ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਊਂਸਿਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ ਉਨ੍ਹਾਂ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜਤਾ ਕੀਤੀ ਸਗੋਂ ਵਿਰੋਧੀ ਧਿਰਾਂ ਦੀਆਂ ਲੋਕ ਮਾਰੂ ਨੀਤਿਆਂ ਖਿਲਾਫ ਫ਼ਤਵਾ ਗਰਦਾਨਿਆ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਸਮੂਹ ਵਿਧਾਇਕਾਂ, ਮੈਂਬਰਾਂ ਅਤੇ ਵਰਕਰਾਂ ਨੂੰ ਇਨਾਂ ਮਿਊਂਸਿਪਲ ਚੋਣਾਂ, ਜਿਨਾਂ ਦੇ ਨਤੀਜੇ ਅੱਜ ਐਲਾਨੇ ਗਏ, ਵਿੱਚ ਹੂੰਝਾ ਫੇਰ ਜਿੱਤ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਅਕਾਲੀ ਦਲ, ਆਪ ਅਤੇ ਬੀਜੇਪੀ ਤਿੰਨਾਂ ਪਾਰਟੀਆਂ ਦੇ ਵੰਡ ਪਾਊ, ਗੈਰ-ਲੋਕਤੰਤਰੀ, ਗੈਰ-ਸੰਵਿਧਾਨਿਕ ਅਤੇ ਪਿਛਾਂਹਖਿੱਚੂ ਏਜੰਡੇ ਨੂੰ ਪੂਰੀ ਤਰਾਂ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਨਕਾਰਾਤਮਕ ਤਾਕਤਾਂ ਨੂੰ ਭਾਂਜ ਦੇਣ ਲਈ ਧੰਨਵਾਦ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਅਮਲ ਵਿੱਚ ਲਿਆਂਦੇ ਜਾਣ ਤੋਂ ਬਾਅਦ ਇਹ ਪਹਿਲੀਆਂ ਵੱਡੀਆਂ ਚੋਣਾਂ ਸਨ ਜਿਨਾਂ ਨੇ ਲੋਕਾਂ ਵਿੱਚ ਭਾਜਪਾ ਖਿਲਾਫ਼ ਪਾਏ ਜਾ ਰਹੇ ਗੁੱਸੇ ਨੂੰ ਸਾਹਮਣੇ ਲੈ ਆਂਦਾ ਹੈ। ਉਨਾਂ ਕਿਹਾ ਕਿ ਇਸ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵੱਲੋਂ ਵਹਾਏ ਗਏ ਮਗਰਮੱਛ ਦੇ ਹੰਝੂਆਂ ਅਤੇ ਡਰਾਮੇਬਾਜ਼ੀ ਨੂੰ ਸੂਬੇ ਦੇ ਲੋਕਾਂ ਨੇ ਚੰਗੀ ਤਰਾਂ ਸਮਝਦੇ ਹੋਏ ਠੋਕਵਾਂ ਜਵਾਬ ਦਿੱਤਾ।
-
Results of #PunjabLocalBodyElections are a powerful message to @Akali_Dal_ , @AamAadmiParty, @BJP4India to keep out of Punjab, which is not ready to forgive or forget the deceit & treachery to which they’ve subjected our people: @capt_amarinder pic.twitter.com/BtcEiwGnWj
— Raveen Thukral (@RT_MediaAdvPbCM) February 17, 2021 " class="align-text-top noRightClick twitterSection" data="
">Results of #PunjabLocalBodyElections are a powerful message to @Akali_Dal_ , @AamAadmiParty, @BJP4India to keep out of Punjab, which is not ready to forgive or forget the deceit & treachery to which they’ve subjected our people: @capt_amarinder pic.twitter.com/BtcEiwGnWj
— Raveen Thukral (@RT_MediaAdvPbCM) February 17, 2021Results of #PunjabLocalBodyElections are a powerful message to @Akali_Dal_ , @AamAadmiParty, @BJP4India to keep out of Punjab, which is not ready to forgive or forget the deceit & treachery to which they’ve subjected our people: @capt_amarinder pic.twitter.com/BtcEiwGnWj
— Raveen Thukral (@RT_MediaAdvPbCM) February 17, 2021
ਇਸ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਦੇ ਵੋਟਰਾਂ ਨੇ ਸੁਚੱਜੇ ਪ੍ਰਸ਼ਾਸਨ ਅਤੇ ਤਰੱਕੀ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਏ ਸਪੱਸ਼ਟ ਰੂਪ ਵਿੱਚ ਇਨਾਂ ਪਾਰਟੀਆਂ ਦੀ ਸੌੜੀ ਸਿਆਸੀ ਸੋਚ ਨੂੰ ਨਕਾਰ ਦਿੱਤਾ ਹੈ।
