ETV Bharat / city

ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫਸਲ ਦੇ ਮੁਆਵਜ਼ੇ ਦਾ ਐਲਾਨ, ਇਸ ਦਿਨ ਕਿਸਾਨਾਂ ਦੇ ਖਾਤਿਆ ’ਚ ਆਉਣਗੇ ਪੈਸੇ - ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ

ਗੁਲਾਬੀ ਸੁੰਡੀ (pink locust) ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਕਿਸਾਨਾਂ ਨੂੰ ਭਲਕੇ ਤੋਂ ਮੁਆਵਜ਼ਾ ਮਿਲਣਾ ਸ਼ੁਰੂ ਹੋ ਜਾਵੇਗਾ, ਇਹ ਮੁਆਵਜ਼ਾ ਕਿੰਨਾ ਤੇ ਕਿਸ ਤਰ੍ਹਾਂ ਮਿਲੇਗਾ ਇਸ ਲਈ ਪੜੋ ਪੂਰਾ ਖ਼ਬਰ...

ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫਸਲ ਦੇ ਮੁਆਵਜ਼ੇ ਦਾ ਐਲਾਨ

author img

By

Published : Oct 30, 2021, 11:47 AM IST

ਚੰਡੀਗੜ੍ਹ: ਗੁਲਾਬੀ ਸੁੰਡੀ (pink locust) ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ ਪ੍ਰੈਸ ਕਾਨਫਰੰਸ ਕੀਤੀ।

ਮੁਆਵਜ਼ੇ ਦਾ ਐਲਾਨ

ਇਸ ਮੌਕੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਜੋ ਆਪਣੇ ਬੱਚਿਆਂ ਵਾਂਗ ਫਸਲਾਂ ਦੀ ਰਾਖੀ ਕਰਦੇ ਹਨ ਸਾਡਾ ਫਰਜ਼ ਵੀ ਬਣਦਾ ਹੈ ਕੀ ਅਸੀਂ ਉਹਨਾਂ ਦੀ ਮਦਦ ਕਰੀਏ। ਉਹਨਾਂ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਕਿਸਾਨਾਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਸੀ ਤੇ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੱਤੇ ਸਨ ਤੇ ਹੁਣ ਸਰਕਾਰ ਆਪਣਾ ਵਾਅਦਾ ਪੂਰਾ ਕਰਦੇ ਹੋਏ ਮੁਆਵਜ਼ੇ ਦਾ ਐਲਾਨ ਕਰਦੀ ਹੈ।

ਇਹ ਵੀ ਪੜੋ: ਕਪੂਰਥਲਾ ਦੀ ਧੀ ਨੂੰ ਮਿਲਿਆ ਇਟਲੀ ਦੇ ਰਾਸ਼ਟਰਪਤੀ ਤੋਂ ਐਵਾਰਡ

ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਮਾਨਸਾ, ਬਠਿੰਡਾ, ਸੰਗਰੂਰ ਵਿੱਚ ਜ਼ਿਆਦਾ ਨੁਕਸਾਨ ਹੋਇਆ ਹੈ। ਉਹਨਾਂ ਨੇ ਕਿਹਾ ਕੀ 4 ਲੱਖ ਏਕੜ ਜ਼ਮੀਨ ਦਾ ਨੁਕਸਾਨ ਹੋਇਆ ਹੈ, ਜਿਸ ਲਈ 416 ਕਰੋੜ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਵਿੱਚ ਤਿੰਨ ਸਲੈਬਾਂ ਦੇ ਤਹਿਤ ਮੁਆਵਜ਼ਾ ਦਿੱਤਾ ਜਾਵੇਗਾ। ਮੁਆਵਜ਼ਾ ਦੇਣ ਦਾ ਕੰਮ ਭਲਕੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਪ੍ਰਤੀ ਏਕੜ 26 ਤੋਂ 32 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ 33 ਤੋਂ 75 ਫੀਸਦ ਲਈ 5400 ਤੇ 76 ਤੋਂ 100 ਏਕੜ ਲਈ 12000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਇਹ ਇਤਿਹਾਸਕ ਫੈਸਲਾ ਹੈ ਅਤੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇੰਨੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ।

ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ ਮੁਆਵਜ਼ਾ ਰਾਸ਼ੀ

ਉਹਨਾਂ ਨੇ ਕਿਹਾ ਕਿ 416 ਕਰੋੜ ਰੁਪਏ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਵੇਗੀ ਤੇ 10 ਫੀਸਦੀ ਟੈਕਸ ਦੇਣ ਵਾਲਿਆਂ ਲਈ ਨੀਤੀ ਡੀ.ਸੀ. ਬਣਾਉਣਗੇ। ਦੀਵਾਲੀ ਤੋਂ ਪਹਿਲਾਂ ਸਾਰਿਆਂ ਦੇ ਖਾਤਿਆਂ 'ਚ ਪੈਸੇ ਜਮ੍ਹਾ ਹੋ ਜਾਣਗੇ।

ਉਹਨਾਂ ਨੇ ਕਿਹਾ ਕਿ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਨੇ ਕਿਸਾਨ ਅੰਦੋਲਨ ਤਹਿਤ ਸ਼ਹੀਦ ਹੋਏ ਕਿਸਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਗਰਾਹਾ ਦੇ ਬਿਆਨ 'ਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਸਰਕਾਰ ਕੋਲ ਜਿੰਨੀ ਰਾਸ਼ੀ ਹੈ, ਉਸ ਮੁਤਾਬਕ ਮੁਆਵਜ਼ਾ ਦਿੱਤਾ ਜਾਵੇਗਾ।

ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦਾ ਵੀ ਮਿਲੇਗਾ ਮੁਆਵਜ਼ਾ

ਉਥੇ ਹੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਮੀਂਹ ਕਾਰਨ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਫਿਲਹਾਲ ਸਰਕਾਰ ਕੋਲ ਇਸ ਗੱਲ ਦਾ ਕੋਈ ਠੋਸ ਅੰਕੜਾ ਨਹੀਂ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.