ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਵਿਰੁੱਧ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਬਿੱਲ ਦੇ ਵਿਰੋਧ ਚ ਕਿਸਾਨ ਸੜਕਾਂ ਉੱਤੇ ਉੱਤਰ ਆਏ ਹਨ।
ਇਸੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜੋ ਕਿ ਅੱਜ ਤੀਜੇ ਦਿਨ ਵੀ ਜਾਰੀ ਹੈ।
ਦੱਸ ਦਈਏ ਕਿ ਬੀਤੇ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਵੱਖ-ਵੱਖ ਜ਼ਿਲ੍ਹਿਆ ਵਿੱਚ ਇਸ ਦਾ ਅਸਰ ਵੇਖਣ ਨੂੰ ਮਿਲਿਆ।
ਕਿਸਾਨਾਂ ਦੇ ਮੁੱਖ ਮਾਰਗਾ ਉੱਤੇ ਜਾਮ ਲਗਾ ਕੇ ਕੇਂਦਰ ਸਰਕਾਰ ਨੂੰ ਲਲਕਾਰ ਮਾਰਦਿਆਂ ਇਨ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਹ ਸੰਘਰਸ਼ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਇਨ੍ਹਾਂ ਬਿੱਲਾਂ ਨੂੰ ਰੱਦ ਨਹੀਂ ਕਰ ਦਿੰਦੀ।