ਆਖ਼ਰੀ ਨਤੀਜਿਆਂ ਮੁਤਾਬਕ ਕਾਂਗਰਸ ਨੇ 1815 ਵਾਰਡਾਂ (ਮਿਊਂਸਪਲ ਕੌਂਸਲਾਂ) ਵਿੱਚੋਂ 1199 ਅਤੇ ਨਗਰ ਨਿਗਮਾਂ ਦੀਆਂ 350 ਸੀਟਾਂ ਵਿੱਚੋਂ 281 ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਅਕਾਲੀ ਦਲ ਨੂੰ ਮਿਊਂਸਪਲ ਕੌਂਸਲਾਂ ਵਿੱਚ 289 ਅਤੇ ਨਗਰ ਨਿਗਮਾਂ ਵਿੱਚ 33, ਭਾਜਪਾ ਨੂੰ ਮਿਊਂਸਿਪਲ ਕੌਂਸਲਾਂ ਵਿੱਚ 38 ਅਤੇ ਨਗਰ ਨਿਗਮਾਂ ਵਿੱਚ 20 ਤੇ ਆਪ ਨੂੰ ਮਿਊਂਸਿਪਲ ਕੌਂਸਲਾਂ ਵਿੱਚ 57 ਅਤੇ ਨਗਰ ਨਿਗਮਾਂ ਵਿੱਚ 9 ਸੀਟਾਂ ਹਾਸਲ ਹੋਈਆਂ। ਸਾਲ 2015 ਦੀਆਂ ਬਠਿੰਡਾ, ਹੁਸ਼ਿਆਰਪੁਰ, ਮੋਗਾ ਅਤੇ ਪਠਾਨਕੋਟ ਜ਼ਿਲਿਆਂ ਵਿੱਚ ਹੋਈਆਂ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ 11 ਸੀਟਾਂ ਦੇ ਮੁਕਾਬਲੇ ਹੁਣ ਸਥਿਤੀ ਵੱਡੀ ਪੱਧਰ ’ਤੇ ਕਾਂਗਰਸ ਦੇ ਪੱਖ ਵਿੱਚ ਹੈ।
-
Sweeping win for @INCPunjab in #PunjabLocalBodyElections is foretaste of what’s in for @Akali_Dal_ , @BJP4India, @AamAadmiParty in 2022 Assembly polls. They’ll be wiped out of Punjab’s political arena: @capt_amarinder pic.twitter.com/lVAcXflfVR
— Raveen Thukral (@RT_MediaAdvPbCM) February 17, 2021 " class="align-text-top noRightClick twitterSection" data="
">Sweeping win for @INCPunjab in #PunjabLocalBodyElections is foretaste of what’s in for @Akali_Dal_ , @BJP4India, @AamAadmiParty in 2022 Assembly polls. They’ll be wiped out of Punjab’s political arena: @capt_amarinder pic.twitter.com/lVAcXflfVR
— Raveen Thukral (@RT_MediaAdvPbCM) February 17, 2021Sweeping win for @INCPunjab in #PunjabLocalBodyElections is foretaste of what’s in for @Akali_Dal_ , @BJP4India, @AamAadmiParty in 2022 Assembly polls. They’ll be wiped out of Punjab’s political arena: @capt_amarinder pic.twitter.com/lVAcXflfVR
— Raveen Thukral (@RT_MediaAdvPbCM) February 17, 2021
ਇਸ ਦਾ ਅੰਦਾਜ਼ਾ ਇਸੇ ਤੋਂ ਲਗਦਾ ਹੈ ਕਿ ਪਾਰਟੀ ਨੇ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਦੇ ਹੋਏ 149 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰਾਂ ਹੀ ਵਾਰਡਾਂ ਵਿੱਚ ਸਾਲ 2015 ਦੀਆਂ 356 ਸੀਟਾਂ ਦੇ ਮੁਕਾਬਲੇ ਕਾਂਗਰਸ ਨੇ ਹੁਣ 1480 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ ਇਨਾਂ ਨਤੀਜਿਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੈਦਾ ਹੋਣ ਵਾਲੀ ਸਥਿਤੀ ਦੀ ਝਲਕ ਵੇਖਣ ਨੂੰ ਮਿਲ ਗਈ ਹੈ।’’ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਪ ਨੂੰ ਇਨ੍ਹਾਂ ਮਿਊਂਸਿਪਲ ਚੋਣਾਂ ਦੌਰਾਨ ਜਿਸ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਹ ਤਾਂ ਅਜੇ ਸ਼ੁਰੂਆਤ ਹੈ ਅਤੇ ਆਉਂਦੇ ਮਹੀਨਿਆਂ ਦੌਰਾਨ ਇਹ ਤਿੰਨੇ ਪਾਰਟੀਆਂ ਦੇਸ਼ ਦੇ ਸਿਆਸੀ ਨਕਸ਼ੇ ਅਤੇ ਪੰਜਾਬ ਦੀ ਸਿਆਸਤ ਵਿੱਚੋਂ ਮਨਫ਼ੀ ਹੋ ਜਾਣਗੀਆਂ।