ETV Bharat / city

ਮੰਡੀਆਂ ਚ ਪ੍ਰਸ਼ਾਸਨ ਦੇ ਪ੍ਰਬੰਧਾਂ ਤੋਂ ਕੁਝ ਕਿਸਾਨ, ਕੈਪਟਨ ਦਾ ਕੀਤਾ ਧੰਨਵਾਦ

author img

By

Published : Apr 18, 2021, 4:52 PM IST

ਕੋਵਿਡ-19 ਦੇ ਬਾਵਜੂਦ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖਰੀਦ ਪ੍ਰਬੰਧਾਂ ਤੋਂ ਕਿਸਾਨ ਖੁਸ਼ ਨਜ਼ਰ ਆ ਰਹੇ ਹਨ।

ਮੰਡੀਆਂ ਚ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਤੋਂ ਕਿਸਾਨ ਹੋਏ ਖੁਸ਼, ਸੀਐੱਮ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਕੋਵਿਡ-19 ਦੇ ਬਾਵਜੂਦ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖਰੀਦ ਪ੍ਰਬੰਧਾਂ ਤੋਂ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਵਿਕਰੀ ਲਈ ਲਿਆਂਦੀ ਗਈ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਨਾਲੋ-ਨਾਲ ਹੋ ਰਹੀ ਹੈ। ਸਵੇਰੇ ਫ਼ਸਲ ਲੈ ਕੇ ਆਉਣ ਵਾਲੇ ਕਿਸਾਨ ਦੁਪਹਿਰ ਬਾਅਦ ਫ਼ਸਲ ਵੇਚ ਕੇ ਘਰਾਂ ਨੂੰ ਪਰਤ ਰਹੇ ਹਨ।

ਕਿਸਾਨਾਂ ਨੇ ਕੀਤਾ ਸੀਐੱਮ ਕੈਪਟਨ ਦਾ ਧੰਨਵਾਦ

ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖਰੀਦ ਪ੍ਰਬੰਧਾਂ ਸਦਕਾ ਉਨ੍ਹਾਂ ਨੂੰ ਹੁਣ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ ਬਿਤਾਉਣੀਆਂ ਪੈ ਰਹੀਆਂ, ਜਿਸ ਲਈ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਧੰਨਵਾਦ ਪ੍ਰਗਟ ਕੀਤਾ।

ਮੰਡੀ ’ਚ ਕਣਕ ਦੀ ਲਿਫਟਿੰਗ ਹੋ ਰਹੀ ਸਹੀ ਢੰਗ ਨਾਲ-ਡੀਸੀ

ਕਣਕ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚੱਜੀ ਖਰੀਦ ਦੀ ਵੱਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ 'ਤੇ ਵੀ ਜ਼ੋਰ ਦਿੱਤਾ ਗਿਆ ਹੈ। ਡੀਸੀ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਖਾਸ ਕਰਕੇ ਕੋਵਿਡ-19 ਦੇ ਦੌਰ ਵਿੱਚ ਆਉਣ ਵਾਲੀ ਫ਼ਸਲ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਸਿਸਟਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।

ਇਹ ਵੀ ਪੜੋ: 'ਕਣਕ ਖ਼ਰੀਦ ’ਚ ਰੁਕਾਵਟਾਂ ਦੂਰ ਕਰੇ ਸਰਕਾਰ ਨਹੀਂ ਤਾ ਧਰਨਿਆਂ ਦਾ ਸਾਹਮਣਾ ਕਰਨ ਨੂੰ ਰਹੇ ਤਿਆਰ'

ETV Bharat Logo

Copyright © 2024 Ushodaya Enterprises Pvt. Ltd., All Rights Reserved.