: ਪੱਕੇ ਮੋਰਚੇ ਦੀ ਤਿਆਰੀ ’ਚ ਕਿਸਾਨ

ਕਿਸਾਨਾਂ ਦੀਆਂ ਮੰਗਾਂ: ਕਿਸਾਨ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਚ ਹਨ। ਦੱਸ ਦਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ ਮੁਆਫੀ, ਕਰਜ਼ ਕਾਰਨ ਕਿਸਾਨਾਂ ਦੇ ਵਾਰੰਟ ਅਤੇ ਕੁਰਕੀਆਂ ਬੰਦ ਕੀਤੀ ਜਾਵੇ, ਬੈਂਕਾਂ ਵੱਲੋਂ ਕਿਸਾਨਾਂ ’ਤੇ ਪਾਏ 22,000 ਕੇਸ ਵਾਪਸ ਹੋਣ, ਗੰਨੇ ਦੀ ਫਸਲ ਦਾ ਬਕਾਇਆ 35 ਰੁਪਏ ਵਾਧੇ ਨਾਲ ਦਿੱਤਾ ਜਾਵੇ ਅਤੇ ਬੀਬੀਐਮਬੀ ਚ ਪੰਜਾਬ ਦਾ ਨੁਮਾਇੰਦਾ ਬਹਾਲ ਕਰਵਾਇਆ ਜਾਵੇ। ਇਹ ਕਿਸਾਨਾਂ ਦੀਆਂ ਮੰਗਾਂ ਹਨ ਜਿਨ੍ਹਾਂ ਨੂੰ ਪੂਰਾ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ।

ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇ, ਕਣਕ ਦੇ ਘੱਟ ਝਾੜ ’ਤੇ 500 ਰੁਪਏ ਬੋਨਸ, ਚਿਪ ਵਾਲੇ ਮੀਟਰ ਲਗਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਮੱਕੀ ਅਤੇ ਮੂੰਗੀ ਦੀ ਐਮਐਸਪੀ ’ਤੇ ਖਰੀਦ ਦਾ ਨੋਟੀਫਿਕੇਸ਼ਨ ਜਾਰੀ ਹੋਵੇ, ਅਤੇ ਨਾਲ ਹੀ ਬਾਸਮਤੀ ਦਾ ਭਾਅ 4500 ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Last Updated : May 17, 2022, 6:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